Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਤੇਜ਼ੀ - ਡਾ. ਸੇਨੂੰ ਦੁੱਗਲ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 28 Aug 2024

Last updated on: Aug 28, 2024, 00:00 IST

ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਸੋਲਿਡ ਵੇਸਟ ਮੈਨੇਜਮੈਂਟ ਅਧੀਨ ਗੰਦੇ ਪਾਣੀ ਅਤੇ ਸੋਲਿਡ ਵੇਸਟ ਮੈਨੇਜਮੈਂਟ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਤਹਿਤ ਰੱਖੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। 

ਇਸ ਮੌਕੇ ਉਨ੍ਹਾਂ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸੰਭਾਲ ਵਿਚ ਕੀਤੀਆਂ ਗਈਆਂ ਅਤੇ ਭਵਿੱਖੀ ਕਾਰਵਾਈਆਂ ਦਾ ਲੇਖਾ-ਜੋਖਾ ਹਾਸਲ ਕੀਤਾ ਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਗਿੱਲੇ ਅਤੇ ਸੁੱਕੇ ਕੂੜੇ ਦੀ ਸਾਂਭ ਸੰਭਾਲ ਲਈ ਯੋਜਨਾਬੱਧ ਤਰੀਕੇ ਦੇ ਨਾਲ ਪ੍ਰਬੰਧ ਕਰਨ, ਸਾਫ ਸਫਾਈ, ਗੰਦੇ ਪਾਣੀ ਦੇ ਪ੍ਰਬੰਧ, ਪਿੰਡਾਂ ਵਿੱਚੋਂ ਨਿਕਲਣ ਵਾਲੇ ਸੀਵਰੇਜ ਸਬੰਧੀ ਕੀਤੇ ਗਏ ਪ੍ਰਬੰਧ, ਪਲਾਸਟਿਕ ਵੇਸਟ ਮੈਨੇਜਮੈਂਟ, ਹਵਾ ਅਤੇ ਪਾਣੀ ਦੀ ਸ਼ੁੱਧਤਾ, ਵੇਸਟ ਮੈਨੇਜਮੈਂਟ ਸਬੰਧੀ ਫੰਡ, ਖੇਤੀਬਾੜੀ ਦੌਰਾਨ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਆਦਿ ਸਬੰਧੀ ਅਧਿਕਾਰੀਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ। 

ਉਨ੍ਹਾਂ ਸਿੰਗਲ ਵਰਤੋਂ ਵਾਲੇ ਪਲਾਸਟਿਕ ਦੀ ਰੋਕਥਾਮ ਸਬੰਧੀ ਹੋਰ ਸਖਤੀ ਨਾਲ ਕਾਰਵਾਈਆਂ ਕਰਨ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ, ਉਪਕਰਨਾਂ ਤੇ ਸਾਧਨਾਂ ਦੇ ਬਦਲਵੇਂ ਪ੍ਰਬੰਧਾਂ ਦੀ ਵਰਤੋਂ ਦੀ ਲੋੜ ‘ਤੇ ਜ਼ੋਰ ਦਿੱਤਾ। 

ਇਸ ਉਪਰੰਤ ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਇਨਿੰਗ ਨੂੰ ਰੋਕਣ ਲਈ ਸਰਕਾਰ ਵੱਲੋਂ ਜੋ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਇਨ੍ਹਾਂ ਨੂੰ ਅਮਲ ਵਿੱਚ ਲਿਆਣਾ ਯਕੀਨੀ ਬਣਾਇਆ ਜਾਵੇ ਅਤੇ ਗੈਰ ਕਾਨੂੰਨੀ ਮਾਇਨਿੰਗ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਇਨਿੰਗ ਨੂੰ ਰੋਕਣ ਲਈ ਸਬੰਧਿਤ ਵਿਭਾਗੀ ਅਧਿਕਾਰੀਆਂ ਵੱਲੋਂ ਵੱਧ ਤੋਂ ਵੱਧ ਚੈਕਿੰਗਾਂ ਕੀਤੀਆਂ ਜਾਣ ਤਾਂ ਜੋ ਜੇਕਰ ਕਿਤੇ ਵੀ ਕੋਈ ਗੈਰ ਕਾਨੂੰਨੀ ਮਾਇਨਿੰਗ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਤੁਰੰਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਸ੍ਰੀ. ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਿੰਦਰ ਸਿੰਘ ਮੱਲ੍ਹੀ, ਕਾਰਜ ਸਾਧਕ ਅਫਸਰ ਨਗਰ ਕੌਂਸਲ ਫਾਜ਼ਿਲਕਾ ਜਗਸੀਰ ਸਿੰਘ, ਕਾਰਜ ਸਾਧਕ ਅਫਸਰ ਜਲਾਲਾਬਾਦ ਗੁਰਦਾਸ ਸਿੰਘ, ਸਹਾਇਕ ਵਾਤਾਵਰਨ ਇੰਜੀ. ਅਨੀਸ਼ ਸਰਮਾ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਅਧਿਕਾਰੀ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD