Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਸੀ ਜੀ ਸੀ ਝੰਜੇੜੀ ਕੈਂਪਸ ਨਵੀਨਤਮ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮ ਵਰਕ ਦੇ ਕਾਲਜਾਂ ਦੀ ਦੇਸ਼ ਵਿਆਪੀ ਰੈਕਿਗ ਵਿਚ ਹੋਰ ਉੱਚਾ ਸਥਾਨ ਵਧਿਆ

ਐਨ ਆਈ ਆਰ ਐੱਫ 2024 ਦੀ ਕੌਮੀ ਰੈਕਿੰਗ ਵਿਚ ਝੰਜੇੜੀ ਕੈਂਪਸ ਦਾ ਦਰਜਾਬੰਦੀ ਨਵੇਂ ਸਿਖਰ 'ਤੇ ਪਹੁੰਚੀ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Web Admin

Web Admin

5 Dariya News

ਮੋਹਾਲੀ , 27 Aug 2024

Last updated on: Aug 27, 2024, 00:00 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵੱਲੋਂ ਦਿਤੀ ਜਾ ਰਹੀ ਰੁਜ਼ਗਾਰ ਮੁਖੀ ਸਿੱਖਿਆਂ ਨੂੰ ਹੋਰ ਵੱਡਾ ਹੁੰਗਾਰਾ ਉਸ ਸਮੇਂ ਮਿਲਿਆਂ ਜਦ ਐਨ ਆਈ ਆਰ ਐੱਫ 2024 ਦੀ ਕੌਮੀ ਰੈਕਿੰਗ ਵਿਚ ਝੰਜੇੜੀ ਕੈਂਪਸ ਦਾ ਦਰਜਾ ਵੱਧ ਕੇ ਹੋਰ ਚੜ੍ਹ ਗਿਆ। ਜ਼ਿਕਰਯੋਗ ਹੈ ਕਿ ਕੇਂਦਰੀ ਸਿੱਖਿਆ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਨਵੀਨਤਮ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮ ਵਰਕ ਯਾਨੀ ਐਨ ਆਈ ਆਰ ਐੱਫ 2024 ਦੇ ਨਤੀਜੇ ਹਰ ਸਾਲ ਘੋਸ਼ਿਤ ਕੀਤੇ ਜਾਂਦੇ ਹਨ।

ਇਹ ਰੈਕਿੰਗ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮ ਵਰਕ (ਐਨ ਆਈ ਆਰ ਐਫ) ਵੱਲੋਂ ਭਾਰਤ ਵਿਚ ਚੋਟੀ ਦੇ ਵਿੱਦਿਅਕ ਅਦਾਰਿਆਂ ਦੀ ਸਾਲਾਨਾ ਦਰਜਾਬੰਦੀ ਤੇ ਅਧਾਰਿਤ ਹੁੰਦੀ ਹੈ। ਜਿਸ ਵਿਚ ਸਾਰੀਆਂ  ਸਿੱਖਿਆਂ ਸੰਸਥਾਵਾਂ ਦੇ  ਮਿਆਰੀ ਮਾਪਦੰਡਾਂ ਦੇ ਇੱਕ ਸੈੱਟ ਦੇ ਆਧਾਰ 'ਤੇ ਸੰਸਥਾਵਾਂ ਦਾ ਮੁਲਾਂਕਣ ਕਰਦਾ ਹੈ। ਇਹ ਦਰਜਾ ਬਧੀ ਸਿੱਖਿਆਂ ਦੇ ਮਿਆਰ, ਵਿਦਿਆਰਥੀਆਂ ਦੀ ਮੈਰਿਟ, ਖੋਜ, ਪੈਟਰਨ, ਪੇਸ਼ੇਵਾਰ ਅਭਿਆਸ, ਆਊਟਰੀਚ ਅਤੇ ਸਮਾਵੇਸ਼ ਸ਼ਾਮਲ ਹਨ। 

ਜਿਸ ਵਿਚ ਝੰਜੇੜੀ ਕੈਂਪਸ ਦੇ  ਚੰਡੀਗੜ੍ਹ ਸਕੂਲ ਆਫ਼ ਬਿਜ਼ਨਸ ਨੇ ਰਾਸ਼ਟਰੀ ਪੱਧਰ 'ਤੇ 101-125 ਬੈਂਡ ਵਿਚ ਸਥਾਨ ਪ੍ਰਾਪਤ ਕਰਕੇ ਆਪਣੀ ਵੱਖਰੀ ਪਛਾਣ ਬਣਾਈ ਹੈ, ਜਦੋਂ ਕਿ ਚੰਡੀਗੜ੍ਹ ਇੰਜੀਨੀਅਰਿੰਗ ਕਾਲਜ ਨੇ ਕੌਮੀ ਪੱਧਰ ਤੇ ਮਾਣ ਨਾਲ 201-300 ਬੈਂਡ ਵਿਚ ਸਥਾਨ ਪ੍ਰਾਪਤ ਕੀਤਾ ਹੈ। ਇਹ ਮਾਣਮੱਤੀ ਰੈਕਿੰਗ ਝੰਜੇੜੀ ਕੈਂਪਸ ਨੂੰ ਵਿਦਿਆਰਥੀਆਂ ਨੂੰ ਦਿਤੀ ਜਾ ਰਹੀ ਬਿਹਤਰੀਨ ਸਿੱਖਿਆਂ, ਇਮਤਿਹਾਨਾਂ ਵਿਚ ਮੈਰਿਟ ਵਿਚ ਆਉਣ, ਬਿਹਤਰੀਨ ਨੌਕਰੀਆਂ ਦੇ ਮੌਕੇ ਅਤੇ ਬਿਹਤਰੀਨ ਕੈਂਪਸ ਵਜੋਂ ਜਾਣੇ ਜਾਣ ਲਈ  ਦਿਤੀ ਗਈ ਹੈ।

ਇਸ ਪ੍ਰਾਪਤੀ 'ਤੇ ਸਭ ਨੂੰ ਵਧਾਈ ਦਿੰਦੇ ਹੋਏ ਝੰਜੇੜੀ ਕੈਂਪਸ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕਿਹਾ ਕਿ ਕੌਮੀ ਪੱਧਰ ਤੇ ਹਾਸਿਲ ਹੋਈ ਇਹ ਰੈਕਿੰਗ ਝੰਜੇੜੀ ਕੈਂਪਸ ਦੀ ਬੌਧਿਕ ਅਤੇ ਤਕਨੀਕੀ ਪ੍ਰਤਿਭਾ ਦੀ ਖੋਜ ਨੂੰ ਸਪਸ਼ਟ ਰੂਪ ਵਿਚ ਦਰਸਾਉਂਦੀ ਹੈ।ਉਨ੍ਹਾਂ ਸਮੁੱਚੇ ਝੰਜੇੜੀ ਕੈਂਪਸ ਦੇ ਪਰਿਵਾਰ ਦਾ ਦਿਲੋਂ ਧੰਨਵਾਦ ਕਰਦੇ ਹੋਏ ਇਸ ਪ੍ਰਾਪਤੀ ਦਾ ਸਿਹਰਾ ਬਿਹਤਰੀਨ ਫੈਕਲਟੀ, ਭਵਿੱਖ ਪ੍ਰਤੀ ਜਾਗਰੂਕ ਵਿਦਿਆਰਥੀਆਂ, ਅਤੇ ਸਮਰਪਿਤ ਨਾਲ ਟੀਚਿੰਗ ਸਟਾਫ਼ ਦੇ ਜਨੂਨ ਅਤੇ  ਜਿੱਤ ਪ੍ਰਤੀ ਉਨ੍ਹਾਂ ਦੀ ਲਗਨ ਨੂੰ ਦਿਤਾ।

ਚੇਅਰਮੈਨ ਰਛਪਾਲ ਸਿੰਘ ਧਾਲੀਵਾਲ ਨੇ ਵੀ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਵੀਨਤਮ ਦਰਜਾਬੰਦੀ ਝੰਜੇੜੀ ਕੈਂਪਸ ਦੀ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਅਤੇ ਖੋਜ ਉੱਤਮਤਾ ਨੂੰ ਅੱਗੇ ਵਧਾਉਣ ਲਈ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ।ਉਨ੍ਹਾਂ ਸਭ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਸ ਪ੍ਰਾਪਤੀ ਨੇ ਆਉਣ ਵਾਲੇ ਸਾਲਾਂ ਵਿਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਦੀ ਨੀਂਹ ਰੱਖੀ ਹੈ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD