Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ʻਏਕ ਪੇਡ-ਮਾਂ ਕੇ ਨਾਮʼ ਮੁਹਿੰਮ ਦਾ ਆਗਾਜ਼, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਲਗਾਏ ਪੌਦੇ

30 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਪੌਦੇ ਲਗਾ ਕੇ ਮੋਗੇ ਦੀ ਹਰਿਆਲੀ ਵਿੱਚ ਕੀਤਾ ਜਾਵੇਗਾ ਵਾਧਾ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024

Web Admin

Web Admin

5 Dariya News

ਮੋਗਾ , 29 Aug 2024

Last updated on: Aug 29, 2024, 00:00 IST

ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਨ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਲਈ ਹਰੇਕ ਮਨੁੱਖ ਨੂੰ ਵੱਧ ਤੋਂ ਵੱਧ ਦਰੱਖਤ ਲਗਾ ਕੇ ਇਹਨਾਂ ਦੀ ਸਾਂਭ ਸੰਭਾਲ ਵੀ ਕਰਨੀ ਚਾਹੀਦੀ ਹੈ। ਰੁੱਖ ਸਾਡੇ ਸਭ ਤੋਂ ਚੰਗੇ ਦੋਸਤ ਹਨ ਕਿਉਂਕਿ ਇਹ ਸਾਡੇ ਸਾਹ ਲੈਣ ਵਾਲੀ ਹਵਾ ਨੂੰ ਸਾਫ਼ ਕਰਦੇ ਹਨ। ਇਸੇ ਤਰ੍ਹਾਂ, ਉਹ ਪਾਣੀ ਅਤੇ ਮਿੱਟੀ ਨੂੰ ਵੀ ਸਾਫ਼ ਕਰਕੇ ਧਰਤੀ ਨੂੰ ਇੱਕ ਵਧੀਆ ਸਥਾਨ ਬਣਾਉਂਦੇ ਹਨ। 

ਇਹ ਵੀ ਇੱਕ ਤੱਥ ਹੈ ਕਿ ਜਿਹੜੇ ਲੋਕ ਰੁੱਖਾਂ ਦੇ ਨੇੜੇ ਰਹਿੰਦੇ ਹਨ, ਉਹ ਬਾਕੀ ਲੋਕਾਂ ਨਾਲੋਂ ਸਿਹਤਮੰਦ, ਤੰਦਰੁਸਤ ਅਤੇ ਖੁਸ਼ ਰਹਿੰਦੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਸ਼੍ਰ ਮਨਜੀਤ ਸਿੰਘ ਬਿਲਾਸਪੁਰ ਨੇ ਜ਼ਿਲ੍ਹਾ ਪੱਧਰੀ ʻਏਕ ਪੇੜ-ਮਾਂ ਕੇ ਨਾਮʼ ਮੁਹਿੰਮ ਦਾ ਆਗਾਜ਼ ਕਰਨ ਮੌਕੇ ਕੀਤਾ। ਇਹ ਮੁਹਿੰਮ ਭਾਰਤ ਸਰਕਾਰ ਵੱਲੋਂ 29 ਅਸਗਤ ਤੋਂ 30 ਸਤੰਬਰ 2024 ਤੱਕ ਚਲਾਈ ਜਾ ਰਹੀ ਹੈ। 

ਇਸ ਮੁਹਿੰਮ ਵਿੱਚ ਜਿਲ੍ਹਾ ਪ੍ਰਸ਼ਾਸ਼ਨ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤੀ ਰਾਜ ਵਿਭਾਗ, ਜੰਗਲਾਤ ਵਿਭਾਗ, ਬਾਗਬਾਨੀ ਵਿਭਾਗ ਅਤੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ। ਮੁਹਿੰਮ ਦੀ ਸ਼ੁਰੂਆਤ ਦੇ ਦਿਨ ਅੱਜ ਨਿਹਾਲ ਸਿੰਘ ਵਾਲਾ ਦੇ ਵੱਖ ਵੱਖ ਢੁਕਵੇਂ ਸਥਾਨਾਂ ਉਪਰ ਪੌਦੇ ਲਗਾਏ ਗਏ ਜਿੱਥੇ ਕਿ ਇਹਨਾਂ ਦੀ ਸਾਂਭ ਸੰਭਾਲ ਵੀ ਚੰਗੇ ਤਰੀਕੇ ਨਾਲ ਕੀਤੀ ਜਾ ਸਕੇ।

ਵਿਧਾਇਕ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਪੌਦਿਆਂ ਨੂੰ ਬਚਾ ਕੇ, ਅਸੀਂ ਪੌਦਿਆਂ 'ਤੇ ਨਹੀਂ ਬਲਕਿ ਆਪਣੇ ਆਪ 'ਤੇ ਹੀ ਉਪਕਾਰ ਕਰ ਰਹੇ ਹਾਂ, ਕਿਉਂਕਿ ਰੁੱਖਾਂ ਅਤੇ ਪੌਦਿਆਂ ਦੀ ਜ਼ਿੰਦਗੀ ਸਾਡੇ 'ਤੇ ਨਿਰਭਰ ਨਹੀਂ ਕਰਦੀ, ਬਲਕਿ ਸਾਡੀ ਜ਼ਿੰਦਗੀ ਉਨ੍ਹਾਂ 'ਤੇ ਨਿਰਭਰ ਕਰਦੀ ਹੈ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਮੁਹਿੰਮ ਦੌਰਾਨ ਪਿੰਡਾਂ ਵਿੱਚ ਬਣੇ ਵਾਟਰ ਵਰਕਸ, ਸੋਲਿਡ ਵੇਸਟ ਮੈਨੇਜਮੈਂਟ ਪਲਾਂਟ, ਲਿਕੁਅਡ ਵੇਸਟ ਮੈਨੇਜਮੈਂਟ ਪਲਾਂਟ, ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ, ਗੋਬਰਧਨ ਪਲਾਂਟ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਆਦਿ ਥਾਵਾਂ ਤੇ ਬੂਟੇ ਲਗਾਉਣ ਦੀਆਂ ਗਤੀਵਿਧੀਆਂ ਕੀਤੀਆਂ ਜਾਣਗੀਆਂ।

ਇਸ ਤੋਂ ਇਲਾਵਾ ਵੱਖ-ਵੱਖ ਦਫਤਰਾਂ ਅਤੇ ਸੰਸਥਾਵਾਂ ਵਿੱਚ ਵੀ ਟੈਕਨੀਕਲ ਅਤੇ ਸ਼ੋਸ਼ਲ ਸਟਾਫ਼ ਵੱਲੋਂ ਪਿੰਡਾਂ ਵਿੱਚ ਗਤੀਵਿਧੀਆਂ ਕਰਦੇ ਹੋਏ ਬੂਟੇ ਲਗਾਏ ਜਾਣਗੇ। ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵੱਖ-ਵੱਖ ਵਿਭਾਗਾਂ  ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਕਿਹਾ।

ਇਸ ਮੌਕੇ ਜਸਦੀਪ ਸਿੰਘ ਜੱਸਾ, ਹਰਪ੍ਰੀਤ ਸਿੰਘ ਸੈਦੋਕੇ, ਸੱਤਪਾਲ ਸਿੰਘ ਭੋਲਾ, ਗੁਰਵਿੰਦਰ ਸਿੰਘ ਰਾਮੂੰਵਾਲਾ, ਕੁਲਵੰਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD