Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ, ਕਮਿਸ਼ਨਰ ਨਗਰ ਨਿਗਮ ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਦਰਜਨ ਦੇ ਕਰੀਬ ਕਲੋਨੀਆਂ ਦਾ ਦੌਰਾ

ਕਿਹਾ, ਅੰਮਰੁਤ-2 ਤਹਿਤ 100 ਕਰੋੜ ਨਾਲ ਪਟਿਆਲਾ ਦਾ ਕਾਇਆਂ ਕਲਪ ਕਰਕੇ ਦਿਖਾਏਗੀ ਪੰਜਾਬ ਸਰਕਾਰ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 26 Aug 2024

Last updated on: Aug 26, 2024, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਐਸ.ਪੀ. ਸਿਟੀ ਸਰਫ਼ਰਾਜ ਆਲਮ ਅਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਪਟਿਆਲਾ ਦਿਹਾਤੀ ਹਲਕੇ ਦੀਆਂ ਦਰਜਨ ਦੇ ਕਰੀਬ ਕਲੋਨੀਆਂ ਦਾ ਦੌਰਾ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਸਥਾਨਕ ਵਸਨੀਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਵਿਕਾਸ ਕੰਮਾਂ ਨੂੰ ਲੈਕੇ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਹੋਣ ਵਾਲੇ ਸਾਰੇ ਵਿਕਾਸ ਕੰਮ ਜਲਦ ਪੂਰੇ ਕੀਤੇ ਜਾਣਗੇ।

ਡਾ. ਬਲਬੀਰ ਸਿੰਘ ਨੇ ਉਪਲ ਚੌਂਕ ਵਿਖੇ ਸੁਖਦੇਵ ਨਗਰ ਤੋਂ ਸਿਊਨਾ ਨੂੰ ਜਾਂਦੀ ਸੜਕ ਸਮੇਤ ਮਨਜੀਤ ਨਗਰ, ਅਨੰਦ ਨਗਰ-ਬੀ ਤੇ ਅਨੰਦ ਨਗਰ-ਏ ਦੀਆਂ ਮੁੱਖ ਸੜਕਾਂ ਸਮੇਤ ਅਨੰਦ ਨਗਰ ਐਕਟੈਂਸ਼ਨ ਤਾਰਾਂ ਵਾਲੀ ਸੜਕ, ਇੰਦਰਾ ਕਲੋਨੀ ਦੀਆਂ ਸਮੱਸਿਆਵਾਂ, ਗਰੀਨ ਪਾਰਕ ਨੇੜੇ ਮਾਤਾ ਗੁਰਦਿਆਲ ਕੌਰ ਗੁਰਦੁਆਰਾ ਸਾਹਿਬ, ਬੰਨਾ ਰੋੜ, ਫੈਕਟਰੀ ਏਰੀਆ, ਤਫ਼ੱਜਲਪੁਰ ਆਦਿ ਕਲੋਨੀਆਂ ਵਿਖੇ ਸੜਕਾਂ, ਸੀਵਰੇਜ, ਬਰਸਾਤੀ ਪਾਣੀ ਦੀ ਨਿਕਾਸੀ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਸਟਰੀਟ ਲਾਇਟਾਂ ਦੇ ਕੰਮਾਂ ਦਾ ਧਰਾਤਲ 'ਤੇ ਜਾਕੇ ਜਾਇਜ਼ਾ ਲਿਆ।

ਸਿਹਤ ਮੰਤਰੀ ਨੇ ਮੌਕੇ 'ਤੇ ਹੀ ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਗਿਣਾਏ ਗਏ ਕੰਮ ਤੁਰੰਤ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਨ੍ਹਾਂ ਕਲੋਨੀਆਂ ਵਿੱਚ ਬੰਦ ਪਈਆਂ ਸੀਵਰੇਜ ਲਾਈਨਾਂ ਦੀ ਸੁਪਰਸੱਕਸ਼ਨ ਮਸ਼ੀਨ ਨਾਲ ਸਫ਼ਾਈ ਸ਼ੁਰੂ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇੰਦਰਾ ਕਲੋਨੀ ਵਿਖੇ ਟਾਇਰ ਸਾੜਦੇ ਤੇ ਰਾਤ ਨੂੰ ਲੋਹੇ ਦਾ ਕੰਮ ਕਰਦੇ ਲੋਕਾਂ ਨੂੰ ਇਹ ਕੰਮ ਬੰਦ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਇਸ ਕਲੋਨੀ ਵਿੱਚ ਪਾਰਕ ਨੂੰ ਠੀਕ ਕਰਵਾਇਆ ਜਾਵੇਗਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੰਮਰੁਤ-2 ਦੇ ਤਹਿਤ 100 ਕਰੋੜ ਰੁਪਏ ਦੇ ਬਜਟ 'ਚ ਉਹ ਕੰਮ ਕਰਕੇ ਦਿਖਾਏਗੀ ਜੋ ਪਿਛਲੀ ਸਰਕਾਰ 'ਚ 550 ਕਰੋੜ ਰੁਪਏ ਖ਼ਰਚਣ ਦਾ ਦਾਅਵਾ ਕਰਨ ਦੇ ਬਾਵਜੂਦ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਹੁਣ ਜਿੱਥੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ, ਉਥੇ ਹੀ ਪਟਿਆਲਾ ਦਿਹਾਤੀ ਹਲਕੇ ਦੀਆਂ ਕਲੋਨੀਆਂ ਵਿੱਚ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ ਤੇ ਕੋਈ ਵੀ ਸਟਰੀਟ ਲਾਈਟ ਖ਼ਰਾਬ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਕਰਨਲ ਜੇ.ਵੀ. ਸਿੰਘ, ਅਮਰੀਕ ਸਿੰਘ ਬੰਗੜ, ਸੁਰੇਸ਼ ਰਾਏ, ਜਸਬੀਰ ਸਿੰਘ ਗਾਂਧੀ, ਗੱਜਣ ਸਿੰਘ, ਸੰਤੋਖ ਸ਼ੌਂਕੀ, ਦਵਿੰਦਰ ਕੌਰ, ਚਰਨਜੀਤ ਸਿੰਘ ਐਸ.ਕੇ., ਮਨਜੀਤ ਵਿਰਦੀ, ਲਾਲ ਸਿੰਘ, ਰਵੀ ਰਣਜੀਤ, ਭੁਪਿੰਦਰ ਨੰਬਰਦਾਰ, ਰਾਜਵੰਤ ਸੰਧੂ, ਜੀਤ ਸਿੰਘ, ਜਸਵੰਤ ਰਾਏ, ਗੁਰਚਰਨ ਸਿੰਘ ਰੁਪਾਣਾ ਆਦਿ ਸਥਾਨਕ ਆਗੂਆਂ ਸਮੇਤ ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਨਗਰ ਨਿਗਮ ਦੇ ਐਸ.ਈ. ਗੁਰਪ੍ਰੀਤ ਵਾਲੀਆ, ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਪਿਯੂਸ਼ ਅਗਰਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸਥਾਨਕ ਵਸਨੀਕ ਮੌਜੂਦ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD