Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਸੁਵਿਧਾ ਕੈਂਪ ਦੌਰਾਨ ਪ੍ਰਾਪਤ 90 ਸ਼ਿਕਾਇਤਾਂ ਵਿਚੋਂ 73 ਦਾ ਮੌਕੇ ਤੇ ਨਿਪਟਾਰਾ- ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ

ਬਕਾਇਆ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨ ਦੇ ਅਧਿਕਾਰੀਆਂ ਨੂੰ ਆਦੇਸ਼

Senu Duggal, DC Fazilka, Fazilka, Deputy Commissioner Fazilka

5 Dariya News

5 Dariya News

5 Dariya News

ਫਾਜ਼ਿਲਕਾ , 27 Aug 2024

Last updated on: Aug 27, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਆਯੋਜਿਤ ਕੈਂਪ ਦੌਰਾਨ 90 ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਸ ਵਿਚੋਂ 73 ਦਾ ਨਿਪਟਾਰਾ ਮੌਕੇ *ਤੇ ਹੀ ਕੀਤਾ ਗਿਆ ਤੇ ਬਕਾਇਆ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਹਲ ਕਰਨ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। 

ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਨਾਲ ਸਬੰਧਤ, ਪਸ਼ੂ ਪਾਲਣ ਵਿਭਾਗ, ਸੇਵਾ ਕੇਂਦਰ, ਸਿਹਤ ਵਿਭਾਗ, ਮਾਲ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ ਨਾਲ ਸਬੰਧਤ ਪ੍ਰਾਪਤ ਸਾਰੀਆਂ ਸ਼ਿਕਾਇਤਾਂ ਦਾ ਮੌਕੇ *ਤੇ ਹਲ ਕੀਤਾ ਗਿਆ।

 ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ, ਸੀ.ਡੀ.ਪੀ.ਓ ਦਫਤਰ, ਖੁਰਾਕ ਤੇ ਸਪਲਾਈ ਵਿਭਾਗ, ਬਿਜਲੀ ਬੋਰਡ ਨਾਲ ਸਬੰਧਤ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਕੈਂਪ ਉਪਰੰਤ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਦੇਸ਼ ਦਿੱਤੇ ਕਿ ਸਰਕਾਰ ਵੱਲੋਂ ਲੋਕਾਂ ਨੂੰ ਖਜਲ—ਖੁਆਰੀ ਰਹਿਤ ਸੇਵਾਵਾਂ ਦੇਣ ਲਈ ਕੈਂਪ ਲਗਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਮੁਖੀ ਕੈਂਪਾਂ ਵਿਖੇ ਆਪਣੀ ਹਾਜਰੀ ਯਕੀਨੀ ਬਣਾਉਣ ਤਾਂ ਜ਼ੋ ਨਿਰਵਿਘਨ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਲੋਕਾਂ ਨੂੰ ਦਿੱਤਾ ਜਾ ਸਕੇ।ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਪੋਪਲੀ ਤੋਂ ਇਲਾਵਾ ਅਧਿਕਾਰੀ ਮੌਜੂਦ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD