Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਅਸ਼ੋਕ ਪਰਾਸਕ ਪੱਪੀ ਅਤੇ ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ

ਕੈਂਪ 'ਚ ਲਾਭਪਾਤਰੀਆਂ ਨੂੰ ਸੀਨੀਅਰ ਸਿਟੀਜ਼ਨ ਕਾਰਡ, ਵੱਖ-ਵੱਖ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੀ ਸੌਂਪੇ

Ashok Prashar Pappi, Ashok Prashar, AAP, Aam Aadmi Party, Aam Aadmi Party Punjab, AAP Punjab, Sakshi Sawhney, DC Ludhiana, Ludhiana, Deputy Commissioner Ludhiana, Bhagwant Mann Sarkar Tuhade Dwar

Web Admin

Web Admin

5 Dariya News

ਲੁਧਿਆਣਾ , 23 Aug 2024

Last updated on: Aug 23, 2024, 00:00 IST

ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਅਧੀਨ ਪੈਂਦੇ ਇਸਲਾਮਗੰਜ ਇਲਾਕੇ ਵਿੱਚ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਹੀ ਉਨ੍ਹਾਂ ਦਾ ਹੱਲ ਕੀਤਾ ਗਿਆ।

ਕੈਂਪ ਵਿੱਚ ਕਈ ਵਿਅਕਤੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ, ਸੀਨੀਅਰ ਸਿਟੀਜ਼ਨ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ, ਆਧਾਰ ਅਪਡੇਟ ਅਤੇ ਹੋਰ ਸਬੰਧਤ ਸੇਵਾਵਾਂ ਪ੍ਰਾਪਤ ਕੀਤੀਆਂ। ਟਿੱਬਾ ਰੋਡ ਦੀ ਰੀਟਾ ਰਾਣੀ, ਪ੍ਰੇਮ ਨਗਰ ਦੇ ਸ਼ੰਕਰ ਲਾਲ, ਇਸਲਾਮ ਗੰਜ ਦੀ ਪ੍ਰਕਾਸ਼ ਕੌਰ, ਮੁੰਡੀਆਂ ਕਲਾਂ ਦੀ ਹਰਵਿੰਦਰ ਕੌਰ, ਮਹਾਜਨ ਵਿਹਾਰ ਕਲੋਨੀ ਦੀ ਵਿਜੇ ਬਾਤਿਸ਼ ਅਤੇ ਨਿਊ ਮਨਜੀਤ ਨਗਰ ਦੀ ਸੁਦੇਸ਼ ਕੁਮਾਰੀ ਨੂੰ ਮੌਕੇ 'ਤੇ ਹੀ ਬੁਢਾਪਾ ਪੈਨਸ਼ਨ ਲਈ ਮਨਜ਼ੂਰੀ ਪੱਤਰ ਦਿੱਤੇ ਗਏ। 

ਕੈਂਪ ਵਿੱਚ ਓਮ ਪ੍ਰਕਾਸ਼, ਚੰਪਾ ਦੇਵੀ, ਹੰਸ ਰਾਜ, ਬਾਬੂ ਲਾਲ, ਕਸ਼ਮੀਰੀ ਲਾਲ, ਭਗਵਾਨੀ ਦੇਵੀ ਅਤੇ ਪ੍ਰੇਮ ਨਗਰ ਦੀ ਸੁਮਨ ਦੇਵੀ ਨੇ ਵੀ ਆਪਣੇ ਸੀਨੀਅਰ ਸਿਟੀਜ਼ਨ ਕਾਰਡ ਬਣਾਏ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਲੋਕ ਭਲਾਈ ਸਭ ਤੋਂ ਵੱਡੀ ਤਰਜੀਹ ਹੈ। 

ਵਿਧਾਇਕ ਨੇ ਆਮ ਆਦਮੀ ਕਲੀਨਿਕ, ਮੁਫਤ ਬਿਜਲੀ ਅਤੇ ਪੈਨਸ਼ਨ ਵਰਗੇ ਪ੍ਰੋਗਰਾਮਾਂ ਦੀ ਮਹੱਤਤਾ 'ਤੇ ਚਾਨਣਾ ਪਾਇਆ ਅਤੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਨੂੰ ਇੱਕ ਗੇਮ-ਚੇਂਜਰ ਕਰਾਰ ਦਿੱਤਾ ਜਿਸਦੇ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਪ੍ਰਸ਼ਾਸ਼ਕੀ  ਸੇਵਾਵਾਂ ਮਿਲ ਰਹੀਆਂ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਸੂਬਾ ਸਰਕਾਰ ਦੇ ਯਤਨਾਂ 'ਤੇ ਜ਼ੋਰ ਦਿੱਤਾ।

ਉਨ੍ਹਾਂ ਇਹ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲੇ ਅਤੇ ਅਜਿਹੇ ਕੈਂਪਾਂ ਵਿੱਚ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੀ ਪੂਰੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡੇ ਦੁਆਰਂ ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਵਿੱਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ।

ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਅਤੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਮਨਜ਼ੂਰੀ ਪੱਤਰ ਵੀ ਸੌਂਪੇ।

 

Tags: Ashok Prashar Pappi , Ashok Prashar , AAP , Aam Aadmi Party , Aam Aadmi Party Punjab , AAP Punjab , Sakshi Sawhney , DC Ludhiana , Ludhiana , Deputy Commissioner Ludhiana , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD