Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਮਿਉਸੀਪਲ ਕਾਰਪੋਰੇਸ਼ਨ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੀ ਹਦੂਦ ਅੰਦਰ ਸਰਵਪੱਖੀ ਵਿਕਾਸ ਲਈ ਅਧਿਕਾਰੀਆਂ ਨਾਲ ਮੀਟਿੰਗ

ਸਕੀਮਾਂ ਤਹਿਤ ਪ੍ਰਾਪਤ ਫੰਡਾਂ ਦੀ ਜਲਦ ਤੋਂ ਜਲਦ ਵਰਤੋਂ ਕਰਦਿਆਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਜਾਵੇ—ਡਿਪਟੀ ਕਮਿਸ਼ਨਰ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 28 Aug 2024

Last updated on: Aug 28, 2024, 00:00 IST

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਮਿਉਸੀਪਲ ਕਾਰਪੋਰੇਸ਼ਨ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਵਿਖੇ ਚੱਲ ਰਹੀਆਂ ਵੱਖ—ਵੱਖ ਸਕੀਮਾਂ ਤਹਿਤ ਚੱਲ ਰਹੇ ਕੰਮਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਾਰਪੋਰੇਸ਼ਨ, ਨਗਰ ਕੌਂਸਲ ਤੇ ਪੰਚਾਇਤ ਦੀ ਹਦੂਦ ਅੰਦਰ ਜ਼ੋ ਵੀ ਵਿਕਾਸ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜਨ ਦੀ ਹਦਾਇਤ ਕੀਤੀ।

ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ ਨੇ 15ਵੇਂ ਵਿਤ ਕਮਿਸ਼ਨ, ਅਮ੍ਰਿਤ ਯੋਜਨਾ, ਸਵਛ ਭਾਰਤ ਮਿਸ਼ਨ (ਪਹਿਲੇ ਤੇ ਦੂਜੇ ਪੜਾਅ), ਨੈਸ਼ਨਲ ਅਰਬਨ ਲਾਈਵਲੀਹੂਡ ਮਿਸ਼ਨ ਆਦਿ ਹੋਰ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਤਹਿਤ ਬਕਾਇਆ ਪਏ ਫੰਡਾਂ ਦੀ ਵਰਤੋਂ ਕਰਦਿਆਂ ਕਾਰਵਾਈ ਅਧੀਨ ਵਿਕਾਸ ਪ੍ਰੋਜੈਕਟਾ ਨੂੰ ਪੂਰਾ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਪ੍ਰੋਜੈਕਟਾ ਦੇ ਯੋਗ ਵਿਧੀ ਅਨੁਸਾਰ ਵਿਤੀ ਨਿਯਮਾਂ ਦੀ ਪਾਲਣਾ ਕਰਦਿਆਂ ਜਲਦ ਤੋਂ ਜਲਦ ਟੈਂਡਰ ਲਗਾਏ ਜਾਣ ਅਤੇ ਵਰਕ ਆਰਡਰ ਅਲਾਟ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਯੋਗ ਲਾਭਪਾਤਰੀਆ ਨੂੰ ਘਰ ਬਣਾਉਣ ਸਬੰਧੀ ਸਰਕਾਰ ਵੱਲੋਂ ਜਾਰੀ ਵਿਤੀ ਗ੍ਰਾਂਟ ਵੀ ਸਮੇਂ ਸਿਰ ਜਾਰੀ ਕੀਤੀ ਜਾਵੇ ਤਾਂ ਜ਼ੋ ਕੋਈ ਵੀ ਯੋਗ ਨਾਗਰਿਕ ਸਰਕਾਰ ਦੀ ਸਹੂਲਤ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਠੇਕੇਦਾਰ ਨੂੰ ਵੀ ਸਖਤ ਤਾੜਨਾ ਕੀਤੀ ਜਾਵੇ, ਕਿ ਅਲਾਟ ਕੀਤੇ ਕੰਮ ਨੂੰ ਤੈਅ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਨਹੀਂ ਤਾਂ ਸਬੰਧਤ ਠੇਕੇਦਾਰ ਖਿਲਾਫ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੀ ਸਾਫ—ਸਫਾਈ ਵਿਵਸਥਾ ਨੂੰ ਲੈ ਕੇ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਆਲਾ—ਦੁਆਲਾ ਸਾਫ—ਸੁਥਰਾ, ਗੰਦਗੀ ਤੇ ਬਿਮਾਰੀਆਂ ਮੁਕਤ ਹੋਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ), ਰਾਕੇਸ਼ ਕੁਮਾਰ ਪੋਪਲੀ, ਕਾਰਜ ਸਾਧਕ ਅਫਸਰ ਜਗਸੀਰ ਸਿੰਘ, ਗੁਰਦਾਸ ਸਿੰਘ, ਨਗਰ ਕੌਂਸਲ ਤੋਂ ਨਰੇਸ਼ ਖੇੜਾ, ਜਗਦੀਪ ਅਰੋੜਾ ਆਦਿ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD