Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਮਸ਼ਾਲ ਦਾ ਪਟਿਆਲਾ ਪੁੱਜਣ 'ਤੇ ਹੋਇਆ ਭਰਵਾਂ ਸਵਾਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ 'ਖੇਡਾਂ ਵਤਨ ਪੰਜਾਬ ਦੀਆਂ' ਕਰ ਰਹੀਆਂ ਨੇ ਪੂਰਾ : ਡਾ. ਬਲਬੀਰ ਸਿੰਘ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harchand Singh Barsat, Showkat Ahmad Parray, DC Patiala, Deputy Commissioner Patiala, Patiala, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਪਟਿਆਲਾ , 26 Aug 2024

Last updated on: Aug 26, 2024, 00:00 IST

'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਮਸ਼ਾਲ ਦਾ ਅੱਜ ਪਟਿਆਲਾ ਪੁੱਜਣ 'ਤੇ ਪਟਿਆਲਵੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਏ.ਡੀ.ਸੀ. ਮੈਡਮ ਕੰਚਨ ਨੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਮਸ਼ਾਲ ਦਾ ਸਵਾਗਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਨੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਮੁੜ ਖੇਡ ਮੈਦਾਨਾਂ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੇ ਬਰੈਂਡ ਅੰਬੈਸਡਰ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਹੀ ਹਨ। 

ਉਨ੍ਹਾਂ ਕਿਹਾ ਕਿ ਸੂਬੇ 'ਚ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਨਵੀਂ ਪਹਿਲਕਦਮੀ ਕਰਦਿਆਂ ਜਿਥੇ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ, ਉਥੇ ਹੀ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ 'ਚ ਜਾਣ ਵਾਲੇ ਖਿਡਾਰੀਆਂ ਨੂੰ ਪਹਿਲਾਂ ਤਿਆਰੀ ਲਈ ਵੀ ਰਾਸ਼ੀ ਦਿੱਤੀ ਤਾਂ ਜੋ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਤੇ ਉਹ ਆਪਣਾ ਸਰਵੋਤਮ ਪ੍ਰਦਰਸ਼ਨ ਕੌਮਾਂਤਰੀ ਪੱਧਰ 'ਤੇ ਦੇ ਸਕਣ। ਉਨ੍ਹਾਂ ਕਿਹਾ ਕਿ ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਨੂੰ ਸਰਕਾਰ ਵੱਲੋਂ 12.50 ਕਰੋੜ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਖਿਡਾਰੀਆਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਦੇਣ ਦੇ ਮਕਸਦ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਆਫ਼ ਸੀਜ਼ਨ ਵਿੱਚ ਮੰਡੀਆਂ ਦੇ ਸ਼ੈਡਾਂ ਨੂੰ ਇਨਡੋਰ ਸਟੇਡੀਅਮ ਦੇ ਤੌਰ 'ਤੇ ਵਰਤਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 500 ਦੇ ਕਰੀਬ ਕੋਚਾਂ ਵੱਲੋਂ ਵੀ ਵਲੰਟੀਅਰ ਤੌਰ 'ਤੇ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਰਾਬਤਾ ਕੀਤਾ ਗਿਆ ਹੈ।

ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਲਗਾਤਾਰ ਤੀਜੇ ਸਾਲ ਹੋ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਨੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਖੇਡਾਂ ਦੀ ਮਸ਼ਾਲ ਪਟਿਆਲਾ ਪੁੱਜੀ ਹੈ ਜੋ ਖਿਡਾਰੀਆਂ ਵਿੱਚ ਨਵਾਂ ਜੋਸ਼ ਭਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣ ਲਈ ਬਹੁਤ ਕਾਰਗਰ ਸਿੱਧ ਹੋ ਰਹੇ ਹਨ।

ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਪਟਿਆਲਾ ਵਾਸੀਆਂ ਨੂੰ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 3 ਦਾ ਹਿੱਸਾ ਬਣਨ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੱਖ ਵੱਖ ਖੇਡਾਂ ਵਿੱਚ 9 ਉਮਰ ਵਰਗਾਂ ਦੇ ਕਰਵਾਏ ਜਾਣ ਵਾਲੇ ਮੁਕਾਬਲੇ 1 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 29 ਅਗਸਤ ਨੂੰ ਸੰਗਰੂਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਹਰੇਕ ਉਮਰ ਵਰਗ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਗਿਆ ਹੈ ਜਿਸ ਤਹਿਤ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-50 ਸਾਲ, 51-60 ਸਾਲ ਅਤੇ 61-70 ਸਾਲ ਅਤੇ 70 ਸਾਲ ਤੋਂ ਉਪਰ ਉਮਰ ਵਰਗ ਸ਼ਾਮਲ ਹੈ। ਉਨ੍ਹਾਂ ਖਿਡਾਰੀ ਨੂੰ ਆਪਣੀ ਰਜਿਸਟਰੇਸ਼ਨ https://eservices.punjab.gov.in 'ਤੇ 28 ਅਗਸਤ ਤੱਕ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਦਾ ਹਿੱਸਾ ਬਣਨ ਲਈ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਭਾਗ ਲੈਣ।

ਇਸ ਮੌਕੇ ਡੀ.ਐਸ.ਸੀ. ਵੈਭਵ ਚੌਧਰੀ, ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਡੀ.ਐਸ.ਪੀ. ਅੱਛਰੂ ਰਾਮ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ, ਪਟਿਆਲਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਲੋਕ ਗਾਇਕ ਜਤਿੰਦਰ ਜੀਤੂ ਵੀ ਮੌਜੂਦ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harchand Singh Barsat , Showkat Ahmad Parray , DC Patiala , Deputy Commissioner Patiala , Patiala , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD