Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਿੰਡ ਪੱਤੀ ਸੇਖਵਾਂ, ਝਲੂਰ, ਸੇਖਾ ਵਿਖੇ ਲੱਖਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਪਿੰਡ ਝਲੂਰ, ਸੇਖਾ ਨੂੰ ਮਿਲੇ ਨਵੇ ਪੰਚਾਇਤ ਘਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪੱਤੀ ਸੇਖਵਾਂ (ਬਰਨਾਲਾ) , 23 Aug 2024

Last updated on: Aug 23, 2024, 00:00 IST

ਮੈਂਬਰ ਪਾਰਲੀਮੈਂਟ ਸ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਿੰਡ ਪੱਤੀ ਸੇਖਵਾਂ, ਪਿੰਡ ਝਲੂਰ ਅਤੇ ਸੇਖਾ ਵਿਖੇ ਲੱਖਾਂ ਦੀ ਕੀਮਤ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਨਾਲ ਹੀ ਨਵੇਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਪਿੰਡ ਝਲੂਰ ਵਿਖੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਬਰਨਾਲਾ ਤੋਂ ਵਿਧਾਇਕ ਵਜੋਂ ਅਤੇ ਹੁਣ ਮੈਂਬਰ ਪਾਰਲੀਮੈਂਟ ਵਜੋਂ ਉਹ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ agvai ਹੇਠ ਪੰਜਾਬ ਤਰੱਕੀਆਂ ਦੀ ਰਾਹ ਉੱਤੇ ਹੈ। ਪਿੰਡ ਪੱਤੀ ਸੇਖਵਾਂ ਵਿਖੇ ਉਨ੍ਹਾਂ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਬਦਬੂਦਾਰ ਪਾਣੀ ਤੋਂ ਨਿਜਾਤ ਦਿਵਾਉਣ 'ਚ ਸਹਾਈ ਹੋਵੇਗਾ। 

ਇਸੇ ਤਰ੍ਹਾਂ ਪਿੰਡ ਦੀਆਂ ਗਲੀਆਂ ਨਾਲੀਆਂ ਲਈ 10 ਲੱਖ ਰੁਪਏ, ਗੰਦੇ ਪਾਣੀ ਦੀ ਨਿਕਾਸੀ ਲਈ 10 ਲੱਖ ਰੁਪਏ ਅਤੇ ਜਿਮ ਹਾਲ ਦੀ ਉਸਾਰੀ ਲਈ 5 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਅੱਜ ਪਿੰਡ ਪੱਤੀ ਸੇਖਵਾਂ ਵਿਖੇ ਕੈਂਪ ਲਗਾਇਆ ਗਿਆ ਜਿਸ ਚ ਸ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਿਰਕਤ ਕੀਤੀ। 

ਉਨ੍ਹਾਂ ਕੈਂਪ ਦਾ ਜਾਇਜ਼ਾ ਲਿਆ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਵੱਲੋਂ ਚੁੱਕੇ ਗਏ ਮੁੱਦਿਆਂ ਬਾਰੇ ਵੀ ਗੱਲ ਬਾਤ ਕੀਤੀ ਅਤੇ ਯਕੀਨ ਦਿਵਾਇਆ ਕਿ ਇਸ ਸਬੰਧੀ ਕੰਮ ਕੀਤਾ ਜਾਵੇਗਾ। ਇਸ ਮੌਕੇ ਉੱਪ ਮੰਡਲ ਮਜਿਸਟ੍ਰੇਟ ਬਰਨਾਲਾ ਸ਼੍ਰੀ ਗੁਣਬੀਰ ਸਿੰਘ ਕੋਹਲੀ, ਓ ਐੱਸ ਡੀ ਸ਼੍ਰੀ ਹਸਨ ਪ੍ਰੀਤ ਭਾਰਦਵਾਜ, ਸ਼੍ਰੀ ਹਰਿੰਦਰ ਪਾਲ ਸਿੰਘ ਧਾਲੀਵਾਲ, ਤਹਿਸੀਲਦਾਰ ਸ਼੍ਰੀ ਰਾਕੇਸ਼ ਗਰਗ, ਬੀ ਡੀ ਪੀ ਓ ਸ਼੍ਰੀ ਸੁਖਵਿੰਦਰ ਸਿੱਧੂ, ਸ੍ਰੀ ਰੋਹਿਤ ਓਸ਼ੋ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਲੋਕ ਮੌਜੂਦ ਸਨ।  

ਪਿੰਡ ਝਲੂਰ ਵਿਖੇ ਉਨ੍ਹਾਂ ਨਵੇ ਬਣਾਏ ਗਏ ਪੰਚਾਇਤ ਘਰ ਦਾ ਉਦਘਟਾਨ ਕੀਤਾ ਜਿਹੜਾ ਕਿ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਦੇ ਰੂਬਰੂ ਹੁੰਦੇ ਉਨ੍ਹਾਂ ਕਿਹਾ ਕਿ ਪੰਚਾਇਤ ਘਰ ਵਿਖੇ ਪਿੰਡ ਵਾਸੀ ਆਪਣੇ ਘਰਾਂ ਦੇ ਖੁਸ਼ੀ ਅਤੇ ਹੋਰ ਮੌਕੇ ਦੇ ਸਮਾਗਮ ਕਰਵਾ ਸਕਦੇ ਹਨ ਜਿਸ ਲਈ ਉਨ੍ਹਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ । 

ਛੱਪੜ ਨਵੀਨੀਕਰਨ 'ਤੇ 50 ਲੱਖ ਰੁਪਏ, ਗਲੀਆਂ-ਨਾਲੀਆਂ 'ਤੇ 40 ਲੱਖ ਰੁਪਏ, ਸਟੇਡੀਅਮ ਸ਼ੇਡ ਦੀ ਉਸਾਰੀ ਲਈ 15 ਲੱਖ ਰੁਪਏ, ਗੰਦੇ ਪਾਣੀ ਦੀ ਨਿਕਾਸੀ ਲਈ 10 ਲੱਖ ਰੁਪਏ, ਪਸ਼ੂਆਂ ਦੇ ਹਸਪਤਾਲ ਦੀ ਉਸਾਰੀ ਲਈ 10 ਲੱਖ ਰੁਪਏ, ਕੁਟੀਆ ਰੋਡ 'ਤੇ ਇੰਟਰ ਲਾਕਿੰਗ ਟਾਈਲ ਲਗਾਉਣ ਲਈ 8 ਲੱਖ ਰੁਪਏ, ਸ਼ਮਸ਼ਾਨ ਘਾਟ ਵੱਲ ਜਾਂਦੇ ਰਸਤੇ ਲਈ 8 ਲੱਖ ਰੁਪਏ ਅਤੇ ਓਪਨ ਜਿਮ ਹਾਲ ਲਈ 5 ਲੱਖ ਰੁਪਏ ਦੇ ਕੰਮ ਕਰਵਾਏ ਜਾਣਗੇ ਜਿਨ੍ਹਾਂ ਦੀ ਨੀਂਹ ਪੱਥਰ ਸ੍ਰੀ ਮੀਤ ਹੇਅਰ ਵੱਲੋਂ ਰੱਖਿਆ ਗਿਆ।

ਪਿੰਡ ਸੇਖਾ ਵਿਖੇ ਸ ਮੀਤ ਹੇਅਰ ਨੇ ਨਵੇਂ ਪੰਚਾਇਤ ਘਰ ਦੀ ਇਮਾਰਤ ਦਾ ਉਦਘਟਾਨ ਕੀਤਾ। ਪਿੰਡ ਵਿਖੇ ਉਨ੍ਹਾਂ ਛੱਪੜ ਦੇ ਨਵੀਨੀਕਰਨ ਲਈ 40 ਲੱਖ ਰੁਪਏ ਅਤੇ ਗਲੀਆਂ ਨਾਲੀਆਂ ਲਈ 40 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। 

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD