Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਮਨਸੁਖ ਮਾਂਡਵੀਆ ਨੇ ਭਾਰਤ ਨੂੰ ਖੇਡ ਮਹਾਂਸ਼ਕਤੀ ਬਣਾਉਣ ਲਈ ਪ੍ਰਤਿਭਾ ਵਿਕਾਸ 'ਤੇ ਜ਼ੋਰ ਦਿੱਤਾ

ਕੇਂਦਰੀ ਮੰਤਰੀ ਨੇ ਕੀਰਤੀ ਪ੍ਰੋਗਰਾਮ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ

Mansukh Mandaviya, BJP, Bharatiya Janata Party, Manoj Tiwari

Web Admin

Web Admin

5 Dariya News

ਨਵੀਂ ਦਿੱਲੀ , 19 Jul 2024

Last updated on: Jul 19, 2024, 00:00 IST

ਕੇਂਦਰੀ ਯੁਵਾ ਮਾਮਲੇ ਅਤੇ ਖੇਡਾਂ ਅਤੇ ਕਿਰਤ ਅਤੇ ਰੋਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਅੱਜ ਨਵੀਂ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਕੀਰਤੀ (ਖੇਲੋ ਇੰਡੀਆ ਰਾਈਜ਼ਿੰਗ ਟੇਲੈਂਟ ਆਈਡੈਂਟੀਫਿਕੇਸ਼ਨ) ਪ੍ਰੋਗਰਾਮ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਮਾਣਯੋਗ ਸੰਸਦ ਮੈਂਬਰ ਸ੍ਰੀ ਮਨੋਜ ਤਿਵਾੜੀ ਅਤੇ ਸ੍ਰੀਮਤੀ ਕਮਲਜੀਤ ਸਹਿਰਾਵਤ, ਉੱਘੇ ਐਥਲੀਟ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਅਤੇ ਭਾਰਤੀ ਖੇਡ ਅਥਾਰਟੀ (ਐੱਸਏਆਈ) ਅਤੇ ਐੱਮਸੀਡੀ ਸਕੂਲ ਦੇ ਬੱਚੇ ਹਾਜ਼ਰ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਮਾਂਡਵੀਆ ਨੇ ਕਿਹਾ, “ਭਾਰਤ ਵਿਭਿੰਨਤਾ ਅਤੇ ਸੰਭਾਵਨਾਵਾਂ ਨਾਲ ਭਰਪੂਰ ਹੈ। ਭਾਰਤ ਵਿੱਚ ਬੌਧਿਕ ਸਮਰੱਥਾ, ਮਨੁੱਖੀ ਸ਼ਕਤੀ ਜਾਂ ਪ੍ਰਤਿਭਾ ਦੀ ਕਦੇ ਕਮੀ ਨਹੀਂ ਰਹੀ। ਸਿਰਫ਼ ਸ਼ਹਿਰ ਹੀ ਨਹੀਂ, ਸਗੋਂ ਸਾਡੇ ਦੂਰ-ਦੁਰਾਡੇ ਦੇ ਖੇਤਰਾਂ ਜਿਵੇਂ ਕਿ ਉੱਤਰ-ਪੂਰਬ, ਤਟਵਰਤੀ, ਹਿਮਾਲੀਆਈ ਅਤੇ ਕਬਾਇਲੀ ਖੇਤਰਾਂ ਵਿੱਚ ਵੀ ਵਧੀਆ ਖਿਡਾਰੀ ਹੋ ਸਕਦੇ ਹਨ। ਕੀਰਤੀ ਦਾ ਮੰਤਵ ਇਨ੍ਹਾਂ ਪ੍ਰਤਿਭਾਸ਼ਾਲੀ ਐਥਲੀਟਾਂ ਨੂੰ ਲੱਭਣਾ ਅਤੇ ਉਨ੍ਹਾਂ ਦੇ ਹੁਨਰ ਨੂੰ ਵਿਕਸਿਤ ਕਰਨਾ ਹੈ।

ਡਾ. ਮਾਂਡਵੀਆ ਨੇ ਕਿਹਾ, “ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ਸਾਡੇ ਜੀਵਨ ਵਿੱਚ ਖੇਡਾਂ ਦੇ ਮਹੱਤਵ 'ਤੇ ਵਾਰ-ਵਾਰ ਜ਼ੋਰ ਦਿੱਤਾ ਹੈ। ਭਾਰਤ ਨੂੰ ਵਿਸ਼ਵ ਖੇਡ ਮਹਾਂਸ਼ਕਤੀ ਬਣਾਉਣ ਦੇ ਵਿਜ਼ਨ ਦੇ ਨਾਲ ਸਰਕਾਰ ਨੇ ਪ੍ਰਤਿਭਾਸ਼ਾਲੀ ਅਥਲੀਟਾਂ ਨੂੰ ਦਿਲੋਂ ਸਮਰਥਨ ਦੇਣ ਲਈ ਸਰਗਰਮ ਕਦਮ ਚੁੱਕੇ ਹਨ। ਸਰਕਾਰ ਦੀ ਕੇਂਦਰਿਤ ਪਹੁੰਚ ਹਾਲ ਹੀ ਦੇ ਸਾਲਾਂ ਵਿੱਚ ਓਲੰਪਿਕ ਸਮੇਤ ਵੱਖ-ਵੱਖ ਆਲਮੀ ਚੈਂਪੀਅਨਸ਼ਿਪ ਵਿੱਚ ਸਾਡੇ ਵਧੇ ਹੋਏ ਤਮਗਿਆਂ ਦੀ ਗਿਣਤੀ ਵਿੱਚ ਝਲਕਦੀ ਹੈ। ਸਾਨੂੰ ਇਨ੍ਹਾਂ ਉੱਚ-ਪ੍ਰਦਰਸ਼ਨ ਅਸਾਸਿਆਂ ਦੀ ਇੱਕ ਸਥਿਰ ਧਾਰਾ ਦੀ ਲੋੜ ਹੈ ਅਤੇ ਇਹ ਉਹ ਥਾਂ ਹੈ ਜਿੱਥੇ ਕੀਰਤੀ, ਖੇਡਾਂ ਦੀ ਉੱਤਮਤਾ ਵੱਲ ਇੱਕ ਕਦਮ ਹੈ।"

ਸ਼ੁਰੂਆਤੀ ਸਮਾਗਮ ਵਿੱਚ ਸ਼ਾਮਲ ਹੋਏ ਹਜ਼ਾਰਾਂ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਡਾ. ਮਾਂਡਵੀਆ ਨੇ ਕਿਹਾ, "ਤੁਹਾਡੇ ਵਿੱਚ ਜ਼ਰੂਰ ਕੋਈ ਨਾ ਕੋਈ ਓਲੰਪਿਕ ਚੈਂਪੀਅਨ ਹੋਵੇਗਾ। ਮੈਂ ਇਸ ਗੱਲ ਦੀ ਸ਼ਲਾਘਾ ਕਰਦਾ ਹਾਂ ਕਿ ਤੁਹਾਡੇ ਮਾਤਾ-ਪਿਤਾ ਆਏ ਹਨ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਤੁਹਾਡਾ ਸਮਰਥਨ ਕਰ ਰਹੇ ਹਨ।“ ਕੇਂਦਰੀ ਮੰਤਰੀ ਨੇ ਅੱਗੇ ਕਿਹਾ, "ਹੋ ਸਕਦਾ ਹੈ ਕਿ ਇੱਕ ਦਿਨ ਜਦੋਂ ਤੁਸੀਂ ਓਲੰਪਿਕ ਤਮਗਾ ਜਿੱਤੋ, ਉਦੋਂ ਤੁਸੀਂ ਜਾਂ ਤੁਹਾਡੇ ਮਾਤਾ-ਪਿਤਾ ਜੇਐੱਲਐੱਨ ਸਟੇਡੀਅਮ ਵਿੱਚ ਇਸ ਦਿਨ ਨੂੰ ਯਾਦ ਕਰੋਗੇ।"

ਡਾ. ਮਾਂਡਵੀਆ ਨੇ ਅੱਗੇ ਕਿਹਾ ਕਿ ਸਰਕਾਰ ਨੇ ਕੀਰਤੀ ਪ੍ਰੋਗਰਾਮ ਤਹਿਤ 100 ਦਿਨਾਂ ਦੇ ਅੰਦਰ 1 ਲੱਖ ਉੱਭਰਦੇ ਨੌਜਵਾਨ ਐਥਲੀਟਾਂ ਦੀ ਪਛਾਣ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੀਰਤੀ ਪ੍ਰੋਗਰਾਮ ਤਹਿਤ ਹਰ ਕਿਸੇ ਨੂੰ ਆਪਣੀ ਖੇਡ ਕਲਾ ਦੇ ਵਿਕਾਸ ਦੇ ਮੌਕੇ ਦਿੱਤੇ ਜਾਣਗੇ, ਭਾਵੇਂ ਉਹ ਪਿੰਡ ਵਿੱਚ ਰਹਿੰਦੇ ਹੋਣ ਜਾਂ ਸ਼ਹਿਰ ਵਿੱਚ, ਭਾਵੇਂ ਉਹ ਗ਼ਰੀਬ ਹੋਵੇ ਜਾਂ ਅਮੀਰ।

ਅੱਜ ਦੇ ਸਮਾਗਮ ਵਿੱਚ ਦੇਸ਼ ਵਿਆਪੀ ਪ੍ਰਤਿਭਾ ਖੋਜ ਦੀ ਸ਼ੁਰੂਆਤ ਕੀਤੀ ਗਈ ਜੋ 2047 ਤੱਕ ਭਾਰਤ ਨੂੰ ਓਲੰਪਿਕ ਖੇਡਾਂ ਵਿੱਚ ਚੋਟੀ ਦੇ 5 ਦੇਸ਼ਾਂ ਵਿੱਚੋਂ ਇੱਕ ਬਣਾਉਣ ਲਈ ਇੱਕ ਕਦਮ ਸਾਬਤ ਹੋਵੇਗਾ। ਦਿਲਚਸਪ ਗੱਲ ਇਹ ਹੈ ਕਿ ਇਸ ਸਾਲ ਪੈਰਿਸ ਓਲੰਪਿਕ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ 117 ਅਥਲੀਟਾਂ ਵਿੱਚੋਂ 28 ਖੇਲੋ ਇੰਡੀਆ ਈਕੋਸਿਸਟਮ ਵਿਚੋਂ ਉੱਭਰੇ ਹਨ।ਕੀਰਤੀ ਦੇ ਪ੍ਰਤਿਭਾ ਪਛਾਣ ਮਾਡਲ ਨੂੰ ਵਿਗਿਆਨਕ ਤੌਰ 'ਤੇ ਆਈਟੀ ਟੂਲਸ ਅਤੇ ਆਲਮੀ ਸਰਬੋਤਮ ਅਭਿਆਸਾਂ ਦੀ ਵਰਤੋਂ ਕਰਕੇ ਯੋਜਨਾਬੱਧ ਕੀਤਾ ਗਿਆ ਹੈ। 

ਕੀਰਤੀ ਪ੍ਰੋਗਰਾਮ ਦਾ ਮੰਤਵ ਇਸ ਪਾੜੇ ਨੂੰ ਪੂਰਾ ਕਰਨਾ ਅਤੇ ਨੌਜਵਾਨ ਉੱਭਰਦੇ ਐਥਲੀਟਾਂ ਨੂੰ ਉਨ੍ਹਾਂ ਦੀ ਕਾਬਲੀਅਤ ਦੇ ਆਧਾਰ 'ਤੇ ਰਾਹ ਚੁਣਨ ਲਈ ਦਿਸ਼ਾ ਪ੍ਰਦਾਨ ਕਰਨਾ ਹੈ। ਪ੍ਰੋਜੈਕਟ ਕੀਰਤੀ ਆਪਣੀ ਵਿਕੇਂਦਰੀਕ੍ਰਿਤ ਅਤੇ ਸਮੂਹ-ਆਧਾਰਿਤ ਪ੍ਰਤਿਭਾ ਪਛਾਣ ਪਹੁੰਚ ਨਾਲ ਦੋਹਰੇ ਮੰਤਵਾਂ-ਖੇਡਾਂ ਵਿੱਚ ਵਿਆਪਕ ਭਾਗੀਦਾਰੀ ਅਤੇ ਉੱਤਮਤਾ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਦਾ ਹੈ। ਕੀਰਤੀ ਪ੍ਰੋਗਰਾਮ ਦੀ ਯੋਜਨਾ ਪ੍ਰਤਿਭਾ ਦੀ ਪਛਾਣ ਅਤੇ ਵਿਕਾਸ ਨੂੰ ਤੇਜ਼ ਕਰਨ ਅਤੇ ਬਾਅਦ ਵਿੱਚ ਇੱਕ ਸਾਲ ਦੇ ਅੰਦਰ 20 ਲੱਖ ਮੁਲਾਂਕਣ ਕਰਨ ਲਈ ਸੰਚਾਲਨ ਨੂੰ ਵਧਾਉਣ ਲਈ ਆਪਣੀ ਵਚਨਬੱਧਤਾ 'ਤੇ ਜ਼ੋਰ ਦਿੰਦੇ ਹੋਏ 100 ਸਥਾਨਾਂ 'ਤੇ 100 ਦਿਨਾਂ ਦੇ ਅੰਦਰ 1 ਲੱਖ ਤੋਂ ਵੱਧ ਮੁਲਾਂਕਣਾਂ ਨੂੰ ਪੂਰਾ ਕਰਨਾ ਹੈ।

ਭਾਰਤੀ ਖੇਡ ਅਥਾਰਟੀ ਦਿੱਲੀ ਵਿੱਚ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਸਹਿਯੋਗ ਨਾਲ ਕੁੱਲ 12 ਜ਼ੋਨਾਂ ਵਿੱਚ 25000 ਐੱਮਸੀਡੀ ਵਿਦਿਆਰਥੀਆਂ ਦੇ ਕੀਰਤੀ ਮੁਲਾਂਕਣ ਕਰੇਗੀ। ਇਹ ਮੁਲਾਂਕਣ ਕੁੱਲ 27 ਦਿਨਾਂ ਤੱਕ ਜਾਰੀ ਰਹਿਣਗੇ ਅਤੇ 5 ਪ੍ਰਮੁੱਖ ਖੇਡਾਂ ਜਿਵੇਂ ਅਥਲੈਟਿਕਸ, ਫੁੱਟਬਾਲ, ਵਾਲੀਬਾਲ, ਕਬੱਡੀ ਅਤੇ ਖੋ-ਖੋ ਨੂੰ ਕਵਰ ਕਰਨਗੇ।

ਦਿੱਲੀ ਨਗਰ ਨਿਗਮ ਨੇ 2022-23 ਵਿੱਚ ਆਪਣੇ ਪਾਇਲਟ ਪ੍ਰੋਜੈਕਟ ਵਿੱਚ 6-10 ਸਾਲ ਦੀ ਉਮਰ ਦੇ ਨੌਜਵਾਨ ਐੱਮਸੀਡੀ ਵਿਦਿਆਰਥੀਆਂ ਲਈ ਵੱਖ-ਵੱਖ ਖੇਡਾਂ ਜਿਵੇਂ ਕਿ ਫੁੱਟਬਾਲ, ਵਾਲੀਬਾਲ ਆਦਿ ਨੂੰ ਕਵਰ ਕਰਦੇ ਹੋਏ ਦਿੱਲੀ ਭਰ ਵਿੱਚ ਵੱਖ-ਵੱਖ ਖੇਡ ਕੈਂਪ ਲਗਾਏ ਹਨ।ਤੀਜੇ ਪੜਾਅ ਵਿੱਚ ਕੀਰਤੀ ਪ੍ਰੋਗਰਾਮ ਵਿੱਚ ਕੀਰਤੀ ਦੀ ਛੱਤਰੀ ਹੇਠ ਖੇਲੋ ਇੰਡੀਆ ਯੋਜਨਾ ਦੇ ਸਾਰੇ 20 ਅਨੁਸ਼ਾਸਨ ਸ਼ਾਮਲ ਹੋਣਗੇ।ਕੀਰਤੀ ਦਾ ਪਹਿਲਾ ਗੇੜ ਇਸ ਸਾਲ 12 ਮਾਰਚ ਨੂੰ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਗਿਆ ਸੀ।

 

Tags: Mansukh Mandaviya , BJP , Bharatiya Janata Party , Manoj Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD