Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਡਾਂ ਵਤਨ ਪੰਜਾਬ ਦੀਆਂ ਤੀਸਰੇ ਚਰਨ ਵਿੱਚ ਰਿਲੇਅ ਟਾਰਚ ਪਹੁੰਚੀ ਫਰੀਦਕੋਟ

ਸਪੀਕਰ ਸੰਧਵਾਂ ਨੇ ਕੀਤਾ ਭਰਵਾਂ ਸਵਾਗਤ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਫਰੀਦਕੋਟ , 27 Aug 2024

Last updated on: Aug 27, 2024, 00:00 IST

ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਕਿਸੇ ਵੀ ਖੇਡ ਨਾਲ ਸਾਡੇ ਸਰੀਰ ਨੂੰ ਖੁਸ਼ ਕਰ ਦੇਣ ਵਾਲੀ ਥਕਾਵਟ ਪੈਦਾ ਹੁੰਦੀ ਹੈ। ਇਸ ਨਾਲ ਜਿੱਥੇ ਨੋਜਵਾਨਾਂ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਦੂਰ ਰੱਖਿਆ ਜਾ ਸਕਦਾ ਹੈ, ਉੱਥੇ ਨਾਲ ਹੀ ਅੱਜ ਦੇ ਯੂ-ਟਿਊਬ, ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਜਮਾਨੇ ਵਿੱਚ ਬੱਚਿਆਂ ਨੂੰ ਮੋਬਾਇਲ ਦੀ ਬੁਰੀ ਲੱਤ ਤੋਂ ਵੀ ਕਾਫ ਹੱਦ ਤੱਕ ਬਚਾਇਆ ਜਾ ਸਕਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਸਰੇ ਚਰਨ ਤਹਿਤ ਫਰੀਦਕੋਟ ਵਿਖੇ ਰਿਲੇਅ ਟਾਰਚ ਦਾ ਭਰਵਾਂ ਸਵਾਗਤ ਕਰਦਿਆਂ ਕੀਤਾ।

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਇਨ੍ਹਾਂ ਖੇਡਾਂ ਨੂੰ ਪ੍ਰਫੁਲਿੱਤ ਕਰਨ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਇਨ੍ਹਾਂ ਖੇਡਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ  ਦੱਸਿਆ ਕਿ ਪਿਛਲੇ ਦਿਨੀਂ ਪੈਰਿਸ ਓਲੰਪਿਕਸ ਵਿੱਚ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਨੋਜਵਾਨਾਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਖੇਡਾਂ ਵਿੱਚ ਮੱਲਾਂ ਮਾਰੀਆਂ। 

ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਵਾਲੇ ਬੱਚੇ ਬੱਚੀਆਂ ਅਤੇ ਨੋਜਵਾਨਾਂ ਨੂੰ ਵਿਸ਼ਵ ਪੱਧਰ ਤੇ ਹੋਣ ਵਾਲੀਆਂ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੋਤਸਾਹਣ ਮਿਲਦਾ ਹੈ। ਸਪੀਕਰ ਵਿਧਾਨ ਸਭਾ ਤੋਂ ਇਲਾਵਾ ਇਸ ਰਿਲੇਅ ਟਾਰਚ ਦਾ ਹਰ ਆਮ ਅਤੇ ਖਾਸ ਤੋਂ ਇਲਾਵਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਵੀ ਆਪਣੇ ਪਿੰਡ ਢਿੱਲਵਾਂ ਵਿਖੇ ਸਰਕਾਰੀ ਸਕੂਲ ਦੇ ਬੱਚਿਆਂ ਦੀ ਹਾਜ਼ਰੀ ਵਿੱਚ ਸਵਾਗਤ ਕੀਤਾ। 

ਉਨ੍ਹਾਂ ਕਿਹਾ ਕਿ ਇਹ ਮਸ਼ਾਲ ਬੱਚਿਆ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣ ਲਈ ਮਿਸਾਲ ਬਣ ਰਹੀ ਹੈ। ਖੇਡ ਵਿਭਾਗ ਦੇ ਨੁੰਮਾਇੰਦਿਆਂ, ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਅਤੇ ਵੱਖ ਵੱਖ ਵਿਭਾਗ ਦੇ ਨੁੰਮਾਇਦਿਆਂ ਵੱਲੋਂ ਇਸ ਰਿਲੇਅ ਟਾਰਚ ਦਾ ਸਵਾਗਤ ਕਰਕੇ, ਸ਼ਹਿਰ ਦੀਆਂ ਵੱਖ ਵੱਖ ਸੜਕਾਂ ਤੋਂ ਹੁੰਦੇ ਹੋਏ ਨਹਿਰੂ ਸਟੇਡੀਅਮ ਵਿਖੇ ਇੱਕ ਪ੍ਰੋਗਰਾਮ ਉਪਰੰਤ ਇਸ ਨੂੰ ਜਿਲ੍ਹਾ ਫਾਜਿਲਕਾ ਦੇ ਨੁੰਮਾਇੰਦਿਆਂ ਨੂੰ ਦੇ ਦਿੱਤਾ ਗਿਆ।

ਖੇਡ ਵਿਭਾਗ ਦੇ ਨੁੰਮਾਇੰਦਿਆਂ ਨੇ ਦੱਸਿਆ ਕਿ ਇਸ ਮਿਸ਼ਾਲ ਦਾ ਮੁੱਖ ਮਕਸਦ ਹਰ ਵਰਗ ਦੇ ਲੋਕਾਂ ਵਿੱਚ ਖੇਡਾਂ ਦਾ ਜਜ਼ਬਾ ਪੈਦਾ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD