Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਿੰਡਾਂ ਵਿੱਚ ਖੇਡ ਮੇਲੇ ਸ਼ੁਰੂ ਹੋਣੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ : ਚੇਤਨ ਸਿੰਘ ਜੋੜਾਮਾਜਰਾ

ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurpreet Singh GP, Lakhbir Singh Rai

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 28 Aug 2024

Last updated on: Aug 28, 2024, 00:00 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਬਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਪਿੰਡਾਂ ਵਿੱਚ ਸ਼ੁਰੂ ਹੋਣ ਵਾਲੇ ਖੇਡ ਮੇਲੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣਨਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਸਰਦਾਰ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਪਿੰਡ ਸੌਂਢਾ ਵਿਖੇ ਨੌਜਵਾਨ ਸਭਾ, ਗੁਗਾ ਮਾੜੀ ਕਮੇਟੀ ਤੇ ਨਗਰ ਪੰਚਾਇਤ ਵੱਲੋਂ ਕਰਵਾਏ ਗਏ 23ਵੈ ਕਬੱਡੀ ਕੱਪ ਦੌਰਾਨ ਖਿਡਾਰੀਆਂ ਨਾਲ ਜਾਣ ਪਛਾਣ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲਿਆਉਣ ਲਈ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਤੀਜਾ ਸੀਜਨ ਸ਼ੁਰੂ ਹੋ ਰਿਹਾ ਹੈ ਜੋ ਇਸ ਗੱਲ ਦਾ ਗਵਾਹ ਹੈ ਕਿ ਸਾਡੇ ਨੌਜਵਾਨ ਵੱਧ ਚੜ ਕੇ ਖੇਡ ਮੈਦਾਨਾਂ ਵਿੱਚ ਆ ਰਹੇ ਹਨ ਅਤੇ ਸੂਬੇ ਦਾ ਨਾਮ ਵਿਸ਼ਵ ਭਰ ਵਿੱਚ ਉੱਚਾ ਕਰ ਰਹੇ ਹਨ। ਸਰਦਾਰ ਜੌੜੇ ਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵੀ ਖੇਡਾਂ ਵਿੱਚ ਵਧੀਆ ਨਾਵਣਾ ਖੱਟਣ ਵਾਲੇ ਖਿਡਾਰੀਆਂ ਨੂੰ ਉੱਚ ਪਦਵੀਆਂ ਦੇ ਕੇ ਸਨਮਾਨਿਆ ਹੈ ਅਤੇ ਹੁਣ ਵੀ ਜਿਹੜੇ ਵੀ ਖਿਡਾਰੀ ਸੂਬੇ ਦਾ ਨਾਮ ਦੁਨੀਆਂ ਵਿੱਚ ਰੌਸ਼ਨ ਕਰਨਗੇ ਉਹਨਾਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਉੱਚ ਅਹੁਦੇ  ਦਿੱਤੇ ਜਾਣਗੇ। 

ਉਹਨਾਂ ਹੋਰ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਤਕਰੀਬਨ 47 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਨਾਂ ਵਿੱਚ ਵੱਡੀ ਗਿਣਤੀ ਖਿਡਾਰੀਆਂ ਦੀ ਵੀ ਹੈ। ਉਹਨਾਂ ਹੋਰ ਕਿਹਾ ਕਿ ਅੱਜ ਦੇ ਦੌਰ ਵਿੱਚ ਖੇਡਾਂ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਸਮਾਜਿਕ ਲਾਣਤਾਂ ਤੋਂ ਦੂਰ ਰਹਿ ਸਕਦੇ ਹਨ। 

ਕੈਬਨਟ ਮੰਤਰੀ ਜੋੜੇ ਮਾਜਰਾ ਨੇ ਨੌਜਵਾਨ ਪੀੜੀ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਖੇਡਾਂ ਇੱਕ ਅਜਿਹਾ ਖੇਤਰ ਹਨ ਜਿਸ ਨਾਲ ਜੁੜ ਕੇ ਜਿੱਥੇ ਸਮਾਜ ਵਿੱਚ ਫੈਲੀ ਨਸ਼ਿਆਂ ਦੀ ਲਾਹਣਤ ਦਾ ਖਾਤਮਾ ਕੀਤਾ ਜਾ ਸਕਦਾ ਹੈ ਉਥੇ ਹੀ ਨੌਜਵਾਨ ਆਪਣਾ ਭਵਿੱਖ ਵੀ ਰੌਸ਼ਨ ਕਰ ਸਕਦੇ ਹਨ ਇਸ ਲਈ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਤਾਂ ਜੋ ਸਾਡਾ ਸੂਬਾ ਹਰੇਕ ਪੱਖੋਂ ਵਿਕਸਿਤ ਸੂਬਾ ਬਣ ਸਕੇ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਅੱਜ ਸਾਡੇ ਪੰਜਾਬੀ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ। 

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਦਕਾ ਹੀ ਅੱਜ ਓਲੰਪਿਕ ਖੇਡਾਂ ਵਿੱਚ ਹਾਕੀ ਦੀ ਟੀਮ ਵੱਲੋਂ ਕਾਸੀ ਦਾ ਤਗਮਾ ਜਿੱਤਿਆ ਗਿਆ ਹੈ। ਜਿਸ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾ ਰਹੀ ਹੈ ਅਤੇ ਖਿਡਾਰੀਆਂ ਦੀ ਸਹੂਲਤ ਲਈ ਹੋਰ ਇੰਤਜ਼ਾਮ ਵੀ ਕੀਤੇ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਪੀੜੀ ਖੇਡਾਂ ਦੇ ਖੇਤਰ ਵਿੱਚ ਦਿਨ ਦੂਣੀ ਰਾਤ ਚੌਗਣੀ ਤਰੱਕੀ ਕਰ ਸਕੇ। ਉਹਨਾਂ ਇਸ ਮੌਕੇ ਕੈਬਨਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਪਿੰਡ ਸੌਂਢਾ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ।

ਇਸ ਮੌਕੇ ਚੈਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ੍ਰੀ ਅਜੇ ਸਿੰਘ ਲਿਬੜਾ, ਗੁਰਪ੍ਰੀਤ ਸਿੰਘ ਜੀਪੀ ਸਾਬਕਾ ਵਿਧਾਇਕ ਬਸੀ ਪਠਾਣਾਂ,  ਚੈਅਰਮੈਨ ਮਾਰਕੀਟ ਕਮੇਟੀ ਗੁਰਵਿੰਦਰ ਸਿੰਘ ਢਿੱਲੋਂ, ਕਲੱਬ ਪ੍ਰਧਾਨ ਹਰਵਿੰਦਰ ਸਿੰਘ ਨੱਪੀ , ਸਤੀਸ਼ ਲਟੋਰ, ਕੌਂਸਲਰ ਜਸਬੀਰ ਸਿੰਘ ਜੱਸੀ, ਅਸੀਸ ਅੱਤਰੀ, ਕੁਲਦੀਪ ਸਿੰਘ ਸੌਂਢਾ, ਪਰਵਿੰਦਰ ਸਿੰਘ ਸੌਂਢਾ, ਤੀਰਥ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਪੰਜੋਲਾ, ਰਵਿੰਦਰ ਸਿੰਘ ਸੌਂਢਾ, ਗੁਰਜੀਤ ਸਿੰਘ, ਸੁਭਾਸ਼ ਸੂਦ, ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurpreet Singh GP , Lakhbir Singh Rai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD