Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਸਰਕਾਰ ਦੇ 3 ਰੋਜ਼ਾ ਪ੍ਰੋਗਰਾਮ ਦੌਰਾਨ ਪ੍ਰਦੂਸ਼ਣ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਸਰਕਾਰੀ ਮਹਿੰਦਰਾ ਕਾਲਜ ਵਿੱਚ ਚਿੱਤਰ ਪ੍ਰਦਰਸ਼ਨੀ ਵੇਖਣ ਆਇਆ ਲੋਕਾਂ ਦਾ ਹੜ੍ਹ

Gurmeet Singh, IIS, Gurmeet Singh IIS, FPO, Ministry of Information and Broadcasting, Patiala

Web Admin

Web Admin

5 Dariya News

ਪਟਿਆਲਾ , 28 Aug 2024

Last updated on: Aug 28, 2024, 00:00 IST

ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦੀ ਥੀਮ ਉੱਤੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਕਰਵਾਏ ਜਾ ਰਹੇ ਪ੍ਰੋਗਰਾਮ ਦੇ ਦੂਜੇ ਦਿਨ ਵੱਖੋ ਵੱਖ ਬੁਲਾਰਿਆਂ ਨੇ ਮੰਚ ਤੋਂ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਇਸ ਸਾਲ ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਦੇਸ਼ ਭਰ ਵਿੱਚ ਲਾਗੂ ਹੋ ਗਏ ਹਨ, ਅਜਿਹੇ ਪ੍ਰੋਗਰਾਮਾਂ ਦੀ ਮਦਦ ਨਾਲ ਲੋਕਾਂ ਨੂੰ ਨਵੇਂ ਕਾਨੂੰਨਾਂ ਦੇ ਤਕਨੀਕੀ ਪਹਿਲੂ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਇਸਦੇ ਨਾਲ ਹੀ ਚਿੱਤਰ ਪ੍ਰਦਰਸ਼ਨੀ ਦੇ ਜ਼ਰੀਏ ਲੋਕਾਂ ਨੂੰ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਬਾਰੇ ਜਾਣੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ ਗੁਰਕਰਨ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਅਤੇ ਇਸਦਾ ਬਦਲ ਅਪਣਾਉਣ ਲਈ ਕਿਹਾ। 

ਉਹਨਾਂ ਕਿਹਾ ਕਿ ਕੁਝ ਲੋਕ ਆਪਣੇ ਘਰ ਦਾ ਕੂੜਾ ਦੂਜੇ ਵਿਅਕਤੀ ਦੇ ਘਰ ਦੇ ਬਾਹਰ ਸੁੱਟਣ ਨੂੰ ਸਫਾਈ ਸਮਝਦੇ ਹਨ, ਜੋ ਕਿ ਸਰਾਸਰ ਗਲਤ ਹੈ। ਇਸ ਤੋਂ ਠੀਕ ਉਲਟ ਪੂਰੇ ਮੁਹੱਲੇ, ਸ਼ਹਿਰ, ਪਿੰਡ ਅਤੇ ਦੇਸ਼ ਨੂੰ ਆਪਣੇ ਘਰ ਦੀ ਤਰ੍ਹਾਂ ਸਾਫ ਰੱਖਣ ਦੀ ਲੋੜ ਹੈ ਤਾਂ ਹੀ ਸਫਾਈ ਅਭਿਆਨ ਨੂੰ ਸਫਲਤਾ ਦੇ ਸਿਖਰ ਤੇ ਪਹੁੰਚਾਇਆ ਜਾ ਸਕਦਾ ਹੈ।

ਭਾਰਤ ਸਰਕਾਰ ਦੇ ਇਸ ਪ੍ਰੋਗਰਾਮ ਵਿੱਚ ਮੋਹਿੰਦਰਾ ਕਾਲਜ ਦੇ ਮੁੱਖ ਨੋਡਲ ਅਫਸਰ ਪ੍ਰੋਫੈਸਰ ਸਵਿੰਦਰ ਰੇਖੀ ਦੀ ਅਗੁਵਾਈ ਹੇਠ ਕਈ ਬੁਲਾਰਿਆਂ ਨੇ ਵੱਖੋ ਵੱਖ ਵਿਸ਼ਿਆਂ ਉੱਤੇ ਮੰਚ ਤੋਂ ਸੰਬੋਧਨ ਕੀਤਾ। ਸਵਿੰਦਰ ਰੇਖੀ ਨੇ ਕਿਹਾ ਚਿੱਤਰ ਪ੍ਰਦਰਸ਼ਨੀ ਦੇ ਜ਼ਰੀਏ ਲੋਕਾਂ ਨੂੰ ਜਾਗਰੂਕ ਕਰਨਾ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਇੱਕ ਚੰਗੀ ਪਹਿਲ ਹੈ, ਜਿਸਨੂੰ ਮਿਸ਼ਨ ਦੇ ਤਹਿਤ ਜਾਰੀ ਰੱਖਣਾ ਚਾਹੀਦਾ ਹੈ। 

ਪ੍ਰੋਗਰਾਮ ਦੌਰਾਨ ਪ੍ਰੋਫੈਸਰ ਰਮਨੀਤ ਕੌਰ ਨੇ ਜਿਥੇ ਪੋਸ਼ਣ ਅਭਿਆਨ ਨੂੰ ਇੱਕ ਕ੍ਰਾਂਤੀਕਾਰੀ ਯੋਜਨਾ ਕਰਾਰ ਦਿੱਤਾ, ਉੱਥੇ ਹੀ ਪ੍ਰੋਫੈਸਰ ਮੁਹੰਮਦ ਸੋਹੇਲ ਨੇ ਮੰਚ ਤੋਂ ਪਾਣੀ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੱਤਾ। ਇਸਦੇ ਨਾਲ ਹੀ ਪ੍ਰੋਫੈਸਰ ਪਰਮਵੀਰ ਨੇ ਫਿਟ ਇੰਡੀਆ, ਪ੍ਰੋਫੈਸਰ ਰਾਜੀਵ ਸ਼ਰਮਾ ਨੇ ਸਵੱਛ ਭਾਰਤ ਉੱਤੇ ਅਤੇ ਪ੍ਰੋਫੈਸਰ ਰਾਏ ਬਹਾਦੁਰ ਸਿੰਘ ਨੇ ਗੀਤ ਰਾਹੀਂ ਅਪਣੇ ਵਿਚਾਰ ਰੱਖੇ।

ਬਹਿਰਹਾਲ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਗਈਆਂ ਪੇਸ਼ਕਾਰੀਆਂ ਲੋਕਾਂ ਦੇ ਖਿੱਚ ਦਾ ਕੇਂਦਰ ਬਣੀਆਂ, ਜਿਸ ਵਿੱਚ ਖ਼ਾਸ ਤੌਰ ਉੱਤੇ ਗਰੁੱਪ ਸੋਂਗ ਅਤੇ ਸਭਿਆਚਾਰਕ ਲੋਕ ਨਾਚ ਸ਼ਾਮਲ ਸਨ। ਇਸਦੇ ਨਾਲ ਹੀ ਨੂਰ ਨਾਟ ਕਲਾ ਕੇਂਦਰ ਵੱਲੋਂ ਨੁੱਕੜ ਨਾਟਕ ਦੇ ਜ਼ਰੀਏ ਸਵੱਛਤਾ ਦਾ ਸੁਨੇਹਾ ਵੀ ਦਿੱਤਾ ਗਿਆ।

 

Tags: Gurmeet Singh , IIS , Gurmeet Singh IIS , FPO , Ministry of Information and Broadcasting , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD