Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨੰਗਲ ਦੇ ਮੰਦਰ ਮਾਤਾ ਸ੍ਰੀ ਜੁਲਫਾ ਦੇਵੀ ਵਿਖੇ ਚੋਰੀ ਕਰਨ ਵਾਲਾ ਦੋਸ਼ੀ ਗ੍ਰਿਫਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 25 Aug 2024

Last updated on: Aug 25, 2024, 00:00 IST

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ੍ਰੀ ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ.  ਵਲੋਂ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨੰਗਲ ਦੇ ਪਿੰਡ ਹੰਬੋਵਾਲ ਵਿਖੇ ਮੰਦਰ ਮਾਤਾ ਸ੍ਰੀ ਜੁਲਫਾ ਦੇਵੀ ਵਿਖੇ ਮਾਤਾ ਦੀ ਮੂਰਤੀ ਤੇ ਮਾਤਾਰਾਣੀ ਦੀ ਨੱਥ, ਕੰਨਾ ਵਿੱਚ ਪਏ ਝੁਮਕੇ ਸੇਨਾ ਚੋਰੀ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਜਿਲ੍ਹਾ ਰੂਪਨਗਰ ਅੰਦਰ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਧਾਰਮਿਕ ਸਥਾਨਾਂ ਵਿੱਚ ਚੋਰੀ ਦੀ ਵਾਰਦਾਤ ਕਰਨ ਵਾਲੇ ਵਿਅਕਤੀਆਂ ਦਾ ਪਰਦਾਫਾਸ ਕਰਦੇ ਹੋਏ ਦੱਸਿਆ ਕਿ ਮਿਤੀ 23 ਅਗਸਤ 2024 ਨੂੰ ਥਾਣਾ ਨੰਗਲ ਦੇ ਪਿੰਡ ਹੰਬੋਵਾਲ ਵਿਖੇ ਮੰਦਰ ਮਾਤਾ ਸ੍ਰੀ ਜੁਲਫਾ ਦੇਵੀ ਵਿਖੇ ਮਾਤਾ ਦੀ ਮੂਰਤੀ ਤੇ ਮਾਤਾਰਾਣੀ ਦੇ ਨੱਥ, ਕੰਨਾ ਵਿੱਚ ਪਏ ਝੁੰਮਕੇ ਸੋਨਾ ਕਿਸੇ ਨੇ ਚੋਰੀ ਕਰ ਲਏ ਸਨ। 

ਜਿਸ ਸਬੰਧੀ ਸੂਚਨਾ ਮਿਲਣ ਉਤੇ ਮੰਦਰ ਦੇ ਪੁਜਾਰੀ ਸੋਹਣ ਲਾਲ ਪਿੰਡ ਬਾਬੂ ਥਾਣਾ ਟਾਹਲੀਵਾਲ ਜਿਲ੍ਹਾ ਦੇ ਬਿਆਨ ਉਤੇ ਮੁੱਕਦਮਾ ਨੰਬਰ 107 ਮਿਤੀ 24-08-2024 ਅ/ਧ/ਸ਼ 305, 331(3) BNS ਥਾਣਾ ਨੰਗਲ ਬਰਖਿਲਾਫ ਨਾ ਮਾਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ ਸੀ। ਇਸ ਮੁੱਕਦਮੇ ਦੀ ਤਫਤੀਸ਼ ਸਹਾਇਕ ਥਾਣੇਦਾਰ ਸੁਸ਼ੀਲ ਕੁਮਾਰ ਨੰਬਰ 574/ਆਰ ਵੱਲੋਂ ਅਮਲ ਵਿੱਚ ਲਿਆਂਦੀ ਜਾ ਰਹੀ ਸੀ ਕਿ ਦੌਰਾਨੇ ਤਫਤੀਸ਼ ਉਪ ਕਪਤਾਨ ਪੁਲਿਸ ਨੰਗਲ ਸ੍ਰੀ ਕੁਲਵੀਰ ਸਿੰਘ ਠੱਕਰ ਸੰਧੂ ਅਤੇ ਮੁੱਖ ਅਫਸਰ ਥਾਣਾ ਨੰਗਲ ਇੰਸ. ਰਾਹੁਲ ਸ਼ਰਮਾ ਦੀ ਅਗਵਾਈ ਹੇਠ ਨੰਗਲ ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਸਿਮਰਨਪਾਲ ਸਿੰਘ ਉਰਫ ਬਾਨਾ ਸਿੰਘ ਵਾਸੀ ਮੁਹੱਲਾ ਕਮਾਲਪੁਰ, ਨੇੜੇ ਬੱਸ ਸਟੈਂਡ ਹੁਸ਼ਿਆਰਪੁਰ ਹਾਲ ਕਿਰਾਏਦਾਰ ਪਿੰਡ ਬਰਾਰੀ ਥਾਣਾ ਨੰਗਲ ਨੂੰ  24 ਅਗਸਤ 2024 ਨੂੰ ਗ੍ਰਿਫਤਾਰ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪੁੱਛਗਿੱਛ ਤੋਂ ਪਤਾ ਚੱਲਿਆ ਹੈ ਕਿ ਇਸ ਦੇ ਨਾਲ ਜਸਵਿੰਦਰ ਸਿੰਘ ਉਰਫ ਜੱਸੀ ਵਾਸੀ ਪਿੰਡ ਹੰਬੇਵਾਲ ਅਤੇ ਗੁਰਦੀਪ ਸਿੰਘ ਉਰਫ ਸੋਨੂੰ ਵਾਸੀ ਪਿੰਡ ਦਬਖੇੜਾ, ਥਾਣਾ ਨੰਗਲ ਵੀ ਇਸ ਵਾਰਦਾਤ ਵਿੱਚ ਇਸ ਦੇ ਨਾਲ ਸਨ। ਜਿਹਨਾਂ ਨੂੰ ਵੀ ਇਸ ਮੁਕੱਦਮੇ ਵਿੱਚ ਨਾਮਜਦ ਕੀਤਾ ਗਿਆ ਹੈ। ਦੋਸ਼ੀਆਂ ਵੱਲੋਂ ਮੰਦਰ ਦੀ ਮੂਰਤੀ ਤੇ ਚੋਰੀ ਕੀਤੇ ਸੋਨੇ ਦੇ ਗਹਿਣੇ ਰਣਵੀਰ ਸਿੰਘ ਉਰਫ ਬੰਟੀ ਜਿਊਲਰ ਅੱਡਾ ਮਾਰਕੀਟ ਨੰਗਲ ਨੂੰ 20,000/- ਰੁਪਏ ਵਿੱਚ ਵੇਚ ਦਿੱਤੇ ਸਨ। ਜਿਸ ਨੂੰ ਵੀ ਮਕੱਦਮਾ ਵਿੱਚ ਮਿਤੀ 24.08.2024 ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਚੋਰੀ ਦੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਗਏ ਹਨ।

ਦੋਸ਼ੀ ਜਸਵਿੰਦਰ ਸਿੰਘ ਉਰਫ ਜੱਸੀ ਵਾਸੀ ਹੰਬੋਵਾਲ ਥਾਣਾ ਨੰਗਲ ਅਤੇ ਦੋਸ਼ੀ ਗੁਰਦੀਪ ਸਿੰਘ ਉਰਫ ਸੋਨੂੰ ਵਾਸੀ ਪਿੰਡ ਦਬਖੇੜਾ ਥਾਣਾ ਨੰਗਲ ਦੀ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਗ੍ਰਿਫਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਹਨਾਂ ਪਾਸੇ ਹੋਰ ਵੀ ਚੋਰੀ ਦੀਆਂ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD