Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਵਿਖੇ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਗਊਵੰਸ਼ ਦੀ ਬਿਹਤਰ ਤਰੀਕੇ ਨਾਂਲ ਸਾਂਭ-ਸੰਭਾਲ ਕਰਨ ਵਿਚ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਕਾਰਜਸ਼ੀਲ-ਡਿਪਟੀ ਕਮਿਸ਼ਨਰ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 29 Aug 2024

Last updated on: Aug 29, 2024, 00:00 IST

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਤੇ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਗਊਵੰਸ਼ ਦੀ ਸਾਂਭ-ਸੰਭਾਲ ਕਰਨ ਲਈ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਉਥੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਵੀ ਲਗਾਤਾਰ ਯਤਨਸ਼ੀਲ ਹੈ। 

ਉਨ੍ਹਾਂ ਕਿਹਾ ਕਿ ਗਊਵੰਸ਼ ਦੇ ਠਹਿਰਾਅ, ਖੁਰਾਕ ਅਤੇ ਇਲਾਜ ਨੂੰ ਲੈ ਕੇ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਕੈਟਲ ਪੋਂਡ ਵਿਖੇ ਹੋਣ ਵਾਲੇ ਵੱਖ—ਵੱਖ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਟਲ ਪੋਂਡ ਵਿਖੇ ਕੈਟਲ ਸ਼ੈੱਡ ਦੇ ਰਿਪੇਅਰ ਦਾ ਕੰਮ, ਕਮਿਊਨਿਟੀ ਪਾਰਕ ਅਤੇ ਫੋਡਰ ਸ਼ੈਡ ਬਣਾਉਣ ਦੇ ਪ੍ਰੋਜੈਕਟ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਤਾਂ ਜੋ ਗਊਵੰਸ਼ ਦਾ ਹੋਰ ਬਿਹਤਰ ਤਰੀਕੇ ਨਾਲ ਰੱਖ-ਰਖਾਵ ਹੋ ਸਕੇ।

ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿਖੇ ਲੋੜ ਮੁਤਾਬਕ ਲਾਈਟਾਂ ਲਗਵਾਉਣ ਦਾ ਕੰਮ ਵੀ ਜਲਦ ਤੋਂ ਜਲਦ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਗਊਵੰਸ਼ ਦੀ ਖੁਰਾਕ ਲਈ ਖੁਰਲੀਆਂ ਬਣਵਾਉਣ, ਚਾਰੇ ਦੀ ਉਪਲਬੱਧਤਾ ਆਦਿ ਹਰੇਕ ਤਰ੍ਹਾਂ ਨਾਲ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗਊਸ਼ਾਲਾ ਵਿਖੇ ਲੋੜ ਅਨੁਸਾਰ ਲੇਬਰ ਰੋਜਾਨਾ ਪੱਧਰ *ਤੇ ਭੇਜੀ ਜਾਵੇ , ਵਿਕਾਸ ਕਾਰਜਾਂ ਨੂੰ ਕਰਨ ਲਈ ਮਗਨਰੇਗਾ ਲੇਬਰ ਤੋਂ ਵੱਧ ਤੋਂ ਵੱਧ ਕੰਮ ਲਿਆ ਜਾਵੇ ਇਸ ਨਾਲ ਜਿਥੇ ਕੈਟਲ ਪੋਂਡ ਦਾ ਵਿਕਾਸ ਹੋਵੇਗਾ ਉਥੇ ਮਗਨਰੇਗਾ ਅਧੀਨ ਜ਼ੋਬਕਾਰਡ ਹੋਲਡਰਾਂ ਨੂੰ ਕੰਮ ਮਿਲੇਗਾ। ਉਨ੍ਹਾਂ ਕਿਹਾ ਕਿ ਕੈਟਲ ਪੋਂਡ ਵਿਖੇ ਗਉਵੰਸ਼ ਦੀ ਸਿਹਤ ਪੱਖੋਂ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਜਿਸ ਸਬੰਧੀ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਗਊਵੰਸ਼ ਦਾ ਰੋਜ਼ਾਨਾ ਪੱਧਰ *ਤੇ ਚੈਕਅਪ ਕੀਤਾ ਜਾਵੇ।

ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ, ਪੰਚਾਇਤੀ ਵਿਭਾਗ ਤੋਂ ਮਨਪ੍ਰੀਤ ਕੰਬੋਜ, ਨਗਰ ਕੌਂਸਲ ਤੋਂ ਨਰੇਸ਼ ਖੇੜਾ, ਵਿਪਨ ਕੁਮਾਰ, ਅਸ਼ੀਸ਼ ਕੁਮਾਰ, ਮੈਂਬਰ ਦਿਨੇਸ਼ ਮੋਦੀ, ਮੈਂਬਰ ਨਰੇਸ਼ ਚਾਵਲਾ, ਇੰਚਾਰਜ ਸੋਨੂੰ ਕੁਮਾਰ ਆਦਿ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਨੂੰ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ (ਕੈਟਲ ਪੋਂਡ) 1300 ਗਉਵੰਸ਼ ਦੀ ਸਾਂਭ-ਸੰਭਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 1300 ਗਉਵੰਸ਼ ਨੂੰ ਫਾਜ਼ਿਲਕਾ, ਅਬੋਹਰ, ਜਲਾਲਾਬਾਦ, ਲਾਧੂਕਾ ਅਤੇ ਅਰਨੀਵਾਲਾ ਤੋਂ ਸੜਕਾਂ ਤੋਂ ਚੁੱਕ ਕੇ ਗਉਸਾਲਾ ਵਿਖੇ ਲਿਆਂਦਾ ਗਿਆ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਤੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਇਨ੍ਹਾਂ ਗਉਵੰਸ਼ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸ ਤੋਂ ਇਲਾਵਾ ਗਉਵੰਸ਼ ਦੇ ਹੋਰ ਬਿਹਤਰ ਰੱਖ ਰਖਾਵ, ਖੁਰਾਕ ਆਦਿ ਹੋਰ ਸਹੂਲਤਾਂ ਦਾਨੀ ਸਜਨਾ ਵੱਲੋਂ ਕੀਤੇ ਗਏ ਦਾਨ-ਪੁੰਨ ਦੀ ਮਦਦ ਨਾਲ ਹੀ ਮੁਹੱਈਆ ਕਰਵਾਈਆਂ ਜਾਂਦੀਆ ਹਨ। 

ਉਨ੍ਹਾਂ ਆੜਤੀਆ ਐਸੋਸੀਏਸ਼ਨ, ਵਪਾਰ ਮੰਡਲ, ਵਕੀਲ ਭਾਈਚਾਰਾ, ਡਾਕਟਰੀ ਐਸੋਸੀਏਸ਼ਨ, ਸਮਾਜ ਸੇਵੀ ਸੰਸਥਾਵਾਂ ਆਦਿ ਹੋਰ ਵੱਖ- ਵੱਖ ਐਸੋਸੀਏਸ਼ਨਾਂ, ਅਧਿਕਾਰੀਆਂ/ਕਰਮਚਾਰੀਆਂ ਤੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਦੇ ਨਾਲ-ਨਾਲ ਹੋਰਨਾ ਦਾਨਵੀਰ ਸਜਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਊਸ਼ਾਲਾ ਦੀ ਸਾਂਭ—ਸੰਭਾਲ ਲਈ ਵੱਧ ਤੋਂ ਵੱਧ ਦਾਨ ਕੀਤਾ ਜਾਵੇ ਤਾਂ ਜੋ ਗਊਵੰਸ਼ ਦੀ ਹਰ ਪੱਖੋਂ ਸੰਭਾਲ ਹੋ ਸਕੇ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD