Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪੇਂਡੂ ਖੇਤਰਾਂ ਦੇ ਲੋਕਾਂ ਲਈ ਕਾਰਗਰ ਸਿੱਧ ਹੋਏ ਜਨ ਸੁਣਵਾਈ ਕੈਂਪ

“ਸਰਕਾਰ ਤੁਹਾਡੇ ਦੁਆਰ” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਲਾਘਾਯੋਗ ਉਪਰਾਲਾ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, Bhagwant Mann Sarkar Tuhade Dwar

Web Admin

Web Admin

5 Dariya News

ਰੂਪਨਗਰ , 29 Aug 2024

Last updated on: Aug 29, 2024, 00:00 IST

ਜ਼ਿਲ੍ਹਾ ਰੂਪਨਗਰ ਦੇ ਸਾਰੇ 5 ਉਪ ਮੰਡਲਾਂ ਨੰਗਲ, ਸ੍ਰੀ ਅਨੰਦਪੁਰ ਸਾਹਿਬ, ਰੂਪਨਗਰ, ਮੋਰਿੰਡਾ, ਚਮਕੌਰ ਸਾਹਿਬ ਵਿੱਚ ਹਫਤਾਵਾਰੀ ਜਨ ਸੁਣਵਾਈ ਕੈਂਪ ਲਗਾ ਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾ ਹੱਲ ਕਰਨ ਦਾ ਨਿਵੇਕਲਾ ਉਪਰਾਲਾ ਚੱਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਜਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਦੀਆਂ ਬਰੂਹਾਂ ਤੇ ਪਹੁੰਚ ਕੇ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈ ਰਿਹਾ ਹੈ। 

ਦੂਰ ਦੂਰਾਂਡੇ ਪਿੰਡਾਂ ਦੇ ਲੋਕ ਜਾਣਕਾਰੀ ਦੀ ਅਣਹੋਂਦ ਜਾਂ ਦਫਤਰਾਂ ਵਿਚ ਆਉਣ ਜਾਣ ਦੀ ਬੇਲੋੜੀ ਖੱਜਲ ਖੁਆਰੀ ਕਾਰਨ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਸਨ, ਪ੍ਰੰਤੂ ਪੰਜਾਬ ਸਰਕਾਰ ਦੇ ਆਦੇਸ਼ਾ ਅਨੁਸਾਰ ਜਿਲ੍ਹੇ ਦੇ ਸਾਰੇ ਵਿਭਾਗਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆ ਜਾ ਰਹੀਆਂ ਹਨ। ਇਨ੍ਹਾਂ ਕੈਂਪਾਂ ਦੀ ਮੋਨੀਟਰਿੰਗ ਖੁੱਦ ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਰੂਪਨਗਰ ਕਰ ਰਹੇ ਹਨ। 

ਹਫਤਾਵਾਰੀ ਕੈਂਪ ਵਿੱਚ ਮੌਕੇ ਤੇ ਹੀ ਲੋਕਾਂ ਦੀਆਂ ਸਧਾਰਨ ਮੁਸ਼ਕਿਲਾਂ ਤੇ ਸਮੱਸਿਆਵਾ ਹੱਲ ਹੋ ਜਾਦੀਆਂ ਹਨ ਅਤੇ ਬਕਾਇਆ ਮਾਮਲੇ ਸਮਾਬੱਧ ਹੱਲ ਕੀਤੇ ਜਾ ਰਹੇ ਹਨ। ਜਿਲ੍ਹੇ ਦੇ ਵੱਖ ਵੱਖ ਉਪ ਮੰਡਲਾਂ ਵਿਚ ਲੱਗ ਰਹੇ ਹਫਤਾਵਾਰੀ ਕੈਂਪਾਂ ਵਿੱਚ ਹੈਲਪ ਡੈਸਕ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਰਜ ਕੀਤੀਆਂ ਜਾਦੀਆਂ ਹਨ, ਮੌਕੇ ਤੇ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀ ਇਹ ਮੁਸ਼ਕਿਲਾ ਸੁਣਦੇ ਹਨ, ਨਿੱਜੀ ਅਤੇ ਸਾਝੇ ਮਸਲਿਆਂ ਤੋ ਇਲਾਵਾ ਪੰਚਾਇਤਾਂ ਦੀਆਂ ਸਮੱਸਿਆਵਾ ਨੂੰ ਵੀ ਸਮਾਂਬੱਧ ਹੱਲ ਕਰਨ ਦਾ ਉਪਰਾਲਾ ਨਿਰੰਤਰ ਜਾਰੀ ਹੈ। 

ਮੁੱਖ ਮੰਤਰੀ ਫੀਲਡ ਅਫਸਰ ਵੱਲੋਂ ਇਨ੍ਹਾਂ ਸਾਰੇ ਕੈਂਪਾਂ ਵਿੱਚ ਪ੍ਰਾਪਤ ਦਰਖਾਸਤਾ ਦਾ ਬਿਊਰਾ ਇਕੱਠਾ ਕੀਤਾ ਜਾ ਰਿਹਾ ਹੈ ਤੇ ਇਸ ਦੀ ਫੀਡਬੈਕ ਸਬੰਧਿਤ ਦਰਖਾਸਤ ਕਰਤਾ ਤੱਕ ਪਹੁੰਚਾਈ ਜਾ ਰਹੀ ਹੈ। ਇਸ ਉਪਰਾਲੇ ਨਾਲ ਜਿਲ੍ਹੇ ਦੇ ਦੂਰ ਦੂਰਾਂਡੇ ਪਿੰਡਾਂ ਦੇ ਲੋਕ ਜੋ ਜਿਲ੍ਹਾ ਮੁਖੀਆਂ ਤੱਕ ਆਪਣੀ ਸਮੱਸਿਆ ਪਹੁੰਚਾਉਣ ਜਾਂ ਸਹੂਲਤਾਂ ਦਾ ਲਾਭ ਲੈਣ ਵਿੱਚ ਖੱਜਲ ਖੁਆਰ ਹੁੰਦੇ ਸਨ, ਉਨ੍ਹਾਂ ਨੂੰ ਵੱਡੀਆਂ ਸਹੂਲਤਾਂ ਮਿਲੀਆ ਹਨ, ਇਸ ਦੇ ਸਾਰਥਕ ਨਤੀਜੇ ਵੀ ਨਜ਼ਰ ਆ ਰਹੇ ਹਨ। 

ਆਮ ਤੌਰ ਤੇ ਜਿਹੜੇ ਵਿਭਾਗਾ ਦੇ ਮਾਮਲੇ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਵੱਲੋ ਰੱਖੇ ਜਾ ਰਹੇ ਹਨ, ਉਨ੍ਹਾਂ ਵੱਲੋਂ ਮੁੱਖ ਤੌਰ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਡਰੇਨੇਜ ਅਤੇ ਮਾਈਨਿੰਗ, ਜਲ ਸਪਲਾਈ ਵਿਭਾਗ, ਪੁਲਿਸ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਖੇਤੀਬਾੜੀ ਅਤੇ ਬਾਗਬਾਨੀ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਖੁਰਾਕ ਤੇ ਸਪਲਾਈ ਵਿਭਾਗ, ਪਾਵਰਕਾਮ, ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਿਤ ਮਾਮਲੇ ਹਨ। ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਜਿਲ੍ਹਾ ਅਧਿਕਾਰੀਆਂ ਨੂੰ ਇਹ ਮਸਲੇ ਹੱਲ ਕਰਨ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਮੇਂ ਸਿਰ ਉਪਲੱਬਧ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। 

ਜਿਲ੍ਹੇ ਦੇ ਵੱਖ ਵੱਖ ਉਪ ਮੰਡਲਾਂ ਵਿਚ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲਗਾਏ ਕੈਂਪਾਂ ਵਿੱਚ 20-6-24 ਨੂੰ ਉਪ ਮੰਡਲ ਚਮਕੌਰ ਸਾਹਿਬ ਦੇ ਕਤਲੋਰ, ਕੰਧੋਲਾ ਤੇ ਖਾਨਪੁਰ, 27-06-24 ਨੂੰ ਉਪ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਮਹਿੰਦਲੀ ਕਲਾਂ, ਚੰਦਪੁਰ, ਹਰੀਵਾਲ, 03-07-24 ਨੂੰ ਮੋਰਿੰਡਾ ਦੇ ਵਾਰਡ ਨੰ:3,10 ਤੇ 12, 10-07-24 ਨੂੰ ਨੰਗਲ ਉਪ ਮੰਡਲ ਦੇ ਸੁਖਸਾਲ, ਮਹਿਲਵਾ, ਭਲਾਣ, 17-07-24 ਰੂਪਨਗਰ ਉਪ ਮੰਡਲ ਦੇ ਸੈਣੀ ਮਾਜਰਾ (ਢੱਕੀ), ਸੈਣੀ ਮਾਜਰਾ (ਜੱਟ ਪੱਤੀ) ਬਿੱਕੋ, 24-07-24 ਨੂੰ ਸ੍ਰੀ ਚਮਕੌਰ ਸਾਹਿਬ ਦੇ ਮਹਿਤੋਤ, ਫਤਿਹਪੁਰ, ਰਾਮਪੁਰ ਬੇਟ, 31-07-24 ਨੂੰ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਬੱਢਲ ਲੋਅਰ, ਝਿੰਜੜੀ ਅੱਪਰ, ਝਿੰਜੜੀ ਲੋਅਰ, 07-08-24 ਨੂੰ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਮੁਸਾਪੁਰ, ਚਾਹੜ ਮਾਜਰਾ, ਕੁੱਭੇਵਾਲ, 14-08-24 ਨੂੰ ਮੋਰਿੰਡਾ ਉਪ ਮੰਡਲ ਦੇ ਬੂਰਮਾਜਰਾ, ਰਸੂਲਪੁਰ, ਸਮਰੋਲੀ, 21-08-24 ਨੂੰ ਰੂਪਨਗਰ ਦੇ ਗੋਸਲਾਂ, ਸੀਹੋ ਮਾਜਰਾ, ਮੁਗਲ ਮਜਾਰੀ, 28-08-24 ਨੂੰ ਸ੍ਰੀ ਚਮਕੌਰ ਸਾਹਿਬ ਉਪ ਮੰਡਲ ਦੇ ਟੱਪਰੀਆਂ ਘੜੀਸਪੁਰ, ਸੁਰਤਾਪੁਰ, ਮੋਜੀਜਦੀਨਪੁਰ ਵਿਖੇ ਕੈਂਪ ਲਗਾਏ ਗਏ ਹਨ, ਜ਼ਿਨ੍ਹਾਂ ਵਿੱਚ ਪਹੁੰਚੇ ਇਲਾਕੇ ਦੇ ਲੋਕਾਂ ਨੇ ਆਪਣੀਆਂ ਮੁਸ਼ਕਿਲਾਂ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਦਿਆਂ ਅਤੇ ਹੱਲ ਕਰਵਾਈਆਂ ਹਨ। 

ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵੱਲੋਂ ਜਿਲ੍ਹੇ ਦੇ ਸਮੂਹ ਵਿਭਾਗਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ, ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਉਨ੍ਹਾਂ ਵਿਭਾਗਾਂ ਨਾਲ ਸਬੰਧਿਤ ਸਮੱਸਿਆਵਾ ਹੱਲ ਕੀਤੀਆਂ ਜਾਣ ਤੇ ਹੋਰ ਯੋਗ ਲੋੜਵੰਦ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇ, ਅਜਿਹੇ ਕੈਂਪ ਸਰਕਾਰ ਦੀ ਬਿਹਤਰੀਨ ਕਾਰਗੁਜਾਰੀ ਦੇ ਪ੍ਰਮਾਣ ਸਿੱਧ ਹੋ ਰਹੇ ਹਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD