Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬੀ ਵਿਰਸੇ ਨੂੰ ਜਿਉਂਦਾ ਰੱਖਣ ਲਈ ਨੋਜਵਾਨਾਂ ਤੇ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਬਾਰੇ ਜਾਣੂ ਕਰਵਾਉਣਾ ਜਰੂਰੀ : ਏ.ਡੀ.ਸੀ ਸੁਰਿੰਦਰ ਸਿੰਘ ਧਾਲੀਵਾਲ

ਐਸ.ਡੀ.ਐਮ ਇਸਮਿਤ ਵਿਜੇ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਚਣੋਂ ਵਿਖੇ ਪੰਜਾਬੀ ਵਿਰਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਵਿੱਚ ਕੀਤੀ ਸ਼ਿਰਕਤ

Surinder Singh Dhaliwal, Additional Deputy Commissioner, ADC Fatehgarh Sahib, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 29 Aug 2024

Last updated on: Aug 29, 2024, 00:00 IST

ਸਰਕਾਰੀ ਐਲੀਮੈਂਟਰੀ ਸਕੂਲ ਚਣੋਂ ਵਿਖੇ ਪੰਜਾਬੀ ਵਿਰਸੇ ਨੂੰ ਦਰਸਾਉਦੀਂ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਦੋਂ ਕਿ ,ਐਸ.ਡੀ.ਐਮ ਫਤਿਹਗੜ੍ਹ ਸਾਹਿਬ ਸ੍ਰੀਮਤੀ ਇਸਮਿਤ ਵਿਜੇ ਸਿੰਘ ਇਸ ਪ੍ਰਦਰਸ਼ਨੀ ਵਿੱਚ ਵਿਸ਼ੇਸ਼ ਤੌਰ ਤੇ ਹਾਜਰ ਹੋਏ। 

ਇਸ ਮੌਕੇ ਏ.ਡੀ.ਸੀ ਧਾਲੀਵਾਲ ਨੇ ਕਿਹਾ ਕਿ ਸਾਡਾ ਵਿਰਸਾ ਬਹੁਤ ਅਮੀਰ ਹੈ ਪ੍ਰੰਤੂ ਪੱਛਮੀ ਸੱਭਿਆਚਾਰ ਦੇ ਵੱਧ ਰਹੇ ਚਲਣ ਕਾਰਨ ਸਾਡਾ ਵਿਰਸਾ ਅਲੋਪ ਹੋਣ ਕਿਨਾਰੇ ਪੁੱਜ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਨਾਲ ਆਪਣੀ ਨੌਜਵਾਨ ਪੀੜ੍ਹੀ ਨੂੰ ਜੋੜਨਾ ਚਾਹੀਦਾ ਹੈ ਜੋ ਕਿ ਸਾਡੇ ਸੱਭਿਆਚਾਰ ਨੂੰ ਬਚਾਉਣ ਲਈ ਬਹੁਤ ਜਰੂਰੀ ਹੈ। 

ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਆਪਣੇ ਵਿਰਸੇ ਨਾਲੋਂ ਟੁੱਟ ਕੇ ਕੋਈ ਵੀ ਕੌਮ ਵਿਕਾਸ ਨਹੀਂ ਕਰ ਸਕਦੀ ਇਸ ਲਈ ਇਹ ਜਰੂਰੀ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਆਪਣੀ ਅਮੀਰ ਵਿਰਾਸਤ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਈਏ। ਇਸ ਮੌਕੇ ਐਸ.ਡੀ.ਐਮ. ਸ਼੍ਰੀਮਤੀ ਇਸ਼ਮਤ ਵਿਜੈ ਸਿੰਘ ਨੇ ਕਿਹਾ ਕਿ ਸਾਡਾ ਇਹ ਮੁਢਲਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਈਏ ਤਾਂ ਜੋ ਸਾਡੇ ਬੱਚੇ ਆਪਣੇ ਅਮੀਰ ਵਿਰਸੇ ਨੂੰ ਹੋਰ ਵੀ ਅੱਗੇ ਲੈ ਕੇ ਜਾਣ। 

ਏ.ਡੀ.ਸੀ. ਧਾਲੀਵਾਲ ਤੇ ਐਸ.ਡੀ.ਐਮ. ਇਸ਼ਮਤ ਵਿਜੈ ਸਿੰਘ ਨੇ ਸਕੂਲ ਵਿਖੇ ਲਗਾਈ ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਅਜੌਕੇ ਸਮੇਂ ਲਈ ਬਹੁਤ ਜਰੂਰੀ ਹਨ। ਵਰਨਣਯੋਗ ਹੈ ਕਿ ਇਸ ਪ੍ਰਦਰਸ਼ਨੀ ਦੀ ਇੱਕਤਰਤਾ ਅਧਿਆਪਕਾਂ ਰੁਪਿੰਦਰ ਕੌਰ ਵੱਲੋਂ ਕੀਤੀ ਗਈ ਇਸ ਪ੍ਰਦਰਸ਼ਨੀ ਵਿੱਚ ਮੁੱਖ ਅਧਿਆਪਕਾਂ ਹਰਜੀਤ ਕੌਰ ਤੇ ਮਨਦੀਪ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ। ਸਕੂਲ ਵੱਲੋਂ ਆਏ ਮਹਿਮਾਨਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

ਇਸ ਮੌਕੇ ਬੀ.ਡੀ.ਪੀ.ਉ ਸਰਹਿੰਦ ਦੀਪ ਸਿਖਾ, ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ, ਸ੍ਰੀਮਤੀ ਬਲਬੀਰ ਕੌਰ ਬੀ.ਪੀ.ਈ.ਉ ਜਖਵਾਲੀ,ਮਹਿੰਦਰ ਸਿੰਘ,ਐਡਵੋਕੇਟ ਰਵਿੰਦਰ ਸਿੰਘ ਸਾਹਪੁਰ, ਉੱਘੇ ਨਾਟਕਕਾਰ ਤੇ ਕਲਾਕਾਰ ਨਿਰਭੈ ਸਿੰਘ ਧਾਲੀਵਾਲ,ਡਾ.ਕੁਲਦੀਪ ਸਿੰਘ,ਗੁਰਮੇਲ ਸਿੰਘ ਪ੍ਰਧਾਨ,ਸ਼ਸੀ ਭੂਸਣ ਗੌੜ,ਹਰਜੀਤ ਸਿੰਘ ਸੀ.ਐਚ.ਟੀ,ਤੀਰਥ ਸਿੰਘ ਕਪੂਰਗੜ੍ਹ ਸਮਾਜ ਸੇਵਕ,ਅਮਰਿੰਦਰ ਸਿੰਘ,ਅਮ੍ਰਿਤਪਾਲ ਸਿੰਘ,ਗਗਨਦੀਪ ਸਿੰਘ,ਜਗਤਾਰ ਸਿੰਘ ਮਨੈਲਾ,ਜਸਪ੍ਰੀਤ ਸਿੰਘ,ਬੇਅੰਤ ਸਿੰਘ ਚਮਕੌਰ ਸਿੰਘ ਟਿੱਬੀ,ਰਜੇਸ਼ ਕੁਮਾਰ,ਇੰਦਰਜੀਤ ਸਿੰਘ, ਹਰਭਜਨ ਸਿੰਘ ਜੱਲੋਵਾਲ ਤੋਂ ਇਲਾਵਾ ਸਰਕਾਰੀ ਐਲੀਮੈਂਟਰੀ ਸਕੂਲ ਚਣੋਂ ਦੇ ਵਿਦਿਆਰਥੀ ਤੇ ਸਮੂਹ ਨਗਰ ਨਿਵਾਸੀ ਵੀ ਇਸ ਪ੍ਰਦਰਸ਼ਨੀ ਵਿੱਚ ਸ਼ਾਮਿਲ ਹੋਏ।

 

Tags: Surinder Singh Dhaliwal , Additional Deputy Commissioner , ADC Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD