Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸੰਸਦ ਡਾ. ਰਾਜ ਕੁਮਾਰ ਚਬੇਵਾਲ ਨੇ ਪੀੜ੍ਹਤ ਪਰਿਵਾਰਾਂ ਨੂੰ ਸੌਂਪੇ 44 ਲੱਖ ਰੁਪਏ ਦੀ ਐਕਸ ਗਰੇਸ਼ੀਆ ਰਾਸ਼ੀ ਦੇ ਚੈਕ

ਹਾਦਸੇ ’ਚ ਮਾਰੇ ਗਏ 11 ਲੋਕਾਂ ਦੀ ਯਾਦ ’ਚ ਪਿੰਡ ਜੇਜੋਂ ਦੁਆਬਾ ਦੇ ਗੁਰਦੁਆਰਾ ਸਾਹਿਬ ’ਚ ਆਯੋਜਿਤ ਕੀਤਾ ਗਿਆ ਸਮਾਗਮ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Raj Kumar Chabbewal

Web Admin

Web Admin

5 Dariya News

ਜੇਜੋਂ/ਹੁਸ਼ਿਆਰਪੁਰ , 25 Aug 2024

Last updated on: Aug 25, 2024, 00:00 IST

11 ਅਗਸਤ ਨੂੰ ਹੋਏ ਪਿੰਡ ਜੇਜੋਂ ਹੜ੍ਹ ਹਾਦਸੇ ਵਿਚ ਜਾਨ ਗੁਆਉਣ ਵਾਲੇ 11 ਲੋਕਾਂ ਦੀ ਯਾਦ ਵਿਚ ਅੱਜ ਬਾਬਾ ਬੰਦਾ ਸਿੰਘ ਬਹਾਦੁਰ ਗੁਰਦੁਆਰਾ ਸਾਹਿਬ ਜੇਜੋਂ ਦੁਆਬਾ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਅਤੇ ਸੰਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। 

ਉਨ੍ਹਾਂ ਨੇ ਪੀੜ੍ਹਤ ਪਰਿਵਾਰਾਂ ਨੂੰ 44 ਲੱਖ ਰੁਪਏ ਦੀ ਐਕਸ ਗਰੇਸ਼ੀਆ ਰਾਸ਼ੀ ਦੇ ਚੈਕ ਭੇਟ ਕੀਤੇ। ਇਹ ਰਾਸ਼ੀ ਰਾਜ ਆਫ਼ਤ ਰਾਹਤ ਫੰਡ (ਐਸ ਡੀ ਆਰ ਐਫ) ਤੋਂ ਮ੍ਰਿਤਕ ਸੁਰਜੀਤ ਕੁਮਾਰ, ਪਰਮਜੀਤ ਕੌਰ, ਗਗਨ ਕੁਮਾਰ, ਸਵਰੂਪ ਚੰਦ, ਪਰਮਜੀਤ ਕੌਰ, ਨਿਤਿਨ ਉਰਫ ਨੀਤੀਸ਼ ਕੁਮਾਰ, ਸੁਰਿੰਦਰ ਕੌਰ, ਅਮਾਨਤ, ਭਾਵਨਾ, ਹਰਸ਼ਿਤ ਤੇ ਕੁਲਵਿੰਦਰ ਸਿੰਘ ਦੇ ਪਰਿਵਾਰਾਂ ਨੂੰ ਦਿੱਤੀ ਗਈ।

ਕੈਬਨਿਟ ਮੰਤਰੀ ਅਤੇ ਸੰਸਦ ਨੇ ਇਸ ਦੁਖਦ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਰਾਜ ਸਰਕਾਰ ਇਸ ਮੁਸ਼ਕਲ ਸਮੇਂ ਵਿਚ ਪੀੜ੍ਹਤ ਪਰਿਵਾਰਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਬਹੁਤ ਉਦਾਸ ਅਤੇ ਦਿਲ ਕੰਬਾਊ ਸੀ ਅਤੇ ਅਸੀਂ ਸਾਰੇ ਇਸ ਦੁਖਾਂਤ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਦਰਦ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਜ਼ਦੀਕੀ ਪਿੰਡਾਂ ਦੇ ਲੋਕਾਂ ਦੁਆਰਾ ਰਾਹਤ ਅਤੇ ਬਚਾਅ ਕਾਰਜ ਵਿਚ ਕੀਤੇ ਯਤਨਾਂ ਦੀ ਵੀ ਸਰਾਹਨਾ ਕੀਤੀ। 

ਇਸ ਮੌਕੇ ਸਾਬਕਾ ਵਿਧਾਇਕ ਊਨਾ ਸਤਪਾਲ ਸਿੰਘ ਰਾਏ ਜਾਦਾ, ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਤਹਿਸੀਲਦਾਰ ਸੁਖਵਿੰਦਰ ਸਿੰਘ, ਬੀ.ਡੀ.ਪੀ ਓ. ਬਲਵਿੰਦਰ ਸਿੰਘ, ਨੰਬਰਦਾਰ ਪ੍ਰਵੀਨ ਸੈਣੀ, ਰਸ਼ਪਾਲ ਸਿੰਘ ਪਾਲੀ, ਸਰਪੰਚ ਬੱਧੋਵਾਲ ਲਾਡੀ, ਪਰਮਜੀਤ ਸਿੰਘ, ਰੌਸ਼ਨ ਲਾਲ, ਰੇਨੂ ਬਾਲਾ, ਰਤਨ ਚੰਦ, ਬਿੱਲਾ ਜੈਨ, ਜੌਲੀ ਜੈਨ, ਅਮਰੀਕ ਸ਼ਾਹੂ, ਕੁਲਵਿੰਦਰ ਸਿੰਘ, ਅਸ਼ਵਨੀ ਖੰਨਾ, ਵਾਮਦੇਵ ਸ਼ਰਮਾ, ਮੁਰਾਦ ਹੁਸੈਨ, ਅਮਰੀਕ ਸਿੰਘ, ਸੋਮ ਨਾਥ, ਪ੍ਰਕਾਸ਼ ਚੰਦ, ਦੀਪਕ ਭਾਟੀਆ, ਮਹਿੰਦਰ ਪਾਲ, ਜਸਵੰਤ ਕੌਰ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਦੇ ਲੋਕ ਅਤੇ ਹਿਮਾਚਲ ਪ੍ਰਦੇਸ਼ ਤੋਂ ਵੀ ਕਈ ਅਧਿਕਾਰੀ ਇਸ ਸਮਾਗਮ ਵਿਚ ਸ਼ਾਮਿਲ ਹੋਏ।

ਜ਼ਿਕਰਯੋਗ ਹੈ ਕਿ ਇਹ ਹਾਦਸਾ 11 ਅਗਸਤ ਨੂੰ ਉਸ ਸਮੇਂ ਹੋਇਆ ਜਦ ਜੇਜੋਂ ਚੋਅ ਵਿਚ ਪਾਣੀ ਦੇ ਤੇਜ਼ ਬਹਾਅ ਦੇ ਚੱਲਦਿਆਂ ਇਕ ਇਨੋਵਾ ਗੱਡੀ ਰੁੜ ਗਈ ਸੀ। ਗੱਡੀ ਵਿਚ ਕੁੱਲ 12 ਲੋਕ ਸਵਾਰ ਸਨ। ਇਸ ਹਾਦਸੇ ਵਿਚ ਉਸੇ ਦਿਨ 9 ਲੋਕਾਂ ਦੀ ਦੁਖਾਂਤ ਮੌਤ ਹੋ ਗਈ ਸੀ ਅਤੇ 9 ਲੋਕਾਂ ਦੀਆਂ ਲਾਸ਼ਾ ਉਸੀ ਦਿਨ ਮਿਲ ਗਈਆਂ ਸਨ। 

ਐਸ ਡੀ ਆਰ ਐਫ ਅਤੇ ਸਥਾਨਕ ਨਿਵਾਸੀਆਂ ਦੀ ਕੋਸ਼ਿਸ ਸਦਕਾ ਇਕ ਵਿਅਕਤੀ ਨੂੰ ਸੁਰੱਖਿਅਤ ਬਚਾਅ ਲਿਆ ਗਿਆ ਸੀ। ਹਾਦਸੇ ਉਪਰੰਤ ਹੀ ਦੋ ਲੋਕ ਲਾਪਤਾ ਸਨ, ਜਿਨ੍ਹਾਂ ਦੀ ਭਾਲ ਲਈ ਐਸ ਡੀ ਆਰ ਐਫ ਅਤੇ ਸਥਾਨਿਕ ਨਿਵਾਸੀਆਂ ਦੁਆਰਾ ਵੱਡੇ ਪੱਧਰ  ’ਤੇ ਰੈਸਕਿਊ ਓਪਰੇਸ਼ਨ ਚਲਾਇਆ ਗਿਆ। 

ਅਖੀਰ 14 ਅਗਸਤ ਨੂੰ ਬੱਧੋਵਾਲ ਖੱਡ ਤੋਂ ਦੋਵੇਂ ਲਾਪਤਾ ਲੋਕਾਂ ਦੀਆਂ ਲਾਸ਼ਾਂ ਵੀ ਬਰਾਮਦ ਕਰ ਲਈਆਂ ਗਈਆਂ, ਜਿਸ ਉਪਰੰਤ ਹਾਦਸੇ ਦੇ ਮਾਰੇ ਗਏ ਲੋਕਾਂ ਦੀ ਗਿਣਤੀ 11 ਹੋ ਗਈ ਸੀ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Raj Kumar Chabbewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD