Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡੇਰਾਬੱਸੀ ਪ੍ਰਸ਼ਾਸਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਪ੍ਰਬੰਧਾਂ ਲਈ ਤਿਆਰ

ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਬੇਲਰ ਅਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਦੀ ਸਾਂਝੀ ਮੀਟਿੰਗ ਕੀਤੀ

 Dr Himanshu Gupta,Sub Divisional Magistrate, SDM Derabassi, Derabassi, S.A.S. Nagar, S.A.S. Nagar Mohali, Mohali, Sahibzada Ajit Singh Nagar

5 Dariya News

5 Dariya News

5 Dariya News

ਡੇਰਾਬੱਸੀ (ਐਸ.ਏ.ਐਸ. ਨਗਰ) , 27 Aug 2024

Last updated on: Aug 27, 2024, 00:00 IST

ਡੇਰਾਬੱਸੀ ਸਬ ਡਵੀਜ਼ਨ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਕੇਸ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਉਪ ਮੰਡਲ ਪ੍ਰਸ਼ਾਸਨ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪਹਿਲਾਂ ਤੋਂ ਹੀ ਤਿਆਰੀ ਕਰ ਲਈ ਹੈ। ਅੱਜ ਉਪ ਮੰਡਲ ਮੈਜਿਸਟ੍ਰੇਟ ਡਾ: ਹਿਮਾਂਸ਼ੂ ਗੁਪਤਾ ਵੱਲੋਂ ਆਪਣੇ ਦਫ਼ਤਰ ਵਿਖੇ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਵਾਲੇ ਬੇਲਰ ਅਪਰੇਟਰਾਂ ਅਤੇ ਪਰਾਲੀ ਦੀਆਂ ਗੰਢਾਂ ਦੀ ਖਪਤ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਨਾਲ ਮੀਟਿੰਗ ਕੀਤੀ ਗਈ।

ਸ.ਡੀ.ਐਮ ਗੁਪਤਾ ਨੇ ਬੇਲਰ ਅਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਨੂੰ ਅਪੀਲ ਕੀਤੀ ਕਿ ਉਹ ਵਾਢੀ ਤੋਂ ਬਾਅਦ ਕਿਸਾਨਾਂ ਦੇ ਖੇਤਾਂ ਚੋਂ ਜਲਦੀ ਤੋਂ ਜਲਦੀ ਪਰਾਲੀ ਦੀਆਂ ਗੰਢਾਂ ਬਣਾਉਣ ਤਾਂ ਜੋ ਅਗਲੀ ਫ਼ਸਲ ਲਈ ਖੇਤਾਂ ਨੂੰ ਤਿਆਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਪਰਾਲੀ ਦੀਆਂ ਗੰਢਾਂ ਦਾ ਸਟਾਕ ਰੱਖਣ ਲਈ ਪਹਿਲਾਂ ਹੀ ਕਾਫੀ ਗਿਣਤੀ ਵਿੱਚ ਡੰਪਿੰਗ ਸਾਈਟਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ।

ਕਿਸਾਨਾਂ ਦੇ ਖੇਤਾਂ ਤੋਂ ਡੰਪਿੰਗ ਸਾਈਟਾਂ ਤੱਕ ਗੰਢਾਂ ਦੀ ਨਿਰਵਿਘਨ ਸਪਲਾਈ ਲਈ ਬੇਲਰ ਆਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਦੇ ਆਪਸੀ  ਤਾਲਮੇਲ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਿਖਰਲੇ ਸੀਜ਼ਨ ਦੌਰਾਨ ਸਹਾਈ ਹੋਵੇਗਾ। ਮੀਟਿੰਗ ਵਿੱਚ ਹਾਜ਼ਰ ਹੋਰਨਾਂ ਵਿੱਚ ਖੇਤੀਬਾੜੀ ਵਿਭਾਗ ਤੋਂ ਡਾ: ਦਾਨਿਸ਼ ਕੁਮਾਰ, ਬੇਲਰ ਆਪਰੇਟਰ ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਅਤੇ ਤੇਜਿੰਦਰ ਸਿੰਘ, ਨਾਹਰ ਕੈਮੀਕਲ, ਨਚੀਕੇਤਾ ਪੇਪਰਜ਼, ਵਾਈਸੀਡੀ ਗੌਰਵ ਫਿਊਲ ਆਦਿ ਉਦਯੋਗਿਕ ਯੂਨਿਟਾਂ ਦੇ ਨੁਮਾਇੰਦੇ ਸ਼ਾਮਲ ਸਨ।

 

Tags: Dr Himanshu Gupta , Sub Divisional Magistrate , SDM Derabassi , Derabassi , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD