Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬੀ ਫ਼ਿਲਮ ਇੰਡਸਟਰੀ ਦੀ ਉੱਚ ਸੰਸਥਾ ਪਫ਼ਟਾ ਵੱਲੋਂ ਪੱਤਰਕਾਰ ਹਰਜਿੰਦਰ ਸਿੰਘ ਜਵੰਦਾ ਦਾ ਸਰਵੋਤਮ ਫ਼ਿਲਮੀ ਪੱਤਰਕਾਰ ਐਵਾਰਡ ਨਾਲ ਸਨਮਾਨ

Pollywood, Entertainment, Actress, Cinema, Punjabi Films, Movie

Web Admin

Web Admin

5 Dariya News

ਚੰਡੀਗੜ੍ਹ , 26 Aug 2024

Last updated on: Aug 26, 2024, 00:00 IST

ਪੰਜਾਬੀ ਫਿਲਮ ਐਂਡ ਟੀ ਵੀ ਐਕਟਰ ਐਸੋਸ਼ੀਏਸ਼ਨ (ਪਫ਼ਟਾ) ਵਲੋਂ ਸੰਸਥਾ ਪ੍ਰਧਾਨ ਪਦਮਸ਼੍ਰੀ ਨਿਰਮਲ ਰਿਸ਼ੀ ਜੀ, ਜਨਰਲ ਸਕੱਤਰ ਬੀ ਐੱਨ ਸ਼ਰਮਾ, ਸੰਸਥਾ ਦੇ ਬਾਨੀ ਭਾਰਤ ਭੂਸ਼ਣ ਵਰਮਾ ਅਤੇ ਮਲਕੀਤ ਰੌਣੀ ਦੀ ਅਗਵਾਈ ਹੇਠ ਕਰਵਾਏ ਗਏ ਸੰਸਥਾ ਦੇ ਸਥਾਪਨਾ ਦਿਵਸ ਸਮਾਰੋਹ ਮੌਕੇ ਫ਼ਿਲਮੀ ਪੱਤਰਕਾਰ ਹਰਜਿੰਦਰ ਸਿੰਘ ਜਵੰਦਾ ਨੂੰ ਪੰਜਾਬੀ ਸਿਨੇਮਾ ਦੇ ਸਰਵੋਤਮ ਫ਼ਿਲਮੀ ਪੱਤਰਕਾਰ ਐਵਾਰਡ 2024 ਨਾਲ ਨਿਵਾਜਿਆ ਗਿਆ। ਦੱਸ ਦਈਏ ਕਿ ਪੱਤਰਕਾਰ ਹਰਜਿੰਦਰ ਸਿੰਘ ਜਵੰਦਾ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਪੱਤਰਕਾਰੀ ਰਾਹੀਂ ਪੰਜਾਬੀ ਫਿਲਮ ਸਿਨੇਮਾ ਅਤੇ ਮਾਂ ਬੋਲੀ ਪੰਜਾਬੀ ਦੀ ਸੇਵਾ ਕਰਦੇ ਆ ਰਹੇ ਹਨ।  

ਆਪਣੀ ਪਾਰਦਰਸ਼ੀ, ਇਮਾਨਦਾਰੀ, ਨਿਰੱਪਖ ਅਤੇ ਨਿਰਸਵਾਰਥ ਪੱਤਰਕਾਰੀ ਰਾਹੀਂ ਉਨ੍ਹਾਂ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਆਪਣਾ ਇੱਕ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਵਲੋਂ ਪੰਜਾਬੀ ਸਿਨੇਮਾ, ਪੋਲੀਵੁੱਡ ਇੰਡਸਟਰੀ ਅਤੇ  ਪਫਟਾ ਪ੍ਰਤੀ ਪਾਏ ਜਾ ਰਹੇ ਯੋਗਦਾਨ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਪੰਜਾਬੀ ਫਿਲਮ ਐਂਡ ਟੀ ਵੀ ਐਕਟਰ ਐਸੋਸ਼ੀਏਸ਼ਨ (ਪਫ਼ਟਾ) ਵਲੋਂ ਸਾਲ 2024 ਦੇ ਸਰਵੋਤਮ ਪੱਤਰਕਾਰ ਦੇ ਐਵਾਰਡ ਨਾਲ ਨਿਵਾਜਿਆ ਗਿਆ ਹੈ।

ਇਸ ਸਮਾਰੋਹ ਮੌਕੇ ਅਦਾਕਾਰ ਕਰਮਜੀਤ ਅਨਮੋਲ, ਬੀਨੂੰ ਢਿੱਲੋਂ, ਸਵਿੰਦਰ ਮਾਹਲ, ਤਰਸੇਮ ਪੋਲ, ਪਰਮਜੀਤ ਸਿੰਘ ਭੰਗੂ, ਵਨਿੰਦਰ ਬਿੰਨੀ, ਪੰਮੀ ਬਾਈ, ਗੀਤਕਾਰ ਸ਼ਮਸ਼ੇਰ ਸੰਧੂ, ਦੀਦਾਰ ਗਿੱਲ,ਗਗਨ ਥਿੰਦ, ਸੁਨੀਤਾ ਧੀਰ, ਮੈਡਮ ਗੁਰਪ੍ਰੀਤ ਭੰਗੂ, ਸੀਮਾ ਕੌਸ਼ਲ, ਪੂਨਮ ਸੂਧ,  ਸਤਵੰਤ ਕੌਰ, ਨਿਰਭੈ ਸਿੰਘ ਧਾਲੀਵਾਲ, ਨਵਦੀਪ ਗਿੱਲ, ਨਿਰਦੇਸ਼ਕ ਸਿਮਰਨਜੀਤ ਹੁੰਦਲ, ਮਨਪ੍ਰੀਤ  ਬਰਾੜ, ਸੰਜੂ ਸੋਲੰਕੀ, ਜਸਦੀਪ ਸਿੰਘ ਰਤਨ, ਬੱਲ ਤੁਲੇਵਾਲ ਅਤੇ ਯੂਵੀ ਜਵੰਦਾ ਆਦਿ ਵੀ ਮੌਜੂਦ ਰਹੇ।

 

Tags: Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD