Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਗਾ ਪੁਲਿਸ ਵੱਲੋਂ 2 ਵਿਅਕਤੀ 2 ਨਜਾਇਜ ਅਸਲਿਆਂ ਸਮੇਤ ਕਾਬੂ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 29 Aug 2024

Last updated on: Aug 29, 2024, 00:00 IST

ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅੰਕੁਰ ਗੁਪਤਾ ਐਸ.ਐਸ.ਪੀ ਮੋਗਾ ਦੀ ਅਗਵਾਈ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਸ਼੍ਰੀ ਲਵਦੀਪ ਸਿੰਘ ਡੀ.ਐਸ.ਪੀ (ਆਈ) ਮੋਗਾ ਦੀ ਸੁਪਰਵਿਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਇਹਨਾਂ ਪਾਸੋ 2 ਪਿਸਟਲ ਦੇਸੀ 32 ਬੋਰ ਸਮੇਤ 3 ਰੋਂਦ ਜਿੰਦਾ 32 ਬੋਰ, 1 ਖੋਲ 32 ਬੋਰ, 2 ਮੋਬਾਇਲ ਫੋਨ, ਸਕੂਟਰੀ ਐਕਟਿਵਾ ਹੌਂਡਾ ਨੰਬਰ ਪੀ.ਬੀ.-08-ਸੀ ਜੇ -7986  ਬਿਨ੍ਹਾ ਕਾਗਜਾਤ ਬਰਾਮਦ ਕੀਤੀ।

ਸੀਨੀਅਰ ਕਪਤਾਨ ਪੁਲਿਸ ਸ੍ਰੀ ਅੰਕੁਰ ਗੁਪਤਾ ਨੇ ਦੱਸਿਆ ਏ.ਐਸ.ਆਈ. ਸੁਖਵਿੰਦਰ ਸਿੰਘ ਜਦ ਸੀ.ਆਈ.ਏ ਸਟਾਫ ਮੋਗਾ ਨਾਲ ਗਸ਼ਤ ਦੌਰਾਨ ਰਵਾਨਾ ਸੀ ਤਾਂ ਸਾਹਮਣੇ ਤੋ ਇੱਕ ਐਕਟੀਵਾ ਸਕੂਟਰੀ ਰੰਗ ਚਿੱਟਾ ਆਉਦੀ ਦਿਖਾਈ ਦਿੱਤੀ,ਜਿਸ ਉਪਰ ਦੋ ਨੌਜਵਾਨ ਜਿੰਨ੍ਹਾ ਵਿੱਚੋਂ ਸਕੂਟਰੀ ਚਲਾਉਣ ਵਾਲੇ ਨੇ ਮੂੰਹ ਬੰਨਿਆ ਹੋਇਆ ਸੀ ਅਤੇ ਦੂਸਰਾ ਨੌਜਵਾਨ ਪਿੱਛੇ ਬੈਠਾ ਸੀ,ਜਿੰਨ੍ਹਾ ਨੂੰ ਸ਼ੱਕ ਦੇ ਅਧਾਰ ਤੇ ਰੁੱਕਣ ਦਾ ਇਸ਼ਾਰਾ ਦੇਣ ਤੇ ਐਕਟਿਵਾ ਸਵਾਰ ਨੌਜਵਾਨਾ ਨੇ ਪੁਲਿਸ ਪਾਰਟੀ ਉਪਰ ਫਾਇਰ ਕੀਤਾ ਤੇ ਸਕੂਟਰੀ ਸਵਾਰ ਨੇ ਮੌਕਾ ਤੋਂ ਸਕੂਟਰੀ ਭਜਾਉਣ ਦੀ ਕੋਸ਼ਿਸ ਕੀਤੀ ਤਾਂ ਸਕੂਟਰੀ ਫਿਸਲ ਕੇ ਡਿੱਗ ਪਈ ਤੇ ਇਹ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਆਸ ਪਾਸ ਭੱਜਣ ਲੱਗੇ, ਜਿਸ ਤੇ ਪੁਲਿਸ ਪਾਰਟੀ ਨੇ ਆਪਣੀ ਜਾਨ ਦਾ ਬਚਾਉ ਕਰਦੇ ਹੋਏ ਸਕੂਟਰੀ ਸਵਾਰ ਨੂੰ ਕਾਬੂ ਕਰਨ ਲਈ ਫਾਇਰ ਕੀਤੇ ਤਾਂ ਇੱਕ ਨੌਜਵਾਨ ਦੇ ਸੱਜੀ ਲੱਤ ਤੇ ਗੋਡੇ ਤੋਂ ਥੱਲੇ ਫਾਇਰ ਲੱਗੇ। 

ਪੁਲਿਸ ਪਾਰਟੀ ਨੇ ਸਕੂਟਰੀ ਸਵਾਰਾ ਨੂੰ ਕਾਬੂ ਕੀਤਾ ਤੇ ਨਾਮ ਪਤਾ ਪੁੱਛਿਆ ਤਾਂ ਜਖਮੀ ਨੌਜਵਾਨ ਨੇ ਆਪਣਾ ਨਾਮ ਜਗਮੀਤ ਸਿੰਘ ਉਰਫ ਮੀਤਾ ਪੁੱਤਰ ਰਣਧੀਰ ਸਿੰਘ ਵਾਸੀ ਬੈੱਕ ਸਾਇਡ ਗੋਗੀ ਦਾ ਆਰਾ ਬਹੋਨਾ ਚੌਂਕ ਮੋਗਾ ਦੱਸਿਆ, ਜਿਸ ਦੇ ਪਾਸੋਂ ਇੱਕ ਪਿਸਟਲ ਦੇਸੀ 32 ਬੋਰ ਸਮੇਤ ਮੈਗਜੀਨ ਜਿਸ ਦੇ ਚੈਂਬਰ ਵਿੱਚ ਇੱਕ ਰੋਂਦ ਫੱਸਿਆ ਹੋਇਆ ਹੈ ਬਰਾਮਦ ਹੋਇਆ ਅਤੇ ਦੂਜੇ ਨੌਜਵਾਨ ਨੇ ਆਪਣਾ ਨਾਮ ਪਤਾ ਵਿਕਾਸ ਕੁਮਾਰ ਉਰਫ ਕਾਸਾ ਪੁੱਤਰ ਵਰਿੰਦਰ ਕੁਮਾਰ ਵਾਸੀ ਪਹਾੜਾ ਸਿੰਘ ਚੌਕ ਮੋਗਾ ਦੱਸਿਆ ਜਿਸ ਪਾਸੋਂ ਵੀ ਇੱਕ ਪਿਸਟਲ 32 ਬੋਰ ਅਤੇ ਮੈਗਜੀਨ ਵਿੱਚੋ 2 ਜਿੰਦਾ ਰੋਂਦ 32 ਬੋਰ ਬਰਾਮਦ ਹੋਏ। 

ਦੋਸ਼ੀ ਜਗਮੀਤ ਸਿੰਘ ਉਰਫ ਮੀਤਾ ਦੇ ਸੱਜੀ ਲੱਤ ਵਿੱਚ ਫਾਇਰ ਲੱਗਾ ਹੋਣ ਕਰਕੇ ਅਤੇ ਦੋਸ਼ੀ ਵਿਕਾਸ ਕੁਮਾਰ ਉਰਫ ਕਾਸਾ ਦੇ ਸਕੂਟਰੀ ਤੋ ਡਿੱਗ ਕੇ ਲੱਤ ਵਿੱਚ ਸੱਟ ਲੱਗਣ ਕਰਕੇ ਇਹਨਾਂ ਦੋਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ ਹੈ। ਜਿਸ ਤੇ ਉਕਤਾਨ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD