Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਕਾਰ ਦੀਆਂ ਸਵੈ ਰੋਜ਼ਗਾਰ ਸਕੀਮਾਂ ਅਧੀਨ ਦਿੱਤੇ ਜਾਂਦੇ ਕਰਜ਼ੇ ਦੇ ਕੇਸਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ : ਪਰਨੀਤ ਸ਼ੇਰਗਿੱਲ

ਸਮੂਹ ਬੈਂਕ ਛੋਟੇ ਕਰਜ਼ੇ ਦੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰਾ ਕਰਨ ਨੂੰ ਬਣਾਉਣ ਯਕੀਨੀ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 29 Aug 2024

Last updated on: Aug 29, 2024, 00:00 IST

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਰਾਹੀਂ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਕੀਮਾਂ ਨੌਜਵਾਨਾਂ ਨੂੰ ਆਪਣੇ ਪੈਰ੍ਹਾਂ ਤੇ ਖੜਾ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜ਼ੋ ਸਾਡੇ ਨੌਜਵਾਨ ਆਪਣੇ ਪੈਰ੍ਹਾਂ ਤੇ ਖੜੇ ਹੋ ਕੇ ਆਪਣਾ ਆਰਥਿਕ ਪੱਧਰ ਉੱਚਾ ਚੁੱਕ ਸਕਣ। ਇਸ ਲਈ ਸਮੂਹ ਵਿਭਾਗ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਵੈ ਰੋਜ਼ਗਾਰ ਸਕੀਮਾਂ ਲਈ ਦਿੱਤੇ ਜਾਣ ਵਾਲੇ ਕਰਜ਼ੇ ਦੇ ਕੇਸਾਂ ਨੂੰ ਬਿਨਾਂ ਕਿਸੇ ਠੋਸ ਕਾਰਨ ਰੱਦ ਨਾ ਕੀਤਾ ਜਾਵੇ ਅਤੇ ਇਨ੍ਹਾਂ ਕਰਜ਼ਿਆਂ ਨੂੰ ਪਾਸ ਕਰਨ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਰਸੇਟੀ ਦੀ ਤਿਮਾਹੀ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਬੈਂਕ ਅਧਿਕਾਰੀਆਂ ਨੂੰ ਦਿੱਤੀਆਂ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਜਾ ਰਹੇ ਛੋਟੇ ਕਰਜ਼ੇ ਦੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰਾ ਕੀਤਾ ਜਾਵੇ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਜ਼ਿਲ੍ਹੇ ਦੇ ਬਹੁਤੇ ਬੈਂਕਾਂ ਨੇ ਦਿੱਤੇ ਗਏ ਟੀਚਿਆਂ ਮੁਤਾਬਕ ਪ੍ਰਾਪਤੀਆਂ ਨਹੀਂ ਕੀਤੀਆਂ ਅਤੇ ਇਨ੍ਹਾਂ ਬੈਂਕਾਂ ਵਿੱਚ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਅਧੀਨ ਦਿੱਤੇ ਜਾਣ ਵਾਲੇ ਕਰਜ਼ੇ ਦੇ ਕੇਸਾਂ ਨੂੰ ਬਿਨਾਂ ਕਿਸੇ ਕਾਰਨ ਲੰਬਿਤ ਰੱਖਿਆ ਜਾ ਰਿਹਾ ਹੈ। ਇਸ ਗੱਲ ਦਾ ਸਖਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਮੁਕੇਸ਼ ਸੈਣੀ ਨੂੰ ਕਿਹਾ ਕਿ ਇਨ੍ਹਾਂ ਬੈਂਕ ਅਧਿਕਾਰੀਆਂ ਦੀ ਕਾਰਗੁਜ਼ਾਰੀ ਸਬੰਧੀ ਇਨ੍ਹਾਂ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਦੱਸਿਆ ਜਾਵੇ ਤਾਂ ਜੋ ਅਜਿਹੀ ਅਣਗਹਿਲੀ ਵਿਖਾਉਣ ਵਾਲੇ ਬੈਂਕ ਅਧਿਕਾਰੀਆਂ ਤੇ ਕਾਰਵਾਈ ਹੋ ਸਕੇ। 

ਉਨ੍ਹਾਂ ਇਹ ਵੀ ਕਿਹਾ ਕਿ ਡੇਅਰੀ ਵਿਕਾਸ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਮਿਲ ਸਕੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵੱਲੋਂ ਜਿਹੜੇ ਸਿਖਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ ਉਨ੍ਹਾਂ ਦੇ ਕਰਜ਼ੇ ਦੇ ਕੇਸ ਵੀ ਬਿਨਾਂ ਕਿਸੇ ਦੇਰੀ ਤੋਂ ਹੱਲ ਕੀਤੇ ਜਾਣ। 

ਉਨ੍ਹਾਂ ਦੱਸਿਆ ਕਿ ਆਰਸੇਟੀ ਵੱਲੋਂ ਪਿਛਲੇ ਤਿੰਨ ਮਹੀਨੇ ਦੌਰਾਨ ਦਿਹਾਤੀ ਖੇਤਰ ਦੇ 229 ਨੌਜਵਾਨ ਲੜਕਿਆਂ ਤੇ ਲੜਕੀਆਂ ਨੂੰ ਵੱਖ-ਵੱਖ ਕੋਰਸਾਂ ਦੀ ਸਿਖਲਾਈ ਦਿੱਤੀ ਗਈ ਹੈ ਜਿਨ੍ਹਾਂ ਵਿੱਚੋਂ 28 ਸਿਖਿਆਰਥੀਆਂ ਨੂੰ ਬੈਕਾਂ ਤੋਂ ਕਰਜ਼ੇ ਵੀ ਦਿਵਾਏ ਗਏ ਹਨ। ਇਸ ਸੰਸਥਾ ਵੱਲੋਂ ਦਿਹਾਤੀ ਖੇਤਰ ਦੇ ਪੜ੍ਹੇ ਲਿਖੇ ਬੇਰੋਜ਼ਗਾਰਾਂ ਨੂੰ ਸਵੈ ਰੋਜ਼ਗਾਰ ਦੇ ਯੋਗ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਸਫਲ ਬਣਾਉਣ ਵਿੱਚ ਬੈਂਕਾਂ ਦਾ ਵੱਡਾ ਯੋਗਦਾਨ ਹੁੰਦਾ ਹੈ। 

ਇਸ ਲਈ ਸਮੂਹ ਬੈਂਕ ਅਧਿਕਾਰੀ ਆਰਸੇਟੀ ਦੇ ਕਰਜਾ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਢਿੱਲ ਮੱਠ ਨਾ ਵਿਖਾਉਣ। ਮੀਟਿੰਗ ਵਿੱਚ ਆਰ.ਬੀ.ਆਈ. ਦੇ ਏ.ਜੀ.ਐਮ. ਸ਼੍ਰੀ ਸੰਜੀਵ ਸਿੰਘ, ਨਾਬਾਰਡ ਦੇ ਏ.ਜੀ.ਐਮ. ਸ਼੍ਰੀ ਸੰਜੀਵ ਕੁਮਾਰ, ਆਰਸੇਟੀ ਦੇ ਡਾਇਰੈਕਟਰ ਸ਼੍ਰੀ ਰਾਮ ਲਾਲ ਔਜਲਾ, ਬਾਗਬਾਨੀ ਦੇ ਸ਼੍ਰੀ ਯੁਵਰਾਜ ਸਿੰਘ ਤੋਂ ਇਲਾਵਾ ਸਮੂਹ ਬੈਂਕਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD