Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ

ਸੀਵਾਈਐਸਐਸ ਦੇ ਪਿਛਲੇ ਕਾਰਜਕਾਲ ਦੌਰਾਨ ਪੀਯੂ ਨੂੰ ਦੋ ਨਵੇਂ ਹੋਸਟਲ ਮਿਲੇ, ਸਾਨੂੰ ਯੂਨੀਵਰਸਿਟੀ ਲਈ ਹੋਰ ਇਤਿਹਾਸਕ ਕੰਮ ਕਰਨ ਲਈ ਤੁਹਾਡੇ ਸਹਿਯੋਗ ਦੀ ਲੋੜ ਹੈ: ਪਰਮਿੰਦਰ ਗੋਲਡੀ

Parminder Singh Goldy, AAP, Aam Aadmi Party, Aam Aadmi Party Punjab, AAP Punjab, Prince Chaudhary

Web Admin

Web Admin

5 Dariya News

ਚੰਡੀਗੜ੍ਹ , 28 Aug 2024

Last updated on: Aug 28, 2024, 00:00 IST

ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ, ਛਾਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਨੇ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ (ਪੀਯੂ) ਦੀਆਂ ਆਉਣ ਵਾਲੀਆਂ ਵਿਦਿਆਰਥੀ ਕੌਂਸਲ ਚੋਣਾਂ ਲਈ ਆਪਣੇ ਪ੍ਰਧਾਨਗੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਪ੍ਰਿੰਸ ਚੌਧਰੀ ਨੂੰ ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ ਹੈ। 

ਪਾਰਟੀ ਨੇ ਇਸ ਵਾਰ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਆਪਣਾ ਉਮੀਦਵਾਰ ਖੜ੍ਹਾ ਕਰਨ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਦੇ ਯੂਥ ਆਗੂ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ 2022 ਵਿੱਚ ‘ਆਪ’ ਨੇ ਪਹਿਲੀ ਵਾਰ ਪੀਯੂ ਵਿਦਿਆਰਥੀ ਚੋਣਾਂ ਲੜੀਆਂ ਅਤੇ ਜਿੱਤ ਹਾਸਲ ਕੀਤੀ। 

ਉਨ੍ਹਾਂ ਕਿਹਾ ਕਿ ‘ਆਪ’ ਵਿਦਿਆਰਥੀ ਜਥੇਬੰਦੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋ ਨਵੇਂ ਹੋਸਟਲ ਮਨਜ਼ੂਰ ਕਰਵਾਏ ਹਨ ਅਤੇ ਪੰਜਾਬ ਸਰਕਾਰ ਨੇ ਇਨ੍ਹਾਂ ਦੀ ਉਸਾਰੀ ਲਈ ਗਰਾਂਟ ਵੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਹੋਰ ਧਿਰ ਨੇ ਵਿਦਿਆਰਥੀਆਂ ਲਈ ਇਸ ਦੇ ਨੇੜੇ-ਤੇੜੇ ਵੀ ਕੁਝ ਨਹੀਂ ਕੀਤਾ। 

ਮੀਡੀਆ ਨੂੰ ਸੰਬੋਧਨ ਕਰਦਿਆਂ ਸੀਵਾਈਐਸਐਸ ਇੰਚਾਰਜ ਮਨਜਿੰਦਰ ਲਾਲਪੁਰਾ ਨੇ ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਵਜੋਂ ਪ੍ਰਿੰਸ ਚੌਧਰੀ ਦੇ ਨਾਂ ਦਾ ਐਲਾਨ ਕਰਦਿਆਂ ਕਿਹਾ ਕਿ ਉਸ ਦੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਚੰਗੀ ਪੈਠ ਹੈ।ਲਾਲਪੁਰਾ ਨੇ ਭਰੋਸਾ ਪ੍ਰਗਟਾਇਆ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।

ਮੀਡੀਆ ਨੂੰ ਸੰਬੋਧਨ ਕਰਦਿਆਂ ਸੀਵਾਈਐਸਐਸ ਦੇ ਉਮੀਦਵਾਰ ਪ੍ਰਿੰਸ ਚੌਧਰੀ ਨੇ ਕਿਹਾ ਕਿ ਉਨ੍ਹਾਂ (ਸੀਵਾਈਐਸਐਸ) ਦਾ ਮੁੱਖ ਏਜੰਡਾ ਸਟੂਡੈਂਟ ਵੈੱਲਫੇਅਰ ਹੈ ਅਤੇ ਜਲਦੀ ਹੀ ਉਹ ਆਪਣਾ ਮੈਨੀਫੈਸਟੋ ਵੀ ਜਾਰੀ ਕਰਨਗੇ, ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਯੂਨੀਵਰਸਿਟੀ ਦੇ ਮੁੱਦਿਆਂ ਤੋਂ ਜਾਣੂ ਹੋ ਸਕਣ ਅਤੇ ਉਹ ਸਮਝ ਸਕਣ ਕਿ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਕੀ ਕਰੇਗੀ। 

ਇਸ ਮੌਕੇ ਜੌਨੀ, ਮਨਜੋਤ ਪੱਡਾ, ਇੰਦਰਜੀਤ ਮਾਨ, ਸੁੱਖੀ, ਮਨਕੀਰਤ, ਤਰੁਣ, ਵੀਰਜੋਤ, ਤੁੰਬੀ, ਦਿਵਿਆਂਸ਼ ਠਾਕੁਰ, ਮਹਿਕ ਗਿੱਲ, ਨਿੱਝਰ, ਗੁਰਜੋਤ ਅਤੇ ਜਸ਼ਨ ਕੰਬੋਜ ਸਮੇਤ 'ਆਪ' ਦੇ ਯੂਥ ਅਤੇ ਵਿਦਿਆਰਥੀ ਆਗੂ ਵੀ ਹਾਜ਼ਰ ਸਨ।

 

Tags: Parminder Singh Goldy , AAP , Aam Aadmi Party , Aam Aadmi Party Punjab , AAP Punjab , Prince Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD