Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸਕੂਲੋਂ ਵਿਰਵੇ 51 ਲੋੜਵੰਦ ਬੱਚਿਆਂ ਨੂੰ ਪੜ੍ਹਨ ਲਈ ਕਰਵਾਇਆ ਗਿਆ ਸਕੂਲਾਂ ਵਿਚ ਦਾਖ਼ਲ

ਮਾਪੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਸਕੂਲਾਂ ਵਿਚ ਲਾਜ਼ਮੀ ਦਾਖਲ ਕਰਵਾਉਣ-ਵਧੀਕ ਡਿਪਟੀ ਕਮਿਸ਼ਨਰ

Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 28 Aug 2024

Last updated on: Aug 28, 2024, 00:00 IST

ਸਕੂਲੋਂ ਵਿਰਵੇ 51 ਲੋੜਵੰਦ ਬੱਚਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਸਦਕਾ ਸਕੂਲਾਂ ਵਿਚ ਪੜ੍ਹਨ ਲਈ ਦਾਖ਼ਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਸਿੱਖਿਆ ਮੁਹੱਈਆ ਕਰਵਾਉਣੀ ਲਾਜ਼ਮੀ ਹੈ। 

ਕਿਸੇ ਵੀ ਬੱਚੇ ਨੂੰ ਸਿੱਖਿਆ ਤੋਂ ਵਾਂਝਾ ਰੱਖਣਾ ਉਸ ਦੇ ਭਵਿੱਖ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੋਂ ਵਿਰਵੇ ਲੋੜਵੰਦ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਕਿ ਉਨ੍ਹਾਂ ਨੂੰ ਇਕ ਬੱਚੇ ਲਈ ਸਿੱਖਿਆ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਪੂਰਵ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਸੀ ਜਿਸ ਨੂੰ ਜਿਲ੍ਹਾ ਪ੍ਰਸ਼ਾਸਨ ਵੱਲੋਂ ਅੱਗੇ ਵੀ ਜਾਰੀ ਰੱਖਿਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ, ਜਿਸ ਤਹਿਤ ਸਕੂਲੋਂ ਵਿਰਵੇ ਬੱਚਿਆਂ ਦਾ ਸਰਵੇ ਕਰਵਾਇਆ ਗਿਆ ਅਤੇ ਇਸ ਉਪਰੰਤ ਸ਼ਨਾਖ਼ਤ ਕੀਤੇ 51 ਬੱਚਿਆਂ ਨੂੰ ਹੁਣ ਸਕੂਲਾਂ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ।  

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬੱਚਿਆਂ ਲਈ ਲੋੜੀਂਦਾ ਸਾਮਾਨ ਜਿਵੇਂ ਕਿ ਬੈਗ, ਕਿਤਾਬਾਂ ਅਤੇ ਸਟੇਸ਼ਨਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਲਈ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੀ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ  ਨਾ ਰਹੇ।

ਵਧੀਕ ਡਿਪਟੀ ਕਮਿਸ਼ਨਰ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਿੱਖਿਆ ਤੋਂ ਵਾਂਝਾ ਨਾ ਰੱਖਣ ਬਲਕਿ ਉਨ੍ਹਾਂ ਨੂੰ ਸਕੂਲਾਂ ਵਿਚ ਭੇਜਣ ਤਾਂ ਜੋ ਉਹ ਪੜ੍ਹ ਲਿਖ ਕੇ ਉੱਚ ਅਹੁਦਿਆਂ ਦੀ ਪ੍ਰਾਪਤੀ ਕਰ ਸਕਣ, ਜਿਸ ਨਾਲ ਪਰਿਵਾਰ ਦਾ ਆਰਥਿਕ ਪੱਧਰ ਉੱਚਾ ਹੋ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਵੀ ਭਵਿੱਖ ਸੁਰੱਖਿਅਤ ਹੋਵੇ। ਉਨ੍ਹਾਂ ਕਿਹਾ ਕਿ ਜੋ ਮਾਪੇ ਗ਼ਰੀਬੀ ਜਾਂ ਕਿਸੇ ਹੋਰ ਕਾਰਨ ਆਪਣੇ ਬੱਚਿਆਂ ਨੂੰ ਪੜ੍ਹਾ ਨਹੀਂ ਸਕਦੇ ਉਨ੍ਹਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾ ਰਿਹਾ ਹੈ।

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD