Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ ਸਰਕਾਰ ਦੀ 3 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸਰਕਾਰੀ ਮਹਿੰਦਰਾ ਕਾਲਜ ਵਿੱਚ ਆਗਾਜ਼

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰ੍ਹੇ ਨੇ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ, ਏਪੀਆਰਓ ਹਰਦੀਪ ਸਿੰਘ ਵੀ ਖਾਸ ਤੌਰ 'ਤੇ ਮੌਜੂਦ ਰਹੇ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 27 Aug 2024

Last updated on: Aug 27, 2024, 00:00 IST

ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਦੇਸ਼ ਭਰ ਵਿੱਚ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ 'ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਸ਼ਹਿਰ ਦੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਉਕਤ ਥੀਮ 'ਤੇ ਇੱਕ ਤਿੰਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਲਾਈ ਗਈ ਹੈ, ਜਿਸ ਦਾ ਮੰਗਲਵਾਰ ਨੂੰ ਆਗਾਜ਼ ਹੋ ਗਿਆ। 

ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰ੍ਹੇ (ਆਈ.ਏ.ਐੱਸ) ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਦੇ ਕਲਿਆਣ ਲਈ ਵੱਖੋ ਵੱਖ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇਸ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਸਵੱਛਤਾ ਮੁਹਿੰਮ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਹਰ ਦੇਸ਼ਵਾਸੀ ਨੂੰ ਅੱਗੇ ਆਉਣਾ ਪਵੇਗਾ। ਮੰਚ ਤੋਂ ਸੰਬੋਧਨ ਕਰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਮੰਤਰਾਲੇ ਵੱਲੋਂ ਲਾਈ ਗਈ ਚਿੱਤਰ ਪ੍ਰਦਰਸ਼ਨੀ ਦੇ ਜ਼ਰੀਏ ਵੱਖੋ ਵੱਖ ਮੰਤਰਾਲਿਆਂ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ  ਹੈ। 

ਇਸਦੇ ਨਾਲ ਆਨਲਾਈਨ ਠੱਗੀ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਇਸ ਤੋਂ ਬਚਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਏਪੀਆਰਓ ਹਰਦੀਪ ਸਿੰਘ ਵੀ ਖਾਸ ਤੌਰ 'ਤੇ ਮੌਜੂਦ ਰਹੇ ਅਤੇ ਉਨ੍ਹਾਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਮੌਜੂਦ ਲੋਕਾਂ ਦਾ ਧੰਨਵਾਦ ਕੀਤਾ। ਇਸਦੇ ਨਾਲ ਹੀ ਕਾਲਜ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਇਹ ਪ੍ਰੋਗਰਾਮ ਉਲੀਕਣ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਸ਼ਲਾਘਾ ਕੀਤੀ।

ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵੱਖੋ ਵੱਖ ਕਾਲਜਾਂ ਨੇ ਹਿੱਸਾ ਲਿਆ। ਲੇਖ ਮੁਕਾਬਲੇ ਵਿੱਚ ਸ਼ਿਵਾਂਸ਼ੀ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਮਮਤਾ ਨੇ ਤੀਜਾ, ਆਂਚਲ ਨੇ ਚੌਥਾ, ਕਿਰਨ ਨੇ ਪੰਜਵਾ ਅਤੇ ਨਵਜੋਤ ਕੌਰ ਨੇ ਛੇਵਾਂ ਸਥਾਨ ਹਾਸਿਲ ਕੀਤਾ। ਜਦਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਰਪ੍ਰੀਤ ਕੌਰ ਨੇ ਪਹਿਲਾ, ਹਰਜੀਤ ਸਿੰਘ ਨੇ ਦੂਜਾ ਅਤੇ ਸੁਖਵਿੰਦਰ ਨੇ ਤੀਜਾ ਸਥਾਨ ਹਾਸਿਲ ਕੀਤਾ। 

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਆਮ ਲੋਕਾਂ ਨੂੰ ਸਰਕਾਰ ਦੀਆਂ ਵੱਖੋ ਵੱਖ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਇੱਕ ਚੰਗਾ ਉਪਰਾਲਾ ਹੈ। ਬਹਿਰਹਾਲ ਇਸ ਪ੍ਰਦਰਸ਼ਨੀ ਦੌਰਾਨ ਨੁੱਕੜ ਨਾਟਕ ਸਣੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਲੋਕਾਂ ਦਾ ਦਿਲ ਜਿੱਤ ਲਿਆ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD