Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲਾਲ ਚੰਦ ਕਟਾਰੂਚੱਕ ਨੇ ਪਿੰਡ ਭਨਵਾਲ ਅੰਦਰ 70 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਵਾਟਰ ਸਪਲਾਈ ਦਾ ਰੱਖਿਆ ਨੀਹ ਪੱਥਰ

ਪੂਰੇ ਪੰਜਾਬ ਅੰਦਰ ਜਲਦੀ ਸੁਰੂ ਕੀਤੀ ਜਾਵੇਗੀ ਰਾਸਨ ਕਾਰਡ ਬਣਾਉਂਣ ਦੀ ਪ੍ਰੀਕਿ੍ਰਆ-ਸ੍ਰੀ ਲਾਲ ਚੰਦ ਕਟਾਰੂਚੱਕ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਠਾਨਕੋਟ , 26 Aug 2024

Last updated on: Aug 26, 2024, 00:00 IST

ਲਗਾਤਾਰ ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਲੋਕਾਂ ਦੇ ਵੱਖੋਂ ਵੱਖਰੇ ਸਵਾਲਾਂ ਤੇ ਵੱਡੇ ਫੈਂਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੋਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫੋਰਸ ਦਾ ਸਵਾਲ ਹੋਵੇ ਇਸ ਤਰ੍ਹਾਂ ਲਗਾਤਾਰ ਪਿੰਡਾਂ ਦੇ ਲੋਕਾਂ ਦੇ ਸਵਾਲ ਹੱਲ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਜੀ ਨੇ ਅੱਜ ਪਿੰਡ ਭਨਵਾਲ ਵਿਖੇ ਵਾਟਰ ਸਪਲਾਈ ਦਾ ਨੀਹ ਪੱਧਰ ਰੱਖਣ ਮਗਰੋਂ ਕੀਤਾ।

ਇਸ ਮੋਕੇ ਤੇ -ਹੋਰਨਾਂ ਤੋਂ ਇਲਾਵਾ ਸਰਵਸ੍ਰੀ ਵਰਿਸਟ ਪਾਰਟੀ ਕਾਰਜਕਰਤਾ ਭਾਣੂ ਪ੍ਰਤਾਪ, ਸਾਹਿਬ ਸਿੰਘ ਸਾਬਾ, ਬਲਾਕ ਪ੍ਰਧਾਨ ਰਜਿੰਦਰ ਸਿੰਘ ਭਿੱਲਾ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ, ਬਲਜੀਤ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੁਜਾਨਪੁਰ, ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ। ਇਸ ਮੋਕੇ ਤੇ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਬਹੁਤ ਜਲਦੀ ਪੂਰੇ ਪੰਜਾਬ ਅੰਦਰ ਰਾਸਨ ਕਾਰਡ ਬਣਾਉਂਣ ਦੀ ਪ੍ਰੀਕਿ੍ਰਆ ਦਾ ਆਰੰਭ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਲਾਭਪਾਤਰੀ ਕਾਰਡ ਬਣਾਉਂਣ ਤੋਂ ਬਾਂਝਿਆ ਨਾ ਰਹਿ ਸਕੇ।  

ਪਿੰਡ ਭਨਵਾਲ ਅੰਦਰ ਵਾਟਰ ਸਪਲਾਈ ਦਾ ਨੀਹ ਪੱਥਰ ਰੱਖਣ ਮਗਰੋਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਬਹੁਤ ਹੀ ਵੱਡਭਾਗਾਂ ਦਿਨ ਹੈ ਕਿ ਪਿੰਡ ਭਨਵਾਲ ਦੇ ਲੋਕਾਂ ਨੂੰ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਦਾ ਲਾਭ ਘੱਟ ਤੋਂ ਘੱਟ 500 ਪਰਿਵਾਰਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਟਰ ਸਪਲਾਈ ਦੇ ਨਿਰਮਾਣ ਦਾ ਕਾਰਜ ਕਰੀਬ 6 ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਵੇਗਾ ਅਤੇ ਇਹ ਵਾਟਰ ਸਪਲਾਈ ਲੋਕਾਂ ਨੂੰ ਸਮਰਪਿਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਹਰ ਪਿੰਡ ਦੀ ਪੰਚਾਇਤ ਵਿੱਚ ਬਿਨ੍ਹਾਂ ਕਿਸੇ ਪੱਖਪਾਤ ਤੋਂ ਅਤੇ ਭੇਦਭਾਵ ਤੋਂ ਲੋਕਾਂ ਦੇ ਲਈ ਨਿਰੰਤਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਦਾ ਦੋਰਾ ਕੀਤਾ ਗਿਆ ਹੈ ਜਿਸ ਵਿੱਚ ਸਭ ਤੋਂ ਪਹਿਲਾ ਪਿੰਡ ਮੈਰਾ ਕਲੋਨੀ ਵਿਖੇ ਪੂਰੇ ਪਿੰਡ ਦੀ ਵਿਜਟ ਕੀਤੀ ਗਈ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਦਿੱਤੇ ਗਏ, ਇਸ ਮੋਕੇ ਤੇ ਪਿੰਡ ਅੰਦਰ ਲਾਈਬ੍ਰੇਰੀ ਬਣਾਉਂਣ ਦੇ ਲਈ 5 ਲੱਖ ਰੁਪਏ ਦੀ ਰਾਸੀ ਦੇਣ ਦੀ ਘੋਸਣਾ ਵੀ ਕੀਤੀ ਗਈ।

ਅੱਜ ਦੇ ਦੋਰੇ ਦੋਰਾਨ ਕੈਬਨਿਟ ਮੰਤਰੀ ਪੰਜਾਬ ਵੱਲੋਂ ਪਿੰਡ ਝੰਡਪੁਰ ਵਿਖੇ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਇਸ ਮੋਕੇ ਤੇ ਉਨ੍ਹਾਂ ਪਿੰਡ ਅੰਦਰ ਜੰਝਘਰ ਬਣਾਉਂਣ ਦੀ ਘੋਸਣਾ ਕੀਤੀ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਪਿੰਡ ਦੇ ਅੰਦਰ ਇੱਕ ਵਧੀਆ ਪਾਰਕ ਦਾ ਨਿਰਮਾਣ ਵੀ ਕੀਤਾ ਜਾਵੇਗਾ ਜਿਸ ਦਾ ਲਾਭ ਪਿੰਡ ਦੇ ਹਰੇਕ ਵਰਗ ਦੇ ਨਾਗਰਿਕ ਨੂੰ ਹੋਵੇਗਾ, ਪਾਣੀ ਦੀ ਸਮੱਸਿਆ ਤੇ ਬੋਲਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ ਦਿੰਦਿਆਂ ਕਿਹਾ ਕਿ ਪਿੰਡ ਅੰਦਰ ਪਹਿਲਾ ਤੋਂ ਕੀਤੇ ਪਾਣੀ ਦੇ ਬੋਰ ਦੀ ਜਾਂਚ ਕੀਤੀ ਜਾਵੈ ਅਤੇ ਪਿੰਡ ਕਲੇਸਰ ਦੀ ਵਾਟਰ ਸਪਲਾਈ ਤੋਂ ਪਾਈਪ ਲਾਈਨ ਪਾ ਕੇ ਪਿੰਡ ਵਾਸੀਆਂ ਨੂੰ ਪੀਣ ਦਾ ਪਾਣੀ ਮੁਹੇਈਆਂ ਕਰਵਾਇਆ ਜਾਵੈ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਪੰਜਾਬ ਵੱਲੋਂ ਪਿੰਡ ਪੰਜੋੜ ਅੰਦਰ ਕੀਤੇ ਜਾ ਰਹੇ ਮੁੱਖ ਗਲੀ ਦੇ ਨਿਰਮਾਣ ਦਾ ਨਿਰੀਖਣ ਕੀਤਾ ਅਤੇ ਸਬੰਧਤ ਵਿਭਾਗ ਨੂੰ ਦਿਸਾ ਨਿਰਦੇਸ ਦਿੱਤੇ ਕਿ ਵਿਕਾਸ ਕਾਰਜ ਵਿੱਚ ਕਵਾਲਿਟੀ ਦਾ ਪੂਰਾ ਧਿਆਨ ਰੱਖਿਆ ਜਾਵੈ, ਇਸ ਤੋਂ ਇਲਾਵਾ ਪਿੰਡ ਕਲੈਸਰ ਵਿਖੇ ਪਹੁੰਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਪਿੰਡ ਫਿਰੋਜਪੁਰ ਕਲ੍ਹਾਂ ਅੰਦਰ ਪਹੁੰਚ ਕੇ ਛੱਪੜ ਦੀ ਸਫਾਈ ਅਤੇ ਨਿਕਾਸੀ ਪਾਣੀ ਦੀ ਸਮੱਸਿਆ ਦਾ ਜਾਇਜਾ ਲਿਆ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਰੰਤਰ ਵਿਕਾਸ ਕਾਰਜਾਂ ਵਿੱਚ ਲੱਗੀ ਹੋਈ ਹੈ ਜਨਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ਅੰਦਰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੈ, ਪਹਿਲ ਦੇ ਅਧਾਰ ਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD