Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤੀਆਂ ਦੇ ਮੇਲੇ ਦੌਰਾਨ ਪ੍ਰਤੀਭਾਗੀਆਂ ਅਤੇ ਕੁਇਜ਼ ਜੇਤੂਆਂ ਨੂੰ ਇਨਾਮ ਵਿੱਚ ਦਿੱਤੀਆਂ ਜਾ ਰਹੀਆਂ ਹਨ ਕਿਤਾਬਾਂ

Sukhjinder Singh Kauni, AAP, Aam Aadmi Party, Aam Aadmi Party Punjab, AAP Punjab, Dr.Sanjeev Kumar, Sri Mukatsar Sahib

Web Admin

Web Admin

5 Dariya News

ਭਲਾਈਆਣਾ (ਸ਼੍ਰੀ ਮੁਕਤਸਰ ਸਾਹਿਬ) , 29 Aug 2024

Last updated on: Aug 29, 2024, 00:00 IST

ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ ਸੱਭਿਆਚਾਰਕ ਮਾਮਲੇ ਪੁਰਾਤੱਤਵ  ਅਤੇ ਅਜਾਇਬ ਕਰ ਵਿਭਾਗ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਦੌਰਾਨ ਜ਼ਿਲਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਨੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੀ ਰਹਿਨੁਮਾਈ ਹੇਠ ਇੱਕ ਨਵੇਕਲੀ ਪਹਿਲ ਕਦਮੀ ਕੀਤੀ ਹੈ। ਇਸ ਮੇਲੇ ਦੌਰਾਨ ਜਿੱਥੇ ਵੱਖ-ਵੱਖ ਸੱਭਿਆਚਾਰਕ ਵਿਸ਼ਿਆਂ ਨਾਲ ਜੁੜੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਦਰਸ਼ਕਾਂ ਵਿੱਚੋਂ ਸੱਭਿਆਚਾਰ ਨਾਲ ਜੁੜੇ ਵਿਸ਼ਿਆਂ ਤੇ ਸਵਾਲ ਪੁੱਛੇ ਜਾ ਰਹੇ ਹਨ ਅਤੇ ਸਹੀ ਜਵਾਬ ਦੇਣ ਵਾਲਿਆਂ ਨੂੰ ਇਨਾਮ ਦਿੱਤੇ ਜਾ ਰਹੇ ਹਨ। 

ਪਰ ਇਸ ਵਿੱਚ ਖਾਸ ਗੱਲ ਇਹ ਹੋਈ ਹੈ ਕਿ ਪਹਿਲੀ ਵਾਰ ਇਨਾਮ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਕਾਸ਼ਿਤ ਉੱਤਮ ਕਿਤਾਬਾਂ ਜੇਤੂਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਪ੍ਰੋਗਰਾਮ ਦੀ ਦੇਖਰੇਖ ਕਰ ਰਹੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਇਸ ਦਾ ਉਦੇਸ਼ ਹੈ ਕਿ ਅਸੀਂ ਆਪਣੇ ਲੋਕਾਂ ਨੂੰ ਕਿਤਾਬ ਸੱਭਿਆਚਾਰ ਨਾਲ ਜੋੜੀਏ। ਉਹਨਾਂ ਨੇ ਕਿਹਾ ਕਿ ਇਹ ਕਿਤਾਬਾਂ ਜਦ ਲੋਕਾਂ ਦੇ ਘਰਾਂ ਤੱਕ ਜਾਣਗੀਆਂ ਤਾਂ ਉਹ ਕਿਤਾਬਾਂ ਅਤੇ ਸਾਹਿਤ ਨਾਲ ਜੁੜਨਗੇ।

ਜਿਕਰਯੋਗ ਹੈ ਕਿ ਭਾਸ਼ਾ ਵਿਭਾਗ ਵੱਲੋਂ  ਤੀਆਂ ਦੇ ਮੇਲੇ ਦੌਰਾਨ ਸਟਾਲ ਲਗਾਈ ਗਈ ਹੈ ਜਿੱਥੋਂ ਲੋਕ ਕਿਤਾਬਾਂ ਦੀ ਖਰੀਦ ਵੀ ਉਤਸ਼ਾਹ ਨਾਲ ਕਰ ਰਹੇ ਹਨ। ਉਧਰ ਜ਼ਿਲਾ ਭਾਸ਼ਾ ਅਫਸਰ ਜਗਰੀਤ ਕੌਰ ਨੇ ਦੱਸਿਆ ਕਿ ਜ਼ਿਲਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਭਾਸ਼ਾ ਵਿਭਾਗ ਦੇ ਦਫਤਰ ਤੋਂ ਲੋਕ ਇਹ ਕਿਤਾਬਾਂ ਖਰੀਦ ਕਰ ਸਕਦੇ ਹਨ। 

ਭਾਸ਼ਾ ਵਿਭਾਗ ਦੀਆਂ ਇਹ ਉੱਤਮ ਦਰਜੇ ਦੀਆਂ ਕਿਤਾਬਾਂ ਬਹੁਤ ਸਸਤੀਆਂ ਦਰਾਂ ’ਤੇ ਉਪਲਬਧ ਹਨ।

 

Tags: Sukhjinder Singh Kauni , AAP , Aam Aadmi Party , Aam Aadmi Party Punjab , AAP Punjab , Dr.Sanjeev Kumar , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD