Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਾਕ ਸੁਜਾਨਪੁਰ ਅਧੀਨ ਆਉਂਦੀਆਂ ਵਿਧਾਨ ਸਭਾ ਹਲਕਾ ਭੋਆ ਦੀਆਂ ਪੰਚਾਇਤਾਂ ਨਾਲ ਲਾਲ ਚੰਦ ਕਟਾਰੂਚੱਕ ਨੇ ਕੀਤੀ ਰੀਵਿਓ ਮੀਟਿੰਗ

ਪੰਜਾਬ ਸਰਕਾਰ ਕੋਲ ਫੰਡ ਦੀ ਕੋਈ ਕਮੀ ਨਹੀਂ ਹੈ ਹਰੇਕ ਪਿੰਡਾਂ ਅੰਦਰ ਕਰਵਾਇਆ ਜਾਵੇਗਾ ਸਮਪੂਰਨ ਵਿਕਾਸ-ਸ੍ਰੀ ਲਾਲ ਚੰਦ ਕਟਾਰੂਚੱਕ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਠਾਨਕੋਟ , 24 Aug 2024

Last updated on: Aug 24, 2024, 00:00 IST

ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਸਵਾਲੀ ਵਿਖੇ ਸਥਿਤ ਰੇਸਟ ਹਾਊਸ ਵਿੱਚ ਵਿਧਾਨ ਸਭਾ ਹਲਕਾ ਭੋਆ ਦੀਆਂ ਬਲਾਕ ਸੁਜਾਨਪੁਰ ਅਧੀਨ ਆਉਂਦੀਆਂ ਪੰਚਾਇਤਾਂ ਨਾਲ ਇੱਕ ਮੀਟਿੰਗ ਕੀਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਜੀਤ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੁਜਾਨਪੁਰ, ਰਜਿੰਦਰ ਭਿੱਲਾ ਸਰਪੰਚ ਬਨੀ ਲੋਧੀ ਅਤੇ ਬਲਾਕ ਪ੍ਰਧਾਨ, ਬਲਾਕ ਸਮਿਤੀ ਮੈਂਬਰ ਸੁਭਾਸ ਜੱਗੀ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਦੀਪਕ ਕੁਮਾਰ ਬਲਾਕ ਪ੍ਰਧਾਨ, ਰਜਨੀ ਪਿੰਡ ਆਸਾ ਬਾਨੋਂ, ਰਮੇਸ ਕੁਮਾਰ ਜਰਨਲ ਸਕੱਤਰ, ਹੰਸ ਰਾਜ ਮੈਰਾ ਕਲੋਨੀ, ਪਿੰਡ ਐਮਾਂ ਤੋਂ ਅਭਿਨਾਸ ਅਤੇ ਹੋਰ ਪਾਰਟੀ ਦੇ ਆਹੁਦੇਦਾਰ ਵੀ ਹਾਜਰ ਸਨ।

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਅੰਦਰ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਜਿੱਥੇ ਪੰਜਾਬ ਦੇ ਲੋਕਾਂ ਦੇ ਵੱਖ ਵੱਖ ਸਵਾਲਾਂ ਦਾ ਹੱਲ ਕੱਢਿਆ ਜਾਂਦਾ ਹੈ, ਉਥੇ ਹੀ ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਲਈ ਵਿਸੇਸ ਉਪਰਾਲੇ ਕੀਤੇ ਜਾਂਦੇ ਹਨ। ਜਿਸ ਅਧੀਨ ਅੱਜ ਜਸਵਾਲੀ ਵਿਖੇ ਵਿਧਾਨ ਸਭਾ ਹਲਕਾ ਭੋਆ ਦੀ 10 ਪੰਚਾਇਤਾਂ ਜੋ ਕਿ ਸੁਜਾਨਪੁਰ ਬਲਾਕ ਦੇ ਅਧੀਨ ਆਉਂਦੀਆਂ ਹਨ, ਉੱਥੋਂ ਦੀਆਂ ਪੰਚਾਇਤਾਂ ਬੁਲਾਈਆਂ ਗਈਆਂ ਹਨ ਅਤੇ ਵੱਖ ਵੱਖ ਮਾਮਲਿਆਂ ਤੇ ਚਰਚਾ ਕੀਤੀ ਗਈ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਰੀਵਿਓ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦੋਰਾਨ ਵੱਖ ਵੱਖ ਪਿੰਡਾਂ ਤੇ ਚਰਚਾ ਕਰਦਿਆਂ ਕੂਝ ਸਵਾਲ ਸਾਹਮਣੇ ਆਏ ਹਨ ਕਈ ਪਿੰਡਾਂ ਅੰਦਰ ਨਿਕਾਸੀ ਪਾਣੀ ਦੇ ਲਈ ਛੱਪੜ ਦੀ ਲੋੜ ਹੈ, ਕਈਆਂ ਪਿੰਡਾਂ ਅੰਦਰ ਗਲੀਆਂ ਨਾਲੀਆਂ ਦੀਆਂ ਸਮੱਸਿਆਵਾਂ ਹਨ ਅਤੇ ਕਈ ਪਿੰਡਾਂ ਅੰਦਰ ਸਮਸਾਨ ਘਾਟ ਦੀ ਰਿਪੇਅਰ ਜਾਂ ਰਸਤਿਆਂ ਨੂੰ ਪੱਕਾ ਕਰਨ, ਪਿੰਡਾਂ ਅੰਦਰ ਜੰਝਘਰ ਦਾ ਨਿਰਮਾਣ, ਖੇਡਾਂ ਦੇ ਲਈ ਪਲੇ ਗਰਾਉਂਡ ਦਾ ਨਿਰਮਾਣ ਆਦਿ ਕਈ ਪਿੰਡਾਂ ਦੇ ਸਵਾਲ ਸਾਹਮਣੇ ਆਏ ਹਨ।

ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦੋਰਾਨ ਸਮਸਾਨ ਘਾਟ ਦੀ ਗਲੀ, ਪਲੇ ਗਰਾਉਂਡ ਦੀ ਚਾਰਦੀਵਾਰੀ, ਜੰਝਘਰ ਜਾਂ ਨਿਕਾਸੀ ਪਾਣੀ ਜੋ ਕਿ ਲੋਕਾਂ ਦੀਆਂ ਸਮੱਸਿਆਵਾਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਪਿੰਡਾਂ ਅੰਦਰ ਉਪਰੋਕਤ ਸਾਹਮਣੇ ਆਈਆਂ ਸਮੱਸਿਆਵਾਂ ਦੇ ਵੱਲ ਧਿਆਨ ਹੀ ਨਹੀਂ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹਰੇਕ ਬਲਾਕ ਅੰਦਰ ਇੱਕ ਪਿੰਡ ਅੰਦਰ ਥਾਪਰ ਮਾਡਲ ਬਣਾਇਆ ਜਾ ਰਿਹਾ ਹੈ ਜਿਸ ਅਧੀਨ ਆਧੁਨਿਕ ਤਕਨੀਕ ਨਾਲ ਨਿਕਾਸੀ ਪਾਣੀ ਨੂੰ ਟ੍ਰੀਟ ਕਰਕੇ ਫਸਲਾਂ ਦੇ ਲਈ ਪ੍ਰਯੋਗ ਵਿੱਚ ਲਿਆਂਦਾ ਜਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਅੱਜ ਵੱਖ ਵੱਖ ਵਿਕਾਸ ਕਾਰਜਾਂ ਦਾ ਰੀਵਿਓ ਕੀਤਾ ਗਿਆ ਹੈ। ਜਿਹੜੇ ਕੰਮਾਂ ਦੀ ਨਿਸਾਨਦੇਹੀ ਹੋ ਗਈ ਹੈ ਉਨ੍ਹਾਂ ਸਥਾਨਾਂ ਤੇ ਆਉਂਣ ਵਾਲੇ ਪੰਜ ਦਿਨਾਂ ਦੇ ਅੰਦਰ ਅੰਦਰ ਵਿਕਾਸ ਕਾਰਜ ਲਗਾਏ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਕੋਲ ਫੰਡ ਦੀ ਕੋਈ ਕਮੀ ਨਹੀਂ ਹੈ ਅਤੇ ਪਿੰਡਾਂ ਅੰਦਰ ਪੂਰਨ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਮੋਕੇ ਤੇ ਹਾਜਰ ਵੱਖ ਵੱਖ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਕੀਤਾ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਪਿੰਡ ਕਟਾਰੂਚੱਕ ਵਿਖੇ ਬਣਾਏ ਦਫਤਰ ਵਿਖੇ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆਵਾਂ ਦਾ ਹੱਲ ਕੀਤਾ। 

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD