Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਪੁਲਾੜ ਦਿਵਸ 2024 ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ

Droupadi Murmu, President of India, President, Indian President, Rashtrapati, Central University of Punjab, CUPB, Bathinda, Prof. Raghvendra P Tiwari

Web Admin

Web Admin

5 Dariya News

ਬਠਿੰਡਾ , 24 Aug 2024

Last updated on: Aug 24, 2024, 00:00 IST

ਚੰਦਰਮਾ ਦੇ ਦੱਖਣੀ ਧਰੁਵੀ ਖੇਤਰ 'ਤੇ ਚੰਦਰਯਾਨ-3 ਦੇ ਸਫਲ ਲੈਂਡਿੰਗ ਦੀ ਯਾਦ ਵਿਚ ਪਹਿਲੇ ਰਾਸ਼ਟਰੀ ਪੁਲਾੜ ਦਿਵਸ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਵਿਖੇ ਆਯੋਜਿਤ ਖਾਸ ਸਮਾਗਮ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਪਿੰਡ ਘੁੱਦਾ ਦੇ ਨੇੜਲੇ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਹੇਠ ਆਯੋਜਿਤ ਇਸ ਸਮਾਗਮ ਵਿਚ ਲਾਈਵ ਸਕ੍ਰੀਨਿੰਗ, ਮਾਹਰ ਲੈਕਚਰ ਅਤੇ ਪ੍ਰਤੀਯੋਗੀ ਮੁਕਾਬਲੇ ਕਰਵਾਏ ਗਏ।

ਪ੍ਰੋਗਰਾਮ ਦੇ ਪਹਿਲੇ ਪੜਾਅ ਵਿੱਚ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਦਾ ਸਿੱਧਾ ਪ੍ਰਸਾਰਣ ਦੇਖਿਆ। ਆਪਣੇ ਭਾਸ਼ਣ ਵਿੱਚ ਰਾਸ਼ਟਰਪਤੀ ਨੇ ਚੰਦਰਯਾਨ-3 ਮਿਸ਼ਨ ਨੂੰ ਭਾਰਤ ਦੀ ਸਭ ਤੋਂ ਵੱਡੀ ਵਿਗਿਆਨਕ ਪ੍ਰਾਪਤੀਆਂ ਵਿੱਚੋਂ ਇੱਕ ਦੱਸਿਆ ਅਤੇ ਪੁਲਾੜ ਖੋਜ ਵਿੱਚ ਇਸਰੋ ਦੀ ਅਸਾਧਾਰਣ ਤਰੱਕੀ ਦੀ ਸ਼ਲਾਘਾ ਕੀਤੀ।

ਪ੍ਰੋਗਰਾਮ ਦੇ ਦੂਜੇ ਪੜਾਅ ਵਿੱਚ ਸੀਯੂ ਪੰਜਾਬ ਦੇ ਭੌਤਿਕ ਵਿਗਿਆਨ ਵਿਭਾਗ ਨੇ ਆਈ.ਆਈ.ਸੀ. ਦੇ ਸਹਿਯੋਗ ਨਾਲ ਦੋ ਲੈਕਚਰ ਕਰਵਾਏ। ਪਹਿਲੇ  ਲੈਕਚਰ ਵਿੱਚ ਇਸਰੋ ਦੇ ਸੈਟੇਲਾਈਟ ਨੇਵੀਗੇਸ਼ਨ ਸੈਂਟਰ,ਬੰਗਲੌਰ ਦੇ ਸਤੀਸ਼ ਧਵਨ ਪ੍ਰੋਫੈਸਰ ਡਾ. ਐਸ.ਪਾਲ ਨੇ ਪੁਲਾੜ ਖੋਜ ਵਿੱਚ ਭਾਰਤ ਦੀ ਵਧਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਸ਼ੁਰੂਆਤੀ ਸੈਟੇਲਾਈਟ ਲਾਂਚ ਤੋਂ ਲੈ ਕੇ ਸੈਟੇਲਾਈਟ ਨੇਵੀਗੇਸ਼ਨ ਅਤੇ ਪੁਲਾੜ ਸੰਚਾਰ ਤਕਨਾਲੋਜੀ ਵਿੱਚ ਨਵੀਨਤਾਵਾਂ ਤੇ ਚਾਨਣਾ ਪਾਇਆ। 

ਦੂਜੇ ਲੈਕਚਰ ਵਿੱਚ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਦੇ ਉੱਘੇ ਪ੍ਰੋਫੈਸਰ ਪੀ.ਕੇ. ਆਹਲੂਵਾਲੀਆ ਨੇ ਭਾਰਤ ਦੀ ਸਵੈ-ਨਿਰਭਰ ਪੁਲਾੜ ਯਾਤਰਾ ਬਾਰੇ ਗੱਲ ਕੀਤੀ। ਪ੍ਰੋਗਰਾਮ ਦੇ ਤੀਜੇ ਪੜਾਅ ਵਿੱਚ ਪੁਲਾੜ ਵਿਗਿਆਨ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀਯੋਗੀ ਸਮਾਗਮਾਂ ਵਿਚ ਕੁਇਜ਼ ਮੁਕਾਬਲੇ, ਲੇਖ ਲਿਖਣ ਮੁਕਾਬਲੇ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ। 

ਇਸ ਮੌਕੇ ਡੀਨ ਇੰਚਾਰਜ ਅਕਾਦਮਿਕ ਪ੍ਰੋ. ਆਰ.ਕੇ. ਵੁਸੀਰਿਕਾ ਨੇ ਕਿਹਾ ਕਿ ਸੀਯੂ ਪੰਜਾਬ ਵਿਖੇ ਆਯੋਜਿਤ ਰਾਸ਼ਟਰੀ ਪੁਲਾੜ ਦਿਵਸ ਸਮਾਰੋਹ ਨੇ ਨਾ ਸਿਰਫ ਵਿਦਿਆਰਥੀਆਂ ਨੂੰ ਭਾਰਤ ਦੀਆਂ ਅਸਧਾਰਨ ਪੁਲਾੜ ਪ੍ਰਾਪਤੀਆਂ ਨਾਲ ਜਾਣੂ ਕਰਵਾਇਆ, ਬਲਕਿ ਨੌਜਵਾਨ ਪੀੜ੍ਹੀ ਨੂੰ ਪੁਲਾੜ ਵਿਗਿਆਨ ਅਤੇ ਤਕਨਾਲੋਜੀ ਖੇਤਰ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ।

 

Tags: Droupadi Murmu , President of India , President , Indian President , Rashtrapati , Central University of Punjab , CUPB , Bathinda , Prof. Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD