Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਜੰਮੂ ਵਿੱਚ 54ਵੀਂ ਪ੍ਰੀ-ਰਿਟਾਇਰਮੈਂਟ ਕਾਉਂਸਲਿੰਗ ਵਰਕਸ਼ਾਪ ਨੂੰ ਸੰਬੋਧਨ ਕੀਤਾ

“2047 ਤੱਕ ਵਿਕਸਿਤ ਭਾਰਤ ਬਣਾਉਣ ਲਈ ਪੈਨਸ਼ਨਰ ਅਤੇ ਬਜ਼ੁਰਗ ਨਾਗਰਿਕ ਜ਼ਰੂਰੀ ਹਿੱਸੇਦਾਰ ਹਨ”: ਡਾ. ਜਿਤੇਂਦਰ ਸਿੰਘ

Dr Jitendra Singh, Dr. Jitendra Singh, Bharatiya Janata Party, BJP, Kashmir, Jammu And Kashmir, Jammu & Kashmir, Jammu

Web Admin

Web Admin

5 Dariya News

ਜੰਮੂ , 19 Jul 2024

Last updated on: Jul 19, 2024, 00:00 IST

ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਵਿਗਿਆਨ ਅਤੇ ਟੈਕਨੋਲੋਜੀ; ਪੀਐੱਮਓ; ਅਮਲਾ, ਜਨਤਕ ਸ਼ਿਕਾਇਤਾਂ, ਪੈਨਸ਼ਨ, ਪਰਮਾਣੂ ਊਰਜਾ ਅਤੇ ਪੁਲਾੜ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਕਿਹਾ, “ਪੈਨਸ਼ਨਰ ਅਤੇ ਬਜ਼ੁਰਗ ਨਾਗਰਿਕ ਸਾਲ 2047 ਤੱਕ ਵਿਕਸਿਤ ਭਾਰਤ ਬਣਾਉਣ ਲਈ ਜ਼ਰੂਰੀ ਹਿੱਸੇਦਾਰ ਹਨ।" ਉਨ੍ਹਾਂ ਕਿਹਾ ਕਿ ਸਰਕਾਰ ਲਾਭਪਾਤਰੀਆਂ ਨੂੰ ਰਹਿਣ-ਸਹਿਣ ਵਿੱਚ ਅਸਾਨੀ ਪ੍ਰਦਾਨ ਕਰਨ ਅਤੇ ਰਾਸ਼ਟਰ ਨਿਰਮਾਣ ਦੇ ਕੰਮ ਵਿੱਚ ਆਪਣੀ ਊਰਜਾ ਲਗਾਉਣ ਲਈ ਪੈਨਸ਼ਨਾਂ ਦੀ ਵੰਡ ਨਾਲ ਸਬੰਧਿਤ ਪ੍ਰਕਿਰਿਆਵਾਂ ਨੂੰ ਸਰਲ ਬਣਾ ਰਹੀ ਹੈ। 

ਡਾ. ਸਿੰਘ ਕਨਵੈਨਸ਼ਨ ਸੈਂਟਰ, ਜੰਮੂ ਵਿਖੇ ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਦੇ ਅਧੀਨ ਪੈਨਸ਼ਨ ਅਤੇ ਪੈਨਸ਼ਨਰਜ਼ ਭਲਾਈ ਵਿਭਾਗ ਵਲੋਂ ਆਯੋਜਿਤ 54ਵੀਂ ਪ੍ਰੀ-ਰਿਟਾਇਰਮੈਂਟ ਕਾਉਂਸਲਿੰਗ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ।ਮੰਤਰੀ ਨੇ ਕਿਹਾ, “ਸਰਕਾਰ ਪੈਨਸ਼ਨ ਸਬੰਧੀ ਦੇਰੀ ਨੂੰ ਘੱਟ ਕਰਨ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਸੁਧਾਰ ਕਰਨ ਲਈ ਨਵੀਨਤਮ ਅਤੇ ਸਭ ਤੋਂ ਵਧੀਆ ਉਪਲਬਧ ਤਕਨੀਕ ਦੀ ਵਰਤੋਂ ਕਰ ਰਹੀ ਹੈ”। 

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਦੀ ਮੁਹਾਰਤ ਦੀ ਵਰਤੋਂ ਕਰਨ ਅਤੇ ਉਨ੍ਹਾਂ ਨੂੰ 'ਟੀਮ ਇੰਡੀਆ' ਦਾ ਹਿੱਸਾ ਬਣਾਉਣ ਦਾ ਸੰਕਲਪ ਲਿਆ ਹੈ, ਜਿਸ ਨੂੰ ਵਿਕਸਿਤ ਭਾਰਤ ਦੇ ਟੀਚੇ ਨੂੰ ਪੂਰਾ ਕਰਨ ਦਾ ਕੰਮ ਸੌਂਪਿਆ ਗਿਆ ਹੈ।ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਪ੍ਰਸਤੀ ਹੇਠ, ਸਰਕਾਰ ਨੇ ਕ੍ਰਾਂਤੀਕਾਰੀ ਪ੍ਰਸ਼ਾਸਨਿਕ ਸੁਧਾਰਾਂ ਦੀ ਸ਼ੁਰੂਆਤ ਕੀਤੀ ਹੈ ਅਤੇ ਬਸਤੀਵਾਦੀ, ਪੁਰਾਤਨ ਅਤੇ ਪੁਰਾਣੇ ਨਿਯਮਾਂ ਅਤੇ ਕਾਨੂੰਨਾਂ ਨੂੰ ਖਤਮ ਕੀਤਾ ਹੈ।

ਉਨ੍ਹਾਂ ਚਿੰਨ੍ਹਿਤ ਕੀਤਾ, "ਇਹ ਸਭ ਪਾਰਦਰਸਿਤਾ, ਜਵਾਬਦੇਹੀ ਅਤੇ ਜੀਵਨ ਦੀ ਸੌਖ ਦੇ ਨਾਲ, ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ।" ਡਾ. ਸਿੰਘ ਨੇ ਦੱਸਿਆ ਕਿ ਤਲਾਕਸ਼ੁਦਾ ਬੇਟੀਆਂ ਅਤੇ ਵਿਧਵਾਵਾਂ ਦੇ ਨਾਲ-ਨਾਲ ਗੁੰਮਸ਼ੁਦਾ ਜਾਂ ਲਾਪਤਾ ਹੋਏ ਸਰਕਾਰੀ ਕਰਮਚਾਰੀਆਂ ਦੇ ਜੀਵਨ ਸਾਥੀ, ਖਾਸ ਕਰਕੇ ਜੰਮੂ-ਕਸ਼ਮੀਰ ਵਿੱਚ, ਹੁਣ ਪੈਨਸ਼ਨ ਪ੍ਰਾਪਤ ਕਰਨ ਦੇ ਹੱਕਦਾਰ ਹਨ, ਜੋ ਕਿ ਪਹਿਲਾਂ ਅਜਿਹਾ ਨਹੀਂ ਸੀ।

"ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਚਿਹਰਾ ਪਹਿਚਾਣਨ ਵਾਲੀ ਤਕਨੀਕ ਦੀ ਵਰਤੋਂ ਹੁਣ ਪੈਨਸ਼ਨਰਾਂ ਨੂੰ ਡਿਜੀਟਲ ਲਾਈਫ ਸਰਟੀਫਿਕੇਟ (ਡੀਐੱਲਸੀ) ਜਾਰੀ ਕਰਨ ਲਈ ਕੀਤੀ ਜਾ ਰਹੀ ਹੈ ਤਾਂ ਜੋ ਧੋਖਾਧੜੀ ਨੂੰ ਰੋਕਿਆ ਜਾ ਸਕੇ, ਸੁਖਾਲਾਪਣ ਅਤੇ ਆਰਾਮ ਦਿੱਤਾ ਜਾ ਸਕੇ ਅਤੇ ਨਾਲ ਹੀ ਪੈਨਸ਼ਨਰਾਂ ਦੇ ਸਮੇਂ ਅਤੇ ਊਰਜਾ ਦੀ ਬੱਚਤ ਕੀਤੀ ਜਾ ਸਕੇ। ਉਨ੍ਹਾਂ ਰੇਖਾਂਕਿਤ ਕੀਤਾ, "ਸਰਕਾਰ ਨੇ ਮੌਜੂਦਾ ਬਾਇਓਮੀਟ੍ਰਿਕ ਅਧਾਰਿਤ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਟੈਕਨੋਲੋਜੀ ਦੇ ਇਸ ਸਭ ਤੋਂ ਵਧੀਆ ਰੂਪ ਨੂੰ ਲਾਗੂ ਕੀਤਾ।

ਇਸੇ ਤਰ੍ਹਾਂ ਸਰਕਾਰ ਨੇ ਆਰਟੀਫੀਸ਼ਿਅਲ ਇੰਟੈਲੀਜੈਂਸ ਵਿੱਚ ਮਨੁੱਖੀ ਦਖਲ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ, "ਇਸ ਵਿਲੱਖਣ ਪਹਿਲ ਦਾ ਉਦੇਸ਼ ਮਨੁੱਖੀ ਛੋਹ ਨਾਲ ਮਨੁੱਖੀ ਡੈਸਕ ਦੀ ਸਥਾਪਨਾ ਰਾਹੀਂ ਸ਼ਿਕਾਇਤਕਰਤਾਵਾਂ ਤੋਂ ਫੀਡਬੈਕ ਇਕੱਠਾ ਕਰਨਾ ਹੈ।"ਕੇਂਦਰੀ ਮੰਤਰੀ ਨੇ ਸੀਪੀਜੀਆਰਏਐੱਮਐੱਸ ਦੀ ਸਫਲਤਾ 'ਤੇ ਖੁਸ਼ੀ ਜ਼ਾਹਰ ਕੀਤੀ ਜੋ ਕਿ ਸੇਵਾ ਪ੍ਰਦਾਨ ਕਰਨ ਨਾਲ ਸਬੰਧਿਤ ਕਿਸੇ ਵੀ ਵਿਸ਼ੇ 'ਤੇ ਜਨਤਕ ਅਧਿਕਾਰੀਆਂ ਨੂੰ ਆਪਣੀਆਂ ਸ਼ਿਕਾਇਤਾਂ ਦਰਜ ਕਰਨ ਲਈ 24 ਘੰਟੇ ਉਪਲਬਧ ਇੱਕ ਔਨਲਾਈਨ ਪਲੈਟਫਾਰਮ ਹੈ। ਉਨ੍ਹਾਂ ਦੱਸਿਆ, "ਇਸ ਸਫਲਤਾ ਦੀ ਕਹਾਣੀ ਦੀ ਬੰਗਲਾਦੇਸ਼, ਮਾਲਦੀਵ ਅਤੇ ਦੱਖਣੀ ਅਫਰੀਕਾ ਵਲੋਂ ਨਕਲ ਕੀਤੀ ਜਾ ਰਹੀ ਹੈ।

ਪੈਨਸ਼ਨ ਅਤੇ ਪੈਨਸ਼ਨਰਜ਼ ਭਲਾਈ ਵਿਭਾਗ, ਸੇਵਾਮੁਕਤੀ ਦੀ ਪ੍ਰਕਿਰਿਆ ਵਿੱਚ ਸੇਵਾਮੁਕਤ ਹੋਣ ਵਾਲੇ ਅਧਿਕਾਰੀਆਂ ਦੀ ਸਹੂਲਤ ਲਈ, ਸੁਸ਼ਾਸਨ ਦੇ ਹਿੱਸੇ ਵਜੋਂ, ਪੂਰੇ ਦੇਸ਼ ਵਿੱਚ ਪ੍ਰੀ-ਰਿਟਾਇਰਮੈਂਟ ਕਾਉਂਸਲਿੰਗ ਵਰਕਸ਼ਾਪਾਂ ਦਾ ਆਯੋਜਨ ਕਰ ਰਿਹਾ ਹੈ। ਭਾਰਤ ਸਰਕਾਰ ਦੇ ਸੇਵਾਮੁਕਤ ਕਰਮਚਾਰੀਆਂ ਦੇ ਲਾਭ ਲਈ ਆਯੋਜਿਤ ਕੀਤੀ ਜਾ ਰਹੀ ਇਹ ਵਰਕਸ਼ਾਪ ਪੈਨਸ਼ਨਰਾਂ ਲਈ 'ਈਜ਼ ਆਫ ਲਿਵਿੰਗ' ਦੀ ਦਿਸ਼ਾ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਹੈ। ਵਰਕਸ਼ਾਪ ਵਿੱਚ ਜਲਦੀ ਹੀ ਸੇਵਾਮੁਕਤ ਹੋਣ ਵਾਲੇ ਮੁਲਾਜ਼ਮਾਂ ਨੂੰ ਸੇਵਾਮੁਕਤੀ ਦੇ ਲਾਭ ਅਤੇ ਪੈਨਸ਼ਨ ਮਨਜ਼ੂਰੀ ਦੀ ਪ੍ਰਕਿਰਿਆ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ ਜਾਵੇਗੀ।

ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਲਈ ਸੁਚਾਰੂ ਪਰਿਵਰਤਨ ਦੀ ਸਹੂਲਤ ਲਈ, ਭਵਿਸ਼ਯ ਪੋਰਟਲ, ਏਕੀਕ੍ਰਿਤ ਪੈਨਸ਼ਨਰਜ਼ ਪੋਰਟਲ, ਰਿਟਾਇਰਮੈਂਟ ਲਾਭ, ਪਰਿਵਾਰਕ ਪੈਨਸ਼ਨ, ਸੀਜੀਐੱਚਐੱਸ, ਇਨਕਮ ਟੈਕਸ ਨਿਯਮ, ਅਨੁਭਵ, ਡਿਜੀਟਲ ਲਾਈਫ ਸਰਟੀਫਿਕੇਟ, ਨਿਵੇਸ਼ ਮੋਡ ਅਤੇ ਮੌਕੇ ਆਦਿ 'ਤੇ ਵੱਖ-ਵੱਖ ਸੈਸ਼ਨ ਆਯੋਜਿਤ ਕੀਤੇ ਜਾਣਗੇ। ਇਹ ਸਾਰੇ ਸੈਸ਼ਨ ਸੇਵਾਮੁਕਤ ਵਿਅਕਤੀਆਂ ਨੂੰ ਪਾਲਣਾ ਕੀਤੀ ਜਾਣ ਵਾਲੀ ਪ੍ਰਕਿਰਿਆ ਅਤੇ ਸੇਵਾਮੁਕਤੀ ਤੋਂ ਪਹਿਲਾਂ ਭਰੇ ਜਾਣ ਵਾਲੇ ਫਾਰਮ ਅਤੇ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਨੂੰ ਮਿਲਣ ਵਾਲੇ ਲਾਭਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ।

ਵੱਖ-ਵੱਖ ਨਿਵੇਸ਼ ਮਾਧਿਅਮਾਂ, ਉਨ੍ਹਾਂ ਦੇ ਲਾਭਾਂ ਅਤੇ ਨਿਵੇਸ਼ ਯੋਜਨਾਵਾਂ 'ਤੇ ਇੱਕ ਵਿਸਤ੍ਰਿਤ ਸੈਸ਼ਨ ਦਾ ਆਯੋਜਨ ਵੀ ਕੀਤਾ ਜਾਵੇਗਾ ਤਾਂ ਜੋ ਸੇਵਾਮੁਕਤ ਵਿਅਕਤੀਆਂ ਨੂੰ ਆਪਣੇ ਰਿਟਾਇਰਮੈਂਟ ਫੰਡਾਂ ਦੇ ਨਿਵੇਸ਼ ਦੀ ਸਮੇਂ ਸਿਰ ਯੋਜਨਾ ਬਣਾਉਣ ਦੇ ਯੋਗ ਬਣਾਇਆ ਜਾ ਸਕੇ। ਸੀਜੀਐੱਚਐੱਸ ਸਿਸਟਮ, ਸੀਜੀਐੱਚਐੱਸ ਪੋਰਟਲ, ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਦੇ ਨਾਲ-ਨਾਲ ਸੀਜੀਐੱਚਐੱਸ ਲਾਭ ਪ੍ਰਾਪਤ ਕਰਨ ਲਈ ਅਪਣਾਈਆਂ ਜਾਣ ਵਾਲੀਆਂ ਪ੍ਰਕਿਰਿਆਵਾਂ ਬਾਰੇ ਵਿਸਤ੍ਰਿਤ ਸੈਸ਼ਨ ਵੀ ਹੋਵੇਗਾ।

ਉਮੀਦ ਕੀਤੀ ਜਾਂਦੀ ਹੈ ਕਿ ਅਗਲੇ 9 ਮਹੀਨਿਆਂ ਵਿੱਚ ਸੇਵਾਮੁਕਤ ਹੋਣ ਵਾਲੇ ਲਗਭਗ 250 ਸੇਵਾਮੁਕਤ ਵਿਅਕਤੀਆਂ ਨੂੰ ਇਸ ਪ੍ਰੀ-ਰਿਟਾਇਰਮੈਂਟ ਕਾਉਂਸਲਿੰਗ (ਪੀਆਰਸੀ) ਵਰਕਸ਼ਾਪ ਤੋਂ ਬਹੁਤ ਲਾਭ ਹੋਵੇਗਾ। ਵਿਭਾਗ ਕੇਂਦਰ ਸਰਕਾਰ ਦੇ ਸੇਵਾਮੁਕਤ ਲੋਕਾਂ ਲਈ ਸੁਚਾਰੂ ਅਤੇ ਆਰਾਮਦਾਇਕ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਚੰਗੇ ਸ਼ਾਸਨ ਦੇ ਹਿੱਸੇ ਵਜੋਂ ਅਜਿਹੀਆਂ ਵਰਕਸ਼ਾਪਾਂ ਦਾ ਆਯੋਜਨ ਕਰਨਾ ਜਾਰੀ ਰੱਖੇਗਾ। ਵਿਭਾਗ ਵੱਲੋਂ ਉਨ੍ਹਾਂ ਨੂੰ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਾਂ ਤੋਂ ਅੱਪਡੇਟ ਰੱਖਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਸੇਵਾ-ਮੁਕਤੀ ਤੋਂ ਬਾਅਦ ਦੇ ਸਾਰੇ ਲਾਭ ਲੈ ਸਕਣ।

 

Tags: Dr Jitendra Singh , Dr. Jitendra Singh , Bharatiya Janata Party , BJP , Kashmir , Jammu And Kashmir , Jammu & Kashmir , Jammu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD