Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਨੀਸ਼ ਸਿਸੋਦੀਆ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟੇਕਿਆ ਮੱਥਾ, ਕਿਹਾ- ਸਾਨੂੰ ਤਾਂ ਸ਼ੁਰੂ ਤੋਂ ਹੀ ਪਤਾ ਸੀ ਕਿ ਮਨੀਸ਼ ਸਿਸੋਦੀਆ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਕੇਸ ਅਦਾਲਤ ਵਿਚ ਜ਼ਿਆਦਾ ਦੇਰ ਨਹੀਂ ਟਿਕਣਗੇ, ਅਸੀਂ ਇਹੀ ਉਮੀਦ ਅਰਵਿੰਦ ਕੇਜਰੀਵਾਲ ਦੇ ਕੇਸ ਵਿਚ ਵੀ ਕਰ ਰਹੇ ਹਾਂ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Manish Sisodia, Amritsar

Web Admin

Web Admin

5 Dariya News

ਅੰਮ੍ਰਿਤਸਰ , 25 Aug 2024

Last updated on: Aug 25, 2024, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ। ਦਿੱਲੀ ਐਕਸਾਈਜ਼ ਮਾਮਲੇ 'ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆ ਪਹਿਲੀ ਵਾਰ ਪੰਜਾਬ ਆਏ ਸਨ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਉਨ੍ਹਾਂ ਨੇ ਵੀ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਮਨੀਸ਼ ਸਿਸੋਦੀਆ ਜੀ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਸੱਚ ਦੀ ਜਿੱਤ ਹੋਈ ਹੈ।" ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਮਨੀਸ਼ ਸਿਸੋਦੀਆ ਦਰਸ਼ਨ ਲਈ ਹੀ ਆਏ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸ਼ੁਰੂ ਤੋਂ ਹੀ ਪਤਾ ਸੀ ਕਿ ‘ਆਪ’ ਆਗੂਆਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਗਏ ਸਨ ਜੋ ਅਦਾਲਤਾਂ ਵਿੱਚ ਜ਼ਿਆਦਾ ਦੇਰ ਨਹੀਂ ਟਿੱਕ ਸਕਦੇ ਸੀ। ਅਸੀਂ ਅਰਵਿੰਦ ਕੇਜਰੀਵਾਲ ਦੇ ਮਾਮਲੇ ਵਿੱਚ ਵੀ ਇਹੀ ਉਮੀਦ ਕਰ ਰਹੇ ਹਾਂ। ਉਨ੍ਹਾਂ ਕੋਲ ਸੰਜੇ ਸਿੰਘ ਖ਼ਿਲਾਫ਼ ਵੀ ਕੋਈ ਸਬੂਤ ਨਹੀਂ ਸੀ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਉਹ ਸਾਡੇ ਆਗੂਆਂ ਨੂੰ ਕੁਝ ਸਮੇਂ ਲਈ ਜੇਲ੍ਹ ਭੇਜ ਕੇ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਆਮ ਆਦਮੀ ਪਾਰਟੀ ਇੱਕ ਵੱਖਰੀ ਮਿੱਟੀ ਦੀ ਬਣੀ ਹੋਈ ਹੈ।  ਇਸ ਵਿੱਚ ਕੋਈ ਦਰਾਰ ਨਹੀਂ ਆ ਸਕਦੀ।

ਮਨੀਸ਼ ਸਿਸੋਦੀਆ ਨੇ ਮੀਡੀਆ ਨੂੰ ਕਿਹਾ, "ਮੈਂ ਬਹੁਤ ਖ਼ੁਸ਼ਕਿਸਮਤ ਹਾਂ ਕਿ ਮੈਨੂੰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਦਾ ਮੌਕਾ ਮਿਲਿਆ। ਮੈਂ ਆਪਣੇ ਪਰਿਵਾਰ ਨਾਲ ਇੱਥੇ ਪੂਰੀ ਸ਼ਰਧਾ ਨਾਲ ਆਇਆ ਹਾਂ। ਮੈਂ ਜੇਲ੍ਹ ਵਿੱਚ ਵੀ ਇਹੀ ਅਰਦਾਸ ਕਰਦਾ ਸੀ ਕਿ ਸਚਾਈ ਦੀ ਜਿੱਤ ਹੋਣੀ ਚਾਹੀਦੀ ਹੈ। ਸ੍ਰੀ ਦਰਬਾਰ ਸਾਹਿਬ ਦੇ ਆਸ਼ੀਰਵਾਦ ਅਤੇ ਦੇਸ਼ ਦੇ ਸੰਵਿਧਾਨ ਦੇ ਕਾਰਨ ਮੈਨੂੰ ਇਨਸਾਫ਼ ਮਿਲਿਆ ਹੈ।" 

ਸਿਸੋਦੀਆ ਨੇ ਕਿਹਾ ਕਿ ਮੈਂ ਮਾਨ ਸਾਹਿਬ ਨਾਲ ਵੀ ਗੱਲ ਕੀਤੀ ਸੀ ਕਿ ਸਭ ਤੋਂ ਪਹਿਲਾਂ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਾ ਕੇ ਮੱਥਾ ਟੇਕਣਗੇ। ਮਾਨ ਸਾਹਿਬ ਮੇਰੇ ਭਰਾ ਹਨ। ਉਨ੍ਹਾਂ ਕਿਹਾ ਕਿ ਮੈਂ ਕੇਜਰੀਵਾਲ ਸਾਹਿਬ ਲਈ ਵੀ ਅਰਦਾਸ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਬਾਹਰ ਆਉਣ। ਮੈਨੂੰ ਪੂਰਾ ਭਰੋਸਾ ਹੈ ਕਿ ਉਨ੍ਹਾਂ ਦੇ ਮਾਮਲੇ ਵਿੱਚ ਵੀ ਸਚਾਈ ਦੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਸੰਕਟ ਦੀ ਘੜੀ ਵਿਚ ਸਾਨੂੰ ਹੌਸਲਾ ਦਿੱਤਾ ਅਤੇ ਸਾਡੀ ਟੀਮ ਇੱਕਜੁੱਟ ਰਹੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Manish Sisodia , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD