Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ

ਕਿਹਾ, ਸਮੁੱਚੇ ਕੇਸਾਂ ਦਾ ਵਿਭਾਗੀ ਨਿਯਮਾਂ ਅਨੁਸਾਰ ਜਲਦੀ ਤੋਂ ਜਲਦੀ ਕੀਤਾ ਜਾਵੇ ਨਿਪਟਾਰਾ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 29 Aug 2024

Last updated on: Aug 29, 2024, 00:00 IST

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਅਤੇ ਐਸਡੀਐਮ ਜਲਾਲਾਬਾਦ ਸ. ਬਲਕਰਨ ਸਿੰਘ ਵੀ ਹਾਜ਼ਰ ਸਨ। 

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਗਏ।ਉਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲੇ ਵਿੱਚ ਬਕਾਇਆ ਪਈਆਂ ਜਮ੍ਹਾਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਈਆਂ ਜਾਣ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸੇ ਤਰ੍ਹਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਉਹਨਾਂ ਕਿਹਾ ਕਿ ਸਮੁੱਚੇ ਕੇਸਾਂ ਦਾ ਵਿਭਾਗੀ ਹਦਾਇਤਾਂ ਮੁਤਾਬਕ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਸਹਾਇਕ ਮੈਨੇਜਰ ਪੰਜਾਬ ਲੈਂਡ ਰਿਕਾਰਡ ਸੋਸਾਇਟੀ ਅਸ਼ਵਨੀ ਕੁਮਾਰ ਅਤੇ ਤਹਿਸੀਲਦਾਰ ਸੁਖਦੇਵ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD