Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਤਰਨ ਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ - ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

Health, Dr. Gurpreet Singh Rai, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 27 Aug 2024

Last updated on: Aug 27, 2024, 00:00 IST

ਸਿਹਤ ਵਿਭਾਗ ਤਰਨ ਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ।ਇਸੇ ਆਸ਼ੇ ਨੂੰ ਪੂਰਤੀ ਲਈ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੇ ਕੰਮਾਂ ਸਮੀਖਿਆ ਲਈ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਸਮੂਹ ਪੋ੍ਰਗਰਾਮ ਅਧਿਕਾਰੀ, ਸੀਨੀਅਰ ਮੈਡੀਕਲ ਅਫ਼ਸਰ ਸ਼ਾਮਿਲ ਹੋਏ। 

ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਿਆਰੀ ਅਤੇ ਉਚ ਪੱਧਰੀ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਜ਼ਰੂਰੀ ਸਿਹਤ ਸਹੂਲਤਾਂ ਜਿਵੇਂ ਕਿ ਜੱਚਾ ਬੱਚਾ, ਸਿਹਤ ਸੰਭਾਲ, ਜਣੇਪਾ ਸੁਵਿਧਾਵਾਂ, ਮਲੇਰੀਆ, ਡੇਂਗੂ, ਗੈਰ ਸੰਚਾਰੀ ਬਿਮਾਰੀਆਂ, ਟੀ.ਬੀ. ਦਾ ਮੁਫਤ ਇਲਾਜ, ਕੋਹੜ ਰੋਗ ਸੰਬੰਧੀ ਇਲਾਜ ਦੀਆਂ ਸੁਵਿਧਾਵਾਂ, ਸ਼ਹਿਰ ਭਰ ਵਿਚ ਸਾਫ ਸੁਥਰਾ ਅਤੇ ਮਿਆਰੀ ਖਾਦ ਪਦਾਰਥਾਂ ਦੀ ਵਿਕਰੀ, ਬਰਸਾਤੀ ਮੌਸਮ ਦੌਰਾਨ ਪਾਣੀ ਨਾਲ ਫੈਲਣ ਵਾਲੇ ਰੋਗ ਦੀ ਰੋਕਥਾਮ, ਕੋਟਪਾ ਐਕਟ ਦੀ ਸਖਤੀ ਨਾਲ ਪਾਲਣਾ, ਵੱਖ-ਵੱਖ ਪੋ੍ਰਗਰਾਮਾਂ ਸੰਬੰਧੀ ਜਾਗਰੂਕਤਾ ਕੈਂਪ ਆਦਿ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਤੋਂ ਇਲਾਵਾ ਯੂ-ਵਿਨ ਪੋਰਟਲ ਐਂਟਰੀ, ਆਭਾ ਆਈ. ਡੀ. ਅਤੇ ਸਾਰੀਆਂ ਆਨਲਾਈਨ ਐਂਟਰੀਆਂ ਸਮੇਂ `ਤੇ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਦੇ ਨਾਲ ਹੀ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਭਰ ਦੀ ਕਾਰਗੁਜਾਰੀ ਰਿਪੋਰਟ ਦੀ ਸਮੀਖਿਆ ਕੀਤੀ ਗਈ ਅਤੇ ਸਮੂਹ ਅਧਿਕਾਰੀਆਂ ਨੂੰ ਆਪਣੇ ਟੀਚੇ 100 ਫੀਸਦੀ ਪੂਰੇ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਇਸ ਮੌਕ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਵਰਿੰਦਰਪਾਲ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਸਤਵਿੰਦਰ ਭਗਤ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸੰਦੀਪ ਸਿੰਘ ਕਾਲੜਾ, ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਆਦਿ ਸਿਹਤ ਮੁਲਾਜ਼ਮ ਹਾਜ਼ਰ ਸਨ।

 

Tags: Health , Dr. Gurpreet Singh Rai , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD