Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ : ਪਰਨੀਤ ਸ਼ੇਰਗਿੱਲ

ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਵਿਆਪਕ ਪੱਧਰ ਤੇ ਮੁਹਿੰਮ ਚਲਾਉਣ ਦੀ ਹਦਾਇਤ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 28 Aug 2024

Last updated on: Aug 28, 2024, 00:00 IST

ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣਾ ਅਤਿ ਜਰੂਰੀ ਹੈ ਕਿਉਂਕਿ ਜੇਕਰ ਸਾਡਾ ਵਾਤਾਵਰਣ ਇਸੇ ਤਰ੍ਹਾਂ ਦੂਸ਼ਿਤ ਹੁੰਦਾ ਰਿਹਾ ਤਾਂ ਇਸ ਦੇ ਆਉਣ ਵਾਲੇ ਸਮੇਂ ਅੰਦਰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਵਿੱਚ ਜ਼ੀਰੋ ਸਟਬਲ ਬਰਨਿੰਗ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡਾਂ ਵਿੱਚ ਨੋਡਲ ਅਫਸਰ ਲਗਾਏ ਜਾਣ ਜੋ ਕਿ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਤਿੱਖੀ ਨਜ਼ਰ ਰੱਖਣ ਨੂੰ ਯਕੀਨੀ ਬਣਾਉਣਗੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਮੁਕੰਮਲ ਖਾਤਮਾ ਕਰਨ ਲਈ ਸਮੂਹ ਅਧਿਕਾਰੀ ਪੂਰੀ ਮੁਸ਼ਤੈਦੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ। 

ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਅੰਦਰ 87,400 ਹੈਕਟੇਅਰ ਰਕਬੇ ਅੰਦਰ ਝੋਨੇ ਦੀ ਬਿਜਾਈ ਕੀਤੀ ਗਈ ਹੈ ਜਿਸ ਤੋਂ 5.5 ਲੱਖ ਟਨ ਪਰਾਲੀ ਪੈਦਾ ਹੋਣ ਦੀ ਸੰਭਾਵਨਾਂ ਹੈ। 

ਇਸ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਬਲਾਕ ਪੱਧਰ ਤੇ ਪਿੰਡ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਜਾਗਰੂਕਤਾ ਵੈਨਾਂ ਰਾਹੀਂ ਅਤੇ ਵਾਲ ਪੇਟਿੰਗਾਂ ਰਾਹੀਂ ਵੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਉਨ੍ਹਾਂ ਹੋਰ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਵਾਸਤੇ ਡਰਾਅ ਪ੍ਰਕ੍ਰਿਆ ਨਾਲ ਕਿਸਾਨਾਂ ਦੀ ਚੋਣ ਕੀਤੀ ਗਈ ਹੈ ਜਿਨ੍ਹਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਉਪਰ ਪਰਾਲੀ ਪ੍ਰਬੰਧਨ ਲਈ 15 ਕਰੋੜ ਤੋਂ ਵੱਧ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਸੁਚੱਜੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ। 

ਸਾਲ 2021 ਦੌਰਾਨ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ 1750 ਘਟਨਾਵਾਂ, ਸਾਲ 2022 ਦੌਰਾਨ 1150 ਅਤੇ ਸਾਲ 2023 ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ 803 ਘਟਨਾਵਾਂ ਰਿਪੋਰਟ ਹੋਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਦੀ ਖਪਤ ਕਰਨ ਵਾਲੇ ਉਦਯੋਗਾਂ ਨੂੰ ਪਰਾਲੀ ਸਟੋਰ ਕਰਨ ਵਾਸਤੇ ਪੰਚਾਇਤੀ ਥਾਵਾਂ ਤੇ ਹੋਰ ਸਾਂਝੀਆਂ ਥਾਵਾਂ ਉਪਲਬਧ ਕਰਵਾਈਆਂ ਜਾਣ ਤਾਂ ਜੋ ਵੱਧ ਤੋਂ ਵੱਧ ਪਰਾਲੀ ਦੀ ਵਰਤੋਂ ਹੋ ਸਕੇ। 

ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਟੀਮਾਂ ਬਣਾਈਆਂ ਜਾਣ ਜੋ ਕਿ ਅੱਗ ਲਗਾਉਣ ਦੀ ਘਟਨਾ ਦਾ ਪਤਾ ਲੱਗਦੇ ਹੀ ਫੌਰੀ ਕਾਰਵਾਈ ਨੂੰ ਅੰਜਾਮ ਦੇਣਗੀਆਂ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿੰਡ ਗੜੋਲੀਆਂ ਸਥਿਤ ਸਰਕਾਰੀ ਕੈਟਲ ਪੌਂਡ ਵਿੱਚ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸ਼ਮਤ ਵਿਜੈ ਸਿੰਘ, ਐਸ.ਡੀ.ਐਮ. ਅਮਲੋਹ ਸ਼੍ਰੀ ਕਿਰਨਬੀਰ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਸੰਜੀਵ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਦਮਨ ਝਾਂਜੀ, ਡੀ.ਐਸ.ਪੀ. (ਹੈ/ਕੁ) ਰਾਜਪਾਲ ਸਿੰਘ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD