Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਕਾਲੀ ਦਲ ਛੱਡਣ ਬਾਰੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੋ: ਸੁਖਬੀਰ ਸਿੰਘ ਬਾਦਲ ਨੇ ਹਰਦੀਪ ਸਿੰਘ ਢਿੱਲੋਂ ਨੂੰ ਕੀਤੀ ਅਪੀਲ

Sukhbir Singh Badal, Shiromani Akali Dal, SAD, Akali Dal

Web Admin

Web Admin

5 Dariya News

ਲੰਬੀ , 26 Aug 2024

Last updated on: Aug 26, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਗਿੱਦੜਬਾਹਾ ਹਲਕੇ ਦੇ ਸਾਬਕਾ ਇੰਚਾਰਜ ਹਰਦੀਪ ਸਿੰਘ ਢਿੱਲੋਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਛੱਡਣ ਬਾਰੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਆਪਣੀ ਰਿਹਾਇਸ਼ ’ਤੇ ਗਿੱਦੜਬਾਹਾ ਹਲਕੇ ਦੇ ਲੋਕਾਂ ਨਾਲ ਵਿਚਾਰ ਵਟਾਂਦਰਾ ਕੀਤਾ, ਨੇ ਕਿਹਾ ਕਿ ਇਹ ਗੱਲ ਕੋਰਾ ਝੂਠ ਤੇ ਨਿਰੀ ਅਫਵਾਹ ਹੈ ਕਿ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਗਿੱਦੜਬਾਹਾ ਹਲਕੇ ਤੋਂ ਜ਼ਿਮਨੀ ਚੋਣ ਵਿਚ ਅਕਾਲੀ ਦਲ ਦਾ ਉਮੀਦਵਾਰ ਬਣਾਇਆ ਜਾ ਰਿਹਾ ਹੈ।

ਸਰਦਾਰ ਬਾਦਲ ਨੇ ਸਪਸ਼ਟ ਕੀਤਾ ਕਿ ਪਾਰਟੀ ਉਹਨਾਂ ਲਈ ਕੀ ਮਹੱਤਤਾ ਰੱਖਦੀ ਹੈ ਤੇ ਕਿਹਾ ਕਿ ਮੇਰੇ ਲਈ ਮੇਰੇ ਪਰਿਵਾਰ ਨਾਲੋਂ ਜ਼ਿਆਦਾ ਮੇਰੀ ਪਾਰਟੀ ਅਤੇ ਇਸਦੇ ਸਿਧਾਂਤ ਜ਼ਿਆਦਾ ਅਹਿਮੀਅਤ ਰੱਖਦੇ ਹਨ। ਉਹਨਾਂ ਕਿਹਾ ਕਿ ਮੈਂ ਇਹ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਗਿੱਦੜਬਾਹਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਹਰਦੀਪ ਸਿੰਘ ਢਿੱਲੋਂ ਪਾਰਟੀ ਉਮੀਦਵਾਰ ਹੋਣਗੇ, ਇਸ ਬਾਰੇ ਮੈਨੂੰ ਕੋਈ ਸ਼ੰਕਾ ਹੀ ਨਹੀਂ ਹੈ।

ਸਰਦਾਰ ਬਾਦਲ ਨੈ ਕਿਹਾ ਕਿ ਜੇਕਰ ਸਰਦਾਰ ਢਿੱਲੋਂ ਕਿਸੇ ਨਾ ਕਿਸੇ ਕਾਰਣ ਪਾਰਟੀ ਤੇ ਪਾਰਟੀ ਕੇਡਰ ਤੋਂ ਆਪਣਾ ਮੂੰਹ ਮੋੜ ਲੈਂਦੇ ਹਨ ਤਾਂ ਫਿਰ ਅਕਾਲੀ ਦਲ ਅਗਲੇ 10 ਦਿਨਾਂ ਵਿਚ ਗਿੱਦੜਬਾਹਾ ਹਲਕੇ ਤੋਂ ਪਾਰਟੀ ਉਮੀਦਵਾਰ ਬਾਰੇ ਫੈਸਲਾ ਲਵੇਗਾ। ਉਹਨਾਂ ਕਿਹਾ ਕਿ ਅਸੀਂ 10 ਦਿਨਾਂ ਤੱਕ ਸਰਦਾਰ ਢਿੱਲੋਂ ਦੇ ਫੈਸਲੇ ਦੀ ਉਡੀਕ ਕਰਾਂਗੇ। ਉਹਨਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਪਾਰਟੀ ਦੇ ਉਮੀਦਵਾਰ ਬਾਰੇ ਫੈਸਲਾ ਹਲਕੇ ਤੋਂ ਪਾਰਟੀ ਦੇ ਵਰਕਰਾਂ ਤੇ ਆਗੂਆਂ ਨਾਲ ਰਾਇ ਮਸ਼ਵਰਾਂ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ।

ਉਹਨਾਂ ਕਿਹਾ ਕਿ ਮੈਂ ਗਿੱਦੜਬਾਹਾ ਹਲਕੇ ਦੀ ਸੰਗਤ ਦੀ ਮਰਜ਼ੀ ਮੁਤਾਬਕ ਹੀ ਕੰਮ ਕਰਾਂਗੇ ਤੇ ਇਸ ਵਾਸਤੇ ਬਹੁਤ ਨਿਮਰਤਾ ਤੇ ਦ੍ਰਿੜ੍ਹਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਵਚਨਬੱਧ ਹਾਂ।

 

Tags: Sukhbir Singh Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD