Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਨਾਲ ਦੀਨਾਨਗਰ ਤੋਂ ਘਰੋਟਾ ਮਾਰਗ ਦਾ ਆਪ ਪਹੁੰਚ ਕੇ ਕੀਤਾ ਨਿਰੀਖਣ

ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਜਲਦੀ ਹੀ ਇਸ ਰੋਡ ਦਾ ਕਰਵਾਇਆ ਜਾਵੇਗਾ ਨਵਨਿਰਮਾਣ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aditya Uppal, DC Pathankot, Deputy Commissioner Pathankot, Pathankot

Web Admin

Web Admin

5 Dariya News

ਪਠਾਨਕੋਟ , 25 Aug 2024

Last updated on: Aug 25, 2024, 00:00 IST

ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਆਦਿੱਤਿਆ ਉੱਪਲ ਜੀ ਅਤੇ ਹੋਰ ਪ੍ਰਸਾਸਨਿਕ ਅਧਿਕਾਰੀਆਂ ਨਾਲ ਦੀਨਾਨਗਰ ਤੋਂ ਘਰੋਟਾ ਜਾਣ ਵਾਲੇ ਮਾਰਗ ਦਾ ਅਤੇ ਘਰੋਟਾ ਨਜਦੀਕ ਖਾਲ ਤੇ ਬਣਾਏ ਦੋ ਪੁਲਾਂ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮਨੋਹਰ ਠਾਕੁਰ ਸੰਯੁਕਤ ਸਕੱਤਰ ਪੰਜਾਬ ਟ੍ਹੇਡਰ ਕਮਿਸਨ, ਬਲਾਕ ਪ੍ਰਧਾਨ ਪਵਨ ਕੁਮਾਰ ਫੋਜੀ, ਬਲਾਕ ਪ੍ਰਧਾਨ ਰਣਜੀਤ ਸਿੰਘ ਜੀਤਾ, ਬਲਾਕ ਪ੍ਰਧਾਨ ਬਲਜੀਤ ਸਿੰਘ ਅਤੇ ਹੋਰ ਪਾਰਟੀ ਦੇ ਕਾਰਜਕਰਤਾ ਅਤੇ ਅਧਿਕਾਰੀ ਵੀ ਹਾਜਰ ਸਨ।

ਜਿਕਰਯੋਗ ਹੈ ਕਿ ਦੀਨਾਨਗਰ ਤੋਂ ਘਰੋਟਾ ਮਾਰਗ ਜੋ ਕਿ ਦਰਜਨਾਂ ਪਿੰਡਾਂ ਨੂੰ ਦੀਨਾਨਗਰ ਨਾਲ ਜੋੜਦਾ ਹੈ ਅਤੇ ਖਸਤਾ ਹਾਲਤ ਰੋਡ ਕਰਕੇ ਜਿੱਥੇ ਆਏ ਦਿਨ ਦੁਰਘਟਨਾਵਾਂ ਹੁੰਦੀਆਂ ਹਨ ਅਤੇ ਰਾਹਗੀਰਾਂ ਨੂੰ ਵੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਹੈਵੀ ਵਾਹਨਾਂ ਦੇ ਚਲਦਿਆਂ ਦੀਨਾਨਗਰ ਤੋਂ ਘਰੋਟਾ ਜਾਣ ਵਾਲਾ ਮਾਰਗ ਜੋ ਕਿ ਕਾਫੀ ਖਸਤਾ ਹਾਲਤ ਹੈ ਅੱਜ ਉਨ੍ਹਾਂ ਵੱਲੋਂ ਖੁਦ ਇਸ ਰੋਡ ਦੀ ਵਿਜਟ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਰੋਡ ਦਾ ਨਿਰਮਾਣ ਤਾ ਕਰਵਾਇਆ ਗਿਆ ਸੀ ਪਰ ਇਹ ਰੋਡ ਜਿਆਦਾ ਦੇਰ ਤੱਕ ਟਿਕ ਨਹੀਂ ਸਕਿਆ ਅਤੇ ਹੁਣ ਇਸ ਦੀ ਹਾਲਤ ਕਾਫੀ ਖਸਤਾ ਹੈ ਜਦਕਿ ਇਸ ਰੋਡ ਦਾ ਲਾਭ ਕਰੀਬ 50 ਪਿਡਾਂ ਨੂੰ ਹੈ। 

ਉਨ੍ਹਾਂ ਮੋਕੇ ਤੇ ਅਧਿਕਾਰੀਆਂ ਨੂੰ ਆਦੇਸ ਦਿੰਦਿਆਂ ਕਿਹਾ ਕਿ ਇਸ ਰੋਡ ਦੇ ਨਿਰਮਾਣ ਕਾਰਜ ਨੂੰ ਲੈ ਕੇ ਪਹਿਲੇ ਫੇਜ ਵਿੱਚ ਕੱਲ ਤੋਂ ਹੀ ਜੋ ਦੀਨਾਨਗਰ ਤੋਂ ਛੰਨੀ ਤੱਕ ਵੱਡੇ ਖੱਡੇ ਪਏ ਹੋਏ ਹਨ ਉਨ੍ਹਾਂ ਨੂੰ ਭਰਨ ਦਾ ਕੰਮ ਸੁਰੂ ਕੀਤਾ ਜਾਵੈ। ਇਸ ਮੋਕੇ ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਘਰੋਟਾ ਤੋਂ ਭੀਮਪੁਰ ਤੱਕ ਕੰਕਰੀਟ ਦੀ ਸੜਕ ਬਣਾਈ ਜਾਵੇਗੀ ਅਤੇ ਭੀਮਪੁਰ ਤੋਂ ਦੀਨਾਨਗਰ ਤੱਕ ਪ੍ਰੀਮਿਕਸ ਪਾ ਕੇ ਵਧੀਆ ਕਵਾਲਿਟੀ ਦੇ ਰੋਡ ਦਾ ਨਵਨਿਰਮਾਣ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨੂੰ ਜਲਦੀ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਲੋਕਾਂ ਨੂੰ ਇੱਕ ਵਧੀਆ ਰੋਡ ਮਿਲ ਸਕੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਾਲਾ ਪਿੰਡ ਦਾ ਪੁਲ ਜੋ ਜੈਕਟਰ ਤੋਂ ਨਿਕਲ ਕੇ ਬਿਆਸ ਜਾਣ ਵਾਲੀ ਖਾਲ ਤੇ ਬਣਾਏ ਹੋਏ ਹਨ ਅਤੇ ਇਹ ਪੁਲ ਨੂੰ ਪਾਣੀ ਨਾਲ ਖਤਰਾ ਹੈ ਇਸ ਤੋਂ ਇਲਾਵਾ ਘਰੋਟਾ ਖੁਰਦ ਤੋਂ ਅਗਲੇ ਪਿੰਡਾਂ ਨੂੰ ਜਾਣ ਵਾਲਾ ਖਾਲ ਪੁਲ ਦੀ ਹਾਲਤ ਵੀ ਖਸਤਾ ਹੈ। ਇਸ ਲਈ ਉਨ੍ਹਾਂ ਵੱਲੋਂ ਪ੍ਰਸਾਸਨਿਕ ਅਧਿਕਾਰੀਆਂ ਦੇ ਨਾਲ ਮਿਲ ਕੇ ਦੋਨੋ ਪੁਲਾਂ ਦਾ ਨਿਰੀਖਣ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਪੁਲਾਂ ਵਿੱਚੋਂ ਇੱਕ ਪੁਲ ਜੋ ਘਰੋਟਾ ਖਾਲ ਪੁਲ ਹੈ ਉਸ ਦੀ ਪਰਪੋਜਲ ਬਣਾ ਕੇ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ ਅਤੇ ਦੂਸਰੇ ਸਾਲਾ ਪੁਲ ਦੀ ਪਰਪੋਜਲ ਵੀ ਜਲਦੀ ਬਣਾ ਕੇ ਸਰਕਾਰ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਖੇਤਰ ਦੇ ਲੋਕਾਂ ਨੂੰ ਵਧੀਆ ਪੁਲ ਮਿਲ ਸਕਣ ਅਤੇ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਾ ਹੋਵੇ ਇਸ ਨੂੰ ਧਿਆਨ ਵਿੱਚ ਰੱਖ ਕੇ ਉਨ੍ਹਾਂ ਵੱਲੋਂ ਵਿਸੇਸ ਤੋਰ ਤੇ ਪੁਲਾਂ ਦਾ ਨਿਰੀਖਣ ਕੀਤਾ ਗਿਆ ਹੈ।  

ਘਰੋਟਾ ਖਾਲ ਪੁਲ ਜੋ ਕਿ ਕਮਜੋਰ ਹੈ ਅਤੇ ਇਸ ਪੁਲ ਦਾ ਪਾਣੀ ਨਾਲ ਕਾਫੀ ਨੁਕਸਾਨ ਹੋਇਆ ਹੈ ਪਹਿਲਾ ਵੀ ਦੋ ਵਾਰ ਇਸ ਪੁਲ ਦੀ ਰਿਪੋਅਰ ਕੀਤੀ ਜਾ ਚੁੱਕੀ ਹੈ ਅਤੇ ਹੁਣ ਇਸ ਸਥਾਨ ਤੇ ਸਟੀਲ ਬਿ੍ਰਜ ਬਣਾਉਂਣ ਦੀ ਯੋਜਨਾਂ ਸਰਕਾਰ ਨੂੰ ਭੇਜੀ ਗਈ ਹੈ ਇਸ ਤੋਂ ਇਲਾਵਾ ਸਾਲਾ ਪੁਲ ਦੀ ਪਰਪੋਜਲ ਵੀ ਬਣਾ ਕੇ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਜੋ ਲੋਕਾਂ ਨੂੰ ਜਲਦੀ ਨਵੇਂ ਪੁਲ ਮਿਲ ਸਕਣ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aditya Uppal , DC Pathankot , Deputy Commissioner Pathankot , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD