Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਧੀਆਂ ਨੂੰ ਸਨਮਾਨ ਦੇਣ ਲਈ ਪੰਜਾਬ ਸਰਕਾਰ ਨੇ ਆਯੋਜਿਤ ਕੀਤਾ ਹੈ ਤੀਆਂ ਦਾ ਮੇਲਾ - ਸੁਖਜਿੰਦਰ ਸਿੰਘ ਕਾਉਣੀ

ਦੂਜੇ ਦਿਨ ਦੇ ਸਮਾਗਮਾਂ ਦੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਕਰਵਾਈ ਸ਼ੁਰੂਆਤ

Sukhjinder Singh Kauni, AAP, Aam Aadmi Party, Aam Aadmi Party Punjab, AAP Punjab, Dr.Sanjeev Kumar, Sri Mukatsar Sahib

Web Admin

Web Admin

5 Dariya News

ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ) , 29 Aug 2024

Last updated on: Aug 29, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਜੋਤੀ ਜਗਾ ਕੇ ਕੀਤੀ। ਇਸ ਮੌਕੇ ਉਹਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਦਾ ਇਹ ਇੱਕ ਸਾਰਥਕ ਉਪਰਾਲਾ ਹੈ, ਜਿੱਥੇ ਸਾਡੀਆਂ ਧੀਆਂ ਨੂੰ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਲਈ ਇੱਕ ਮੰਚ ਮਿਲ ਰਿਹਾ ਹੈ। 

ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਸਾਡੇ ਵਿਰਸੇ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਇਹ ਮੇਲਾ ਕਰਵਾ ਰਹੀ ਹੈ। ਉਹਨਾਂ ਨੇ ਆਖਿਆ ਕਿ ਪਹਿਲੀ ਵਾਰ ਹੈ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸੇ ਪਿੰਡ ਵਿੱਚ ਸਰਕਾਰ ਨੇ ਇਸ ਤਰ੍ਹਾਂ ਦਾ ਆਯੋਜਨ ਕੀਤਾ ਹੋਵੇ।  

ਉਹਨਾਂ ਨੇ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਸੁਚੱਜੇ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵੀ ਸ਼ਲਾਘਾ ਕੀਤੀ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਧੀਆਂ ਦੇ ਨਾਂ ’ਤੇ ਇਸ ਤਰਾਂ ਦੇ ਸਮਾਗਮ ਹੋਣ ਨਾਲ ਸਮਾਜ ਵਿੱਚ ਔਰਤਾਂ ਨੂੰ ਬਰਾਬਰਤਾ ਦਾ ਅਹਿਸਾਸ ਹੋਵੇਗਾ ਅਤੇ ਉਹ ਇਸ ਤੋਂ ਪ੍ਰੇਰਨਾ ਲੈ ਕੇ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਅੱਗੇ ਵਧਣਗੀਆਂ। ਇਸ ਮੌਕੇ ਉਹਨਾਂ ਦੇ ਨਾਲ ਵਿਸ਼ੇਸ਼ ਤੌਰ ’ਤੇ ਉਹਨਾਂ ਦੇ ਧਰਮ ਪਤਨੀ ਐਡਵੋਕੇਟ ਅਮਨਦੀਪ ਕੌਰ ਵੀ ਪਹੁੰਚੇ।

ਇੱਥੇ ਪਹੁੰਚਣ ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਢਿੱਲੋ, ਐਸ.ਡੀ.ਐਮ. ਡਾ. ਸੰਜੀਵ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਗਮੋਹਨ ਸਿੰਘ ਮਾਨ ਨੇ ਉਹਨਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨਾਂ ਨੇ ਇੱਥੇ ਵੱਖ-ਵੱਖ ਸਟਾਲ ਲਗਾਉਣ ਵਾਲੇ ਅਤੇ ਪ੍ਰਤੀਭਾਗੀਆਂ ਦੀ ਹੌਸਲਾ ਅਫਜਾਈ ਵੀ ਕੀਤੀ। 

ਇਸ ਮੌਕੇ ਉਹਨਾਂ ਦੇ ਨਾਲ ਰਾਜ ਮੱਲਣ ਵੈਲਫੇਅਰ ਬੋਰਡ, ਕੁਲਵਿੰਦਰ ਸਿੰਘ, ਸੁੱਖੀ ਕੁਰਾਈ ਵਾਲਾ, ਗੀਤਾ ਸਿੰਘ, ਵਕੀਲ ਸਿੰਘ, ਜਗਮੋਹਣ ਸਿੰਘ ਸੁਖਨਾ ਅਬਲੂ ਆਦਿ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 

Tags: Sukhjinder Singh Kauni , AAP , Aam Aadmi Party , Aam Aadmi Party Punjab , AAP Punjab , Dr.Sanjeev Kumar , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD