Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ ਦਲ ਨੂੰ ਵੱਡਾ ਝਟਕਾ! ਸੁਖਬੀਰ ਬਾਦਲ ਦੇ ਕਰੀਬੀ ਨੇਤਾ ਡਿੰਪੀ ਢਿੱਲੋਂ 'ਆਪ' 'ਚ ਸ਼ਾਮਲ

ਡਿੰਪੀ ਢਿੱਲੋਂ ਅਕਾਲੀ ਦਲ ਦੀ ਟਿਕਟ 'ਤੇ ਗਿੱਦੜਬਾਹਾ ਤੋਂ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਹਨ, 2022 'ਚ ਸਿਰਫ਼ 1350 ਵੋਟਾਂ ਨਾਲ ਪਿੱਛੇ ਰਹੇ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dimpy Dhillon, Sri Muktsar Sahib

Web Admin

Web Admin

5 Dariya News

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ , 28 Aug 2024

Last updated on: Aug 28, 2024, 00:00 IST

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਆਗੂ ਅਤੇ ਸੁਖਬੀਰ ਬਾਦਲ ਦੇ ਬਹੁਤ ਕਰੀਬੀ, ਹਰਦੀਪ ਸਿੰਘ ਡਿੰਪੀ ਢਿੱਲੋਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਡਿੰਪੀ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ।ਗਿੱਦੜਬਾਹਾ ਵਿੱਚ ਇੱਕ ਵਿਸ਼ਾਲ ਜਨ ਸਭਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਡਿੰਪੀ ਢਿੱਲੋਂ ਨੂੰ ਰਸਮੀ ਤੌਰ 'ਤੇ  ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਸਵਾਗਤ ਕੀਤਾ। 

ਡਿੰਪੀ ਢਿੱਲੋਂ ਦੇ ਨਾਲ-ਨਾਲ ਸੈਂਕੜੇ ਸਥਾਨਕ ਅਕਾਲੀ ਆਗੂ 'ਤੇ ਵਰਕਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਡਿੰਪੀ ਢਿੱਲੋਂ ਨੇ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗਿੱਦੜਬਾਹਾ ਤੋਂ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜੀ ਸੀ, 2022 ਵਿੱਚ ਉਹ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਤੋਂ ਸਿਰਫ਼ 1350 ਵੋਟਾਂ ਨਾਲ ਹਾਰ ਗਏ ਸਨ।

ਮਾਨ ਨੇ ਕਿਹਾ ਕਿ ਡਿੰਪੀ ਢਿੱਲੋਂ ਨੇ ਅਕਾਲੀ ਦਲ ਨਹੀਂ ਛੱਡਿਆ, ਪਾਰਟੀ ਨੇ ਉਨ੍ਹਾਂ ਨੂੰ ਛੱਡਿਆ ਹੈ। ਜਦੋਂ ਪਾਰਟੀ ਵਿੱਚ ਚੰਗੇ ਵਿਚਾਰਾਂ ਅਤੇ ਚੰਗੇ ਲੋਕਾਂ ਦੀ ਅਹਿਮੀਅਤ ਨਹੀਂ ਹੁੰਦੀ ਤਾਂ ਲੋਕ ਪਾਰਟੀ ਛੱਡਣ ਲਈ ਮਜਬੂਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹਾਂ। 

ਮਾਨ ਨੇ ਮਨਪ੍ਰੀਤ ਬਾਦਲ 'ਤੇ ਵੀ ਵਰ੍ਹਦਿਆਂ ਕਿਹਾ ਕਿ ਉਹ (ਭਗਵੰਤ ਮਾਨ) ਪੰਜਾਬ 'ਚ ਬਦਲਾਅ ਲਿਆਉਣ ਦੇ ਮਕਸਦ ਨਾਲ ਉਨ੍ਹਾਂ ਦੀ ਪਾਰਟੀ 'ਚ ਸ਼ਾਮਲ ਹੋਇਆ ਸੀ ਪਰ ਇਕ ਦਿਨ ਉਹ ਅਚਾਨਕ ਹੀ ਆਪਣੀ ਪਾਰਟੀ ਨੂੰ ਖ਼ਤਮ ਕਰਕੇ ਕਾਂਗਰਸ 'ਚ ਸ਼ਾਮਲ ਹੋ ਗਏ, ਮੈਂ ਉਸ ਸਮੇਂ ਬਹੁਤ ਦੁਖੀ ਹੋਇਆ ਸੀ। ਉਨ੍ਹਾਂ ਨੇ ਸਿਰਫ਼ ਆਪਣੇ ਬਾਰੇ ਹੀ ਸੋਚਿਆ। ਮੈਂ 2012 ਵਿਚ ਲਹਿਰਾਗਾਗਾ ਤੋਂ ਉਨ੍ਹਾਂ ਦੀ ਪਾਰਟੀ ਦੀ ਤਰਫ਼ੋਂ ਚੋਣ ਵੀ ਲੜੀ ਸੀ ਅਤੇ ਹਾਰਨ ਦੇ ਬਾਵਜੂਦ ਮੈਂ ਲੋਕਾਂ ਦੇ ਨਾਲ ਖੜ੍ਹਾ ਰਿਹਾ। ਫਿਰ ਲੋਕਾਂ ਨੇ ਮੈਨੂੰ ਚੁਣਿਆ ਅਤੇ ਇੱਥੇ ਤਕ ਪਹੁੰਚਾਇਆ।

ਡਿੰਪੀ ਢਿੱਲੋਂ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਝ ਦਿਨਾਂ ਤੋਂ ਇਸ ਖੇਤਰ ਵਿੱਚ ਮਨਪ੍ਰੀਤ ਬਾਦਲ ਦੀਆਂ ਸਰਗਰਮੀਆਂ ਵਧ ਗਈਆਂ ਸਨ। ਇਸ ਨਾਲ ਅਕਾਲੀ ਦਲ ਦੇ ਸਥਾਨਕ ਕੇਡਰ ਵਿਚ ਭੰਬਲਭੂਸਾ ਪੈਦਾ ਹੋ ਗਿਆ ਸੀ। ਮੈਂ ਸੁਖਬੀਰ ਬਾਦਲ ਨੂੰ ਇਸ ਬਾਰੇ ਪੁੱਛਿਆ ਪਰ ਉਨ੍ਹਾਂ ਨੇ ਸਥਿਤੀ ਸਪੱਸ਼ਟ ਨਹੀਂ ਕੀਤੀ। ਅੱਜ ਮੈਂ ਆਪਣੀ 38 ਸਾਲਾਂ ਦੀ ਕਮਾਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਸੌਂਪ ਰਿਹਾ ਹਾਂ। ਪਾਰਟੀ ਮੈਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਮੈਂ ਉਸ ਨੂੰ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਕਦੇ ਵੀ ਸ਼ਿਕਾਇਤ ਦਾ ਮੌਕਾ ਨਹੀਂ ਦੇਵਾਂਗਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dimpy Dhillon , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD