Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਅੱਖਾਂ ਦੇ ਮਹਾਂਦਾਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਸਿਵਲ ਸਰਜਨ ਡਾ. ਮਨਿੰਦਰਪਾਲ ਸਿੰਘ

ਅੱਖਾਂ ਦਾਨ ਕਰਨ ਨਾਲ ਇੱਕ ਇਨਸਾਨ ਦੋ ਇਨਸਾਨਾਂ ਨੂੰ ਰੌਸ਼ਨੀ ਦੇ ਸਕਦਾ ਹੈ: ਡਾ. ਪਰਮਿੰਦਰ ਕੌਰ

Health, Dr. Maninderpal Singh,Civi Surgeon faridkot, Faridkot

Web Admin

Web Admin

5 Dariya News

ਫਰੀਦਕੋਟ , 27 Aug 2024

Last updated on: Aug 27, 2024, 00:00 IST

ਸਿਹਤ ਵਿਭਾਗ ਪੰਜਾਬ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜਿਲਾ ਫਰੀਦਕੋਟ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਮਿਤੀ 25 ਅਗਸਤ ਤੋਂ 8 ਸਤੰਬਰ ਤੱਕ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਸਬੰਧੀ ਜਾਗਰੂਕ ਕਰਨਾ ਹੈ।

ਇਸ ਸਬੰਧੀ ਬੈਨਰ ਅਤੇ ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰਪਾਲ ਸਿੰਘ ਨੇ ਕਿਹਾ ਕਿ ਅੰਨਾਪਣ ਸਾਡੇ ਦੇਸ਼ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਂਵਾ ਵਿੱਚੋਂ ਇੱਕ ਹੈ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੋਰਨੀਆ ਸਬੰਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨੇਪਣ ਦੇ ਮੁੱਖ ਕਾਰਨ ਹਨ। 

ਬਿਮਾਰੀ, ਸੱਟ, ਕੁਪੋਸ਼ਣ ਅਤੇ ਇਨਫੈਕਸ਼ਨ ਦੇ ਕਾਰਨ ਕੋਰਨੀਆ ਧੁੰਦਲਾ ਹੋ ਸਕਦਾ ਅਤੇ ਨਜ਼ਰ ਘੱਟ ਜਾਂਦੀ ਹੈ। ਉਹਨਾਂ ਜਿਲਾ ਫਰੀਦਕੋਟ ਦੇ ਪੰਤਵੰਤੇ ਸੱਜਣਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦਾਨ ਲਈ ਅੱਗੇ ਆਉਣ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦੀ ਸਹੁੰ ਚੁੱਕਣ ਅਤੇ ਲੋੜਵੰਦਾਂ ਨੂੰ ਦ੍ਰਿਸ਼ਟੀ ਦਾ ਤੋਹਫਾ ਦੇਣ ਵਰਗੇ ਨੇਕ ਕੰਮ ਵਿੱਚ ਹਿੱਸਾ ਪਾਉਣ।

ਜਿਕਰਯੋਗ ਹੈ ਕਿ ਸਾਡੇ ਦੇਸ਼ ਵਿੱਚ ਅੰਦਾਜਨ 46 ਲੱਖ ਲੋਕ ਕੋਰਨੀਅਲ ਅੰਨੇਪਣ ਨਾਲ ਪੀੜਤ ਹਨ ਅਤੇ ਲਗਭਗ 54 ਹਜਾਰ ਅੱਖਾਂ ਸਲਾਨਾ ਇੱਕਤਰ ਕੀਤੀਆਂ ਜਾਂਦੀਆਂ ਜਦੋਂ ਕਿ ਦੇਸ਼ ਵਿੱਚ 1.5 ਲੱਖ ਅੱਖਾਂ ਦੀ ਪ੍ਰਤਿ ਸਾਲ ਲੋੜ ਹੈ। ਉਹਨਾਂ ਦੱਸਿਆ ਕਿ ਅੱਖਾਂ ਦੇ ਦਾਨ ਸਬੰਧੀ ਰਜਿਸ਼ਟਰੇਸ਼ਨ ਫਾਰਮ ਪੰਜਾਬ ਦੇ ਸਮੂਹ ਜਿਲਾ ਹਸਪਤਾਲਾਂ, ਸਬ ਡਵੀਜਨ ਹਸਪਤਾਲਾਂ ਅਤੇ ਨਜਰ ਕੇਂਦਰਾਂ ਤੇ ਉਪਲਬਧ ਹੈ। 

ਹੁਣ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਆਨਲਾਈਨ ਵੈਬਸਾਈਟ ਤੇ ਜਾਕੇ ਵੀ ਅੱਖਾਂ ਦੇ ਦਾਨ ਸਬੰਧੀ ਰਜਿਸ਼ਟਰੇਸ਼ਨ ਫਾਰਮ ਭਰਿਆ ਜਾ ਸਕਦਾ ਹੈ ਅਤੇ ਫਾਰਮ ਦਾ ਪ੍ਰਿੰਟ ਵੀ ਲਿਆ ਜਾ ਸਕਦਾ ਹੈ।ਇਸ ਮੌਕੇ ਉਹਨਾਂ ਦੇ ਨਾਲ ਸਹਾਇਕ ਸਿਵਲ ਸਰਜਨ ਫਰੀਦਕੋਟ ਡਾ. ਵਰਿੰਦਰ ਕੁਮਾਰ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਵਿਵੇਕ ਰਜੌਰਾ ਵੀ ਮੌਜੂਦ ਸਨ।

ਇਸ ਮੌਕੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਪਰਮਿੰਦਰ ਕੌਰ ਅਤੇ  ਡਾ. ਦੀਕਸ਼ਤ ਸਿੰਗਲਾ ਨੇ ਦੱਸਿਆ ਕਿ ਕੋਰਨੀਆ ਦੀ ਬਿਮਾਰੀ ਨਾਲ ਹੋਣ ਵਾਲਾ ਅੰਨਾਪਣ ਪੁਤਲੀ ਬਦਲਣ ਦੇ ਅਪਰੇਸ਼ਨ ਨਾ ਦੂਰ ਕੀਤਾ ਜਾ ਸਕਦਾ ਹੈ। ਜਿੱਥੇ ਧੁੰਦਲੇ ਕੋਰਨੀਆ ਦੀ ਥਾਂ ਦਾਨੀ ਅੱਖ ਤੋਂ ਇੱਕ ਸਿਹਤਮੰਦ ਕੋਰਨੀਆ ਮਰੀਜ ਦੀ ਅੱਖ ਵਿੱਚ ਟਰਾਂਸਪਲਾਂਟ ਕਰ ਦਿੱਤਾ ਜਾਂਦਾ ਹੈ। 

ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਖਾਂ ਦਾਨ ਸਿਰਫ ਮੌਤ ਤੋਂ ਬਾਅਦ ਹੀ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਮੌਤ ਤੋਂ 4 ਤੋਂ 6 ਘੰਟਿਆਂ ਵਿੱਚ ਹੀ ਹੋਣੀਆਂ ਚਾਹੀਦੀਆਂ ਹਨ । ਅੱਖਾਂ ਦਾਨ ਕਰਨ ਵਾਲੇ ਦੀ ਕੋਈ ਵੀ ਉਮਰ ਹੋਵੇ, ਉਸਦੇ ਚਾਹੇ ਐਨਕਾਂ ਲੱਗੀਆਂ ਹੋਣ, ਅੱਖਾਂ ਦੇ ਅਪਰੇਸ਼ਨ ਹੋਏ ਹੋਣ, ਅੱਖਾਂ ਵਿੱਚ ਲੈਂਨਜ ਪਾਏ ਹੋਣ ਤਾਂ ਅੱਖਾਂ ਦਾਨ ਹੋ ਸਕਦੀਆਂ ਹਨ।

ਜਿਲਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਕੁਮਾਰ ਤੇ ਲਖਵਿੰਦਰ ਕੈੰਥ ਨੇ ਦੱਸਿਆ ਕਿ ਮੌਤ ਹੋਣ ਉਪਰੰਤ ਅੱਖਾਂ ਦਾਨ ਕਰਨ ਲਈ ਸਭ ਤੋਂ ਨੇੜੇ ਦੇ ਆਈ ਬੈਂਕ ਨਾਲ ਰਾਬਤਾ ਕਾਇਮ ਕੀਤਾ ਜਾਵੇ। ਅੱਖਾਂ ਦਾਨ ਕਰਨ ਲਈ ਅੱਖਾਂ ਦੇ ਬੈਂਕ ਦੀ ਟੀਮ ਆਉਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ਦੇ ਉਤੇ ਗਿੱਲ ਸਾਫ ਕੱਪੜਾ ਰੱਖਿਆ ਜਾਵੇ ਤਾਂ ਜੋ ਅੱਖਾਂ ਖਰਾਬ ਹੋਣ ਤੋਂ ਬਚਾਇਆ ਜਾ ਸਕੇ। 

ਵਿਅਕਤੀ ਦੀ ਮੌਤ ਹੋਣ ਉਪਰੰਤ ਅੱਖਾਂ ਦਾਨ ਲਈ ਆਈ ਬੈਂਕ ਦੀ ਟੀਮ ਅੱਖਾਂ ਦਾਨ ਕਰਨ ਵਾਲੇ ਵਿਅਕਤੀ ਦੇ ਘਰ ਜਾਂਦੀ ਹੈ ਅਤੇ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 10-15 ਮਿੰਟਾਂ ਵਿੱਚ ਮੁਕੰਮਲ ਕਰ ਲਈ ਜਾਂਦੀ ਹੈ। ਆਈ ਬੈਂਕ ਦੀ ਟੀਮ ਵੱਲੋਂ ਅੱਖਾਂ ਦਾਨ ਲੈਣ ਮਗਰੋਂ ਨਕਲੀ ਅੱਖਾਂ ਲਗਾ ਦਿੱਤੀਆਂ ਜਾਂਦੀਆਂ ਹਨ, ਤਾਂ ਕਿ ਅੰਤਿਮ ਦਰਸ਼ਨ ਸਮੇਂ ਬੁਰਾ ਨਾ ਲੱਗੇ। 

ਉਹਨਾਂ ਕਿਹਾ ਕਿ ਏਡਜ, ਪੀਲੀਆ, ਬਲੱਡ ਕੈਂਸਰ ਅਤੇ ਦਿਮਾਗੀ ਬੁਖਾਰ ਆਦਿ ਵਿੱਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਉਹਨਾਂ ਦੱਸਿਆ ਕਿ ਹੁਣ ਪੰਜਾਬ ਵਿੱਚ ਅੱਖਾਂ ਦੀ ਪੁਤਲੀ ਬਦਲਣ ਦੇ ਅਪਰੇਸ਼ਨ ਮੁਫਤ ਕੀਤੇ ਜਾਂਦੇ ਹਨ।  

 

Tags: Health , Dr. Maninderpal Singh , Civi Surgeon faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD