Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਤੀਆਂ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਬੈਠਕ, ਨਾਮੀ ਕਲਾਕਾਰ ਪਹੁੰਚਣਗੇ ਮੇਲੇ ਵਿੱਚ

ਪੰਜਾਬੀ ਵਿਰਾਸਤ ਦੇ ਵਿਖਾਈ ਦੇਣਗੇ ਵੱਖ-ਵੱਖ ਰੰਗ

Dr. Sanjeev Kumar, Sub Divisional Magistrate Malot, Malot, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 26 Aug 2024

Last updated on: Aug 26, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ 28 ਅਗਸਤ ਤੋਂ 30 ਅਗਸਤ ਤੱਕ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਤੀਆਂ ਦਾ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਸ੍ਰੀ ਸੰਜੀਵ ਕੁਮਾਰ ਨੇ ਭਲਾਈਆਣਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। 

ਇਸ ਮੌਕੇ ਐਸ.ਡੀ.ਐਮ. ਸ੍ਰੀ ਅਜੀਤ ਪਾਲ ਸਿੰਘ ਅਤੇ ਡੀ.ਐਸ.ਪੀ. ਸ੍ਰੀ ਅਵਤਾਰ ਸਿੰਘ ਰਾਜਪਾਲ ਵੀ ਵਿਸ਼ੇਸ਼ ਤੌਰ ਤੇ ਉਹਨਾਂ ਦੇ ਨਾਲ ਹਾਜ਼ਰ ਸਨ। ਇਸ ਮੌਕੇ ਐਸ.ਡੀ.ਐਮ. ਨੇ ਦੱਸਿਆ ਕਿ ਇਸ ਤੀਆਂ ਦੇ ਮੇਲੇ ਵਿੱਚ ਜਿੱਥੇ ਪੰਜਾਬ ਦੀ ਲੋਕਧਾਰਾ ਦੇ ਵੱਖ-ਵੱਖ ਰੰਗ ਵਿਖਾਈ ਦੇਣਗੇ ਉੱਥੇ ਕੰਵਰ ਗਰੇਵਾਲ, ਗੁਰਲੇਜ ਅਖਤਰ, ਅਫਸਾਨਾ ਖਾਨ ਅਤੇ ਭੋਲਾ ਯਮਲਾ ਜਿਹੇ ਨਾਮੀ ਗਾਇਕ ਵੀ ਆਪਣੀ ਪੇਸ਼ਕਾਰੀ ਦੇਣਗੇ। 

ਇਸ ਤੋਂ ਬਿਨਾਂ ਪੁਰਾਤਨ ਪਿੰਡ ਦਾ ਦ੍ਰਿਸ਼ ਵੀ ਇੱਥੇ ਵਿਖਾਇਆ ਜਾਏਗਾ ਤਾਂ ਜੋ ਨਵੀਂ ਪੀੜੀ ਨੂੰ ਸਾਡੇ ਵਿਰਾਸਤ ਅਤੇ ਸੱਭਿਆਚਾਰ ਤੋਂ ਜਾਣੂ ਕਰਾਇਆ ਜਾ ਸਕੇ। ਵਿਰਾਸਤੀ ਖੇਡਾਂ ਦੇ ਮੁਕਾਬਲਿਆਂ ਦੇ ਨਾਲ-ਨਾਲ ਹੋਰ ਵਿਰਾਸਤੀ ਵਸਤਾਂ ਬਣਾਉਣ, ਮਿੰਨੀ ਕਹਾਣੀ ਅਤੇ ਕਵਿਤਾ ਰਚਨਾ ਜਿਹੇ ਮੁਕਾਬਲੇ ਅਤੇ ਗਿੱਧੇ ਤੇ ਭੰਗੜੇ ਦੇ ਮੁਕਾਬਲੇ ਵੀ ਕਰਵਾਏ ਜਾਣਗੇ। 

ਇਹ ਸਮਾਗਮ ਹਰ ਰੋਜ਼ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਪਿੰਡ ਭਲਾਈਆਣਾ ਦੀ ਦਾਣਾ ਮੰਡੀ ਵਿਖੇ ਹੋਇਆ ਕਰੇਗਾ। ਮੇਲੇ ਵਿੱਚ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਸਮਾਨ ਦੀ ਪ੍ਰਦਰਸ਼ਨੀ ਅਤੇ ਪੰਜਾਬੀ ਵਿਰਾਸਤ ਨਾਲ ਸੰਬੰਧਿਤ ਵਸਤਾਂ ਦੀ ਪ੍ਰਦਰਸ਼ਨੀ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗੀ ਇਸ ਮੌਕੇ ਪੰਜਾਬ ਦੇ ਵਿਰਾਸਤੀ ਖਾਣਿਆਂ ਦੇ ਸਟਾਲ ਵੀ ਲਗਾਏ ਜਾਣਗੇ।

ਉਹਨਾਂ ਨੇ ਸਾਰੇ ਵਿਭਾਗਾਂ ਨੂੰ ਕਿਹਾ ਕਿ ਉਹ ਇਸ ਸਬੰਧੀ ਸਾਰੀਆਂ ਤਿਆਰੀਆਂ ਤੁਰੰਤ ਮੁਕੰਮਲ ਕਰ ਲੈਣ। ਉਹਨਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਤੀਆਂ ਦੇ ਮੇਲੇ ਵਿੱਚ ਵੱਧ ਤੋਂ ਵੱਧ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ।

 

Tags: Dr. Sanjeev Kumar , Sub Divisional Magistrate Malot , Malot , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD