Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਇਆ ਸੁਵਿਧਾ ਕੈਂਪ

ਪਿੰਡਾਂ ਅੰਦਰ ਉਚ ਗੁਣਵਤਾ ਦੇ ਮਟੀਰੀਅਲ ਦੀ ਵਰਤੋਂ ਕਰਦਿਆਂ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ—ਡਿਪਟੀ ਕਮਿਸ਼ਨਰ

Senu Duggal, DC Fazilka, Fazilka, Deputy Commissioner Fazilka, Bhagwant Mann Sarkar Tuhade Dwar

Web Admin

Web Admin

5 Dariya News

ਫਾਜ਼ਿਲਕਾ , 27 Aug 2024

Last updated on: Aug 27, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਪੋਪਲੀ, ਕਰਮਜੀਤ ਸਿੰਘ ਸਵਨਾ ਵਿਸ਼ੇਸ਼ ਤੌਰ *ਤੇ ਪੁੱਜੇ ਤੇ ਉਨ੍ਹਾਂ ਪਿੰਡ ਦੇ ਵਸਨੀਕਾਂ ਦੀਆਂ ਵੱਖ—ਵੱਖ ਸ਼ਿਕਾਇਤਾਂ ਤੇ ਸਮੱਸਿਆਵਾ ਸੁਣੀਆਂ ਗਈਆਂ ਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਗਏ।

ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੀ ਕਿ ਲੋਕਾਂ ਨੂੰ ਖਜਲ—ਖੁਆਰ ਨਾ ਹੋਣਾ ਪਵੇ, ਲੋਕਾਂ ਨੂੰ ਦਫਤਰਾਂ ਵਿਖੇ ਆਉਣ ਦੀ ਬਜਾਏ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ਵਿਚ ਪਹੁੰਚਣ, ਇਸ ਕਰਕੇ ਉਨ੍ਹਾਂ ਦੀ ਬਰੂਹਾਂ *ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਇਕੋਂ ਥਾਈ ਮੌਜੂਦ ਹਨ ਜਿਸ ਕਰਕੇ ਅਨੇਕਾ ਦਫਤਰੀ ਕੰਮ ਉਸੇ ਥਾਂ *ਤੇ ਨਿਬੜ ਜਾਂਦੇ ਹਨ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਢਿਲ ਨਾ ਵਰਤੀ ਜਾਵੇ ਅਤੇ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ।ਵਿਕਾਸ ਕਾਰਜਾਂ ਅੰਦਰ ਉਚ ਗੁਣਵਤਾ ਮਟੀਰੀਅਲ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਉਲੀਕਣ ਵਿਚ ਘਟੀਆ ਮਟੀਰੀਅਲ ਦੀ ਵਰਤੋਂ ਕਰਨ *ਤੇ ਸਬੰਧਤ ਠੇਕੇਦਾਰ ਅਤੇ ਨਰੇਗਾ ਅਧਿਕਾਰੀਆਂ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ੋਬ ਕਾਰਡ ਹੋਲਡਰਾਂ ਨੂੰ ਮਗਨਰੇਗਾ ਅਧੀਨ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ ਤਾਂ ਜ਼ੋ ਜਿਥੇ ਪਿੰਡਾਂ ਅੰਦਰ ਸਰਵਪੱਖੀ ਵਿਕਾਸ ਹੋਵੇਗਾ ਉਥੇ ਲੋਕਾਂ ਨੂੰ ਵੱਧ ਤੋਂ ਵੱਧ ਰੋਜਗਾਰ ਮਿਲੇਗਾ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਵੱਲੋਂ ਲਗਾਏ ਗਏ ਕਾਉਂਟਰਾਂ ਦਾ ਦੌਰਾ ਕੀਤਾ।ਉਨ੍ਹਾਂ ਕਿਹਾ ਕਿ ਅਧਿਕਾਰੀ ਕੰਮ ਕਰਵਾਉਣ ਵਾਲੇ ਲੋਕਾਂ ਦਾ ਮੁਕੰਮਲ ਰਿਕਾਰਡ ਰੱਖਣ ਤਾਂ ਜ਼ੋ ਮੌਕੇ *ਤੇ ਨਾ ਹੋ ਸਕਣ ਵਾਲੇ ਕੰਮਾਂ ਬਾਰੇ ਬਾਅਦ ਵਿਚ ਪੜਤਾਲ ਕੀਤੀ ਜਾ ਸਕੇ ਕਿ ਉਨ੍ਹਾਂ ਦਾ ਕੰਮ ਹੋ ਗਿਆ ਜਾਂ ਨਹੀਂ।

ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ—ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਯੋਜਨਾਵਾ ਦੇ ਪੰਫਲੈਟ ਕਾਉਂਟਰਾਂ *ਤੇ ਪ੍ਰਦਰਸ਼ਿਤ ਕਰਨ ਤਾਂ ਜ਼ੋ ਆਪਣਾ ਕੰਮ ਕਰਵਾਉਣ ਆਉਣ ਵਾਲੇ ਲੋਕ ਸਕੀਮਾਂ ਸਬੰਧੀ ਜਾਗਰੂਕ ਹੋ ਸਕਣ।ਪਿੰਡ ਦੇ ਵਸਨੀਕ ਵੱਲੋਂ ਪਿੰਡ ਵਿਖੇ ਸਟੇਡੀਅਮ ਬਣਵਾਉਣ, ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ, ਤਾਰਾਂ ਉਚੀਆਂ ਕਰਵਾਉਣ, ਟਰਾਂਸਫਾਰਮਰ ਤਬਦੀਲ ਆਦਿ ਹੋਰ ਵੱਖ—ਵੱਖ ਸਮੱਸਿਆ ਦੇ ਸਬੰਧ ਵਿਚ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ ਜਿਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਜਾਰੀ ਕੀਤੇ ਗਏ।

ਇਸ ਮੌਕੇ ਤਹਿਸੀਲਦਾਰ ਸੁਖਦੇਵ ਕੁਮਾਰ, ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ, ਵਾਟਰ ਸਪਲਾਈ ਵਿਭਾਗ, ਬਿਜਲੀ ਵਿਭਾਗ ਤੋਂ ਇਲਾਵਾ ਹੋਰ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Senu Duggal , DC Fazilka , Fazilka , Deputy Commissioner Fazilka , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD