Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹਰਭਜਨ ਸਿੰਘ ਈਟੀਓ ਵੱਲੋਂ ਪੀਐਸਪੀਸੀਐਲ ਦੇ ਵਧੀਕ ਨਿਗਰਾਨ ਇੰਜੀਨੀਅਰ ਬਲਵੀਰ ਸਿੰਘ ਹਰੀ ਨੂੰ 'ਪ੍ਰਸ਼ੰਸਾ ਪੱਤਰ' ਦੇ ਕੇ ਸਨਮਾਨਿਤ ਕੀਤਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 24 Aug 2024

Last updated on: Aug 24, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਦੇ ਊਰਜਾ ਮੰਤਰੀ ਹਰਭਜਨ ਸਿੰਘ ਈਟੀਓ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਦੇ ਅਧਿਕਾਰੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਉਚਿਤ ਮਾਨਤਾ ਦੇ ਰਹੇ ਹਨ। ਮੰਤਰੀ ਨੇ ਬਲਵੀਰ ਸਿੰਘ ਹਰੀ, ਵਧੀਕ ਨਿਗਰਾਨ ਇੰਜੀਨੀਅਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ), ਸ਼ਹਿਰੀ ਡਵੀਜ਼ਨ, ਮੋਗਾ, ਨੂੰ ਆਪਣੇ ਵਿਭਾਗ ਦੇ ਕੰਮ ਨੂੰ ਬਹੁਤ ਕੁਸ਼ਲਤਾ ਨਾਲ ਅਤੇ ਸਮੇਂ ਸਿਰ ਨਿਭਾਉਣ ਲਈ 'ਪ੍ਰਸ਼ੰਸਾ ਪੱਤਰ' ਜਾਰੀ ਕੀਤਾ ਹੈ।

ਪੱਤਰ ਵਿੱਚ ਮੰਤਰੀ ਨੇ ਜ਼ਿਕਰ ਕੀਤਾ ਕਿ ਇਸ ਅਧਿਕਾਰੀ ਦਾ ਆਮ ਜਨਤਾ ਨਾਲ ਵਿਵਹਾਰ ਸ਼ਲਾਘਾਯੋਗ ਹੈ ਅਤੇ ਉਹ ਆਪਣੇ ਫਰਜ਼ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਰਿਹਾ ਹੈ। ਮੰਤਰੀ ਨੇ ਪੱਤਰ ਵਿੱਚ ਅੱਗੇ ਜ਼ਿਕਰ ਕੀਤਾ ਕਿ ਆਮ ਲੋਕਾਂ ਵਿੱਚ ਇਸ ਅਧਿਕਾਰੀ ਦੀ ਛਵੀ ਬਹੁਤ ਵਧੀਆ ਹੈ। 

ਇਸ ਤੋਂ ਇਲਾਵਾ, ਮੰਤਰੀ ਨੇ ਜ਼ਿਕਰ ਕੀਤਾ ਕਿ ਉਹ ਬਲਵੀਰ ਸਿੰਘ ਹਰੀ ਦੇ ਕਾਰਜ ਦੀ ਪ੍ਰਸ਼ੰਸਾ ਕਰਦਿਆਂ ਖੁਸ਼ ਹਨ। ਮੰਤਰੀ ਨੇ ਕਾਮਨਾ ਕੀਤੀ ਕਿ ਅਧਿਕਾਰੀ ਭਵਿੱਖ ਵਿੱਚ ਵੀ ਲਗਨ ਅਤੇ ਮਿਹਨਤ ਨਾਲ ਆਪਣਾ ਕੰਮ ਜਾਰੀ ਰੱਖੇਗਾ। ਇਸ ਦੌਰਾਨ, ਬਲਵੀਰ ਸਿੰਘ ਹਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਊਰਜਾ ਮੰਤਰੀ ਹਰਭਜਨ ਸਿੰਘ ਈਟੀਓ ਦਾ ਵਿਭਾਗ ਅਤੇ ਲੋਕਾਂ ਲਈ ਕੀਤੇ ਗਏ ਉਸਦੇ ਚੰਗੇ ਕੰਮ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ ਹੈ। 

ਉਨ੍ਹਾਂ ਕਿਹਾ ਕਿ 'ਪ੍ਰਸ਼ੰਸਾ ਪੱਤਰ' ਨੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਹੈ, ਇਹ ਵੀ ਕਿਹਾ ਕਿ ਪ੍ਰਸ਼ੰਸਾ ਪੱਤਰ ਉਨ੍ਹਾਂ ਲਈ ਇੱਕ ਵੱਡਾ ਇਨਾਮ ਹੈ। ਉਨ੍ਹਾਂ ਨੂੰ ਆਸ ਹੈ ਕਿ ਪੀਐਸਪੀਸੀਐਲ ਦੇ ਹੋਰ ਅਧਿਕਾਰੀ ਵੀ ਇਸ ਤੋਂ ਪ੍ਰੇਰਨਾ ਲੈਣਗੇ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD