Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ - ਕੁਲਜੀਤ ਸਿੰਘ ਰੰਧਾਵਾ

ਲੋਕਾਂ ਦੇ ਸਾਰੇ ਕੰਮ ਹੋ ਰਹੇ ਨੇ ਪਿੰਡਾਂ ਦੀਆਂ ਸੱਥਾਂ/ਸਾਂਝੀਆਂ ਥਾਵਾਂ ਵਿੱਚ ਲੱਗ ਰਹੇ ਕੈਂਪਾਂ ਚ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਡੇਰਾਬੱਸੀ/ਐੱਸ ਏ ਐੱਸ ਨਗਰ , 27 Aug 2024

Last updated on: Aug 27, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ  ਡੇਰਾਬੱਸੀ  ਬਲਾਕ ਦੇ ਪਿੰਡ ਜੰਡਲੀ ਵਿਖੇ ਅੱਜ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ  ਸੁਵਿਧਾ ਕੈਂਪ ਲਾਇਆ ਗਿਆ। ਕੈਂਪ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਜਿਵੇਂ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਿਹਾ ਗਿਆ ਸੀ ਕਿ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਚੱਲੇਗੀ, ਇਨ੍ਹਾਂ ਕੈਂਪਾਂ ਬਾਅਦ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਹੀ ਚਲ ਰਹੀ ਹੈ। 

ਇਨ੍ਹਾਂ ਕੈਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋਏ ਐਮ ਐਲ ਏ ਰੰਧਾਵਾ ਨੇ ਦੱਸਿਆਂ ਕਿ  ਇੰਨ੍ਹਾਂ ਕੈੱਪਾਂ ਵਿੱਚ ਪੰਜਾਬ ਸਰਕਾਰ ਦੇ ਹਰ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਤੇ ਹੋਰ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕ ਸਰਕਾਰ ਦੇ ਇਸ ਸ਼ਲਾਘਾਯੋਗ ਕਦਮ ਤੋਂ ਖੁਸ਼ ਹਨ। 

ਹੁਣ ਆਮ ਨਾਗਰਿਕਾਂ ਦੇ ਸਰਕਾਰੀ ਦਫਤਰਾਂ ਨਾਲ ਜੁੜੇ ਮੁੱਦੇ ਲੋਕਾਂ ਦੇ ਪਿੰਡਾਂ/ਘਰਾਂ ਵਿੱਚ ਬੈਠ ਕੇ ਮੌਕੇ ‘ਤੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਨ੍ਹਾਂ ਕੈਂਪਾਂ ਦਾ ਸਭ ਤੋਂ ਸਰਾਹੁਣ ਯੋਗ ਪਹਿਲੂ ਇਹ ਹੈ ਕਿ ਜੋ ਬਜ਼ੁਰਗ ਆਪਣੇ ਪਿੰਡਾਂ ਤੋਂ ਚਲ ਕੇ ਡੇਰਾਬੱਸੀ ਹੈਡਕੁਆਰਟਰ ‘ਤੇ ਜਾ ਕੇ ਆਪਣੇ ਕੰਮ ਨਹੀਂ ਕਰਵਾ ਸਕਦੇ ਸਨ, ਕੈਂਪ ਦੌਰਾਨ ਉਨ੍ਹਾਂ ਦੇ  ਪਿੰਡਾਂ/ਘਰਾਂ ਵਿੱਚ ਬੈਠੇ ਹੀ  ਬਹੁਤ ਸਾਰੇ ਕੰਮਾਂ ਦਾ ਮੌਕੇ ‘ਤੇ ਹੱਲ ਕੀਤਾ ਗਿਆ।

ਹਲਕਾ ਵਿਧਾਇਕ, ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ  ਅਧਿਕਾਰੀਆਂ ’ਚ ਐਸ.ਡੀ. ਐਮ ਹਿਮਾਂਸ਼ੂ ਗੁਪਤਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। 

ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਕੈਂਪ ਦੌਰਾਨ ਲੋਕਾਂ ਨੂੰ ਜਿੱਥੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਉੱਥੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਉਸ ਦਾ ਉਪਲਬਧ ਮਸ਼ੀਨਰੀ ਨਾਲ ਬਦਲਵਾਂ ਪ੍ਰਬੰਧ ਕੀਤਾ ਜਾਵੇ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD