Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੀਆਂ ਵਿਰਾਸਤੀ ਵਸਤਾਂ ਦੀ ਪਰਦਰਸ਼ਨੀ ਅਤੇ ਪਿੰਡ ਦਾ ਦ੍ਰਿਸ਼ ਤੀਆਂ ਦੇ ਮੇਲੇ ਵਿੱਚ ਬਣ ਰਿਹਾ ਹੈ ਖਿੱਚ ਦਾ ਕੇਂਦਰ

ਡਿਪਟੀ ਕਮਿਸ਼ਨਰ ਰਾਕੇਸ਼ ਤ੍ਰਿਪਾਠੀ ਵੱਲੋਂ ਮੇਲੇ ਦਾ ਦੌਰਾ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr.Sanjeev Kumar

Web Admin

Web Admin

5 Dariya News

ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ) , 29 Aug 2024

Last updated on: Aug 29, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਵਿੱਚ ਪੰਜਾਬ ਦੀਆਂ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਅਤੇ ਪਿੰਡ ਦੇ ਦ੍ਰਿਸ਼ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ। ਵੱਡੀ ਗਿਣਤੀ ਵਿੱਚ ਨੌਜਵਾਨ ਪੀੜੀ ਦੇ ਮੁੰਡੇ ਕੁੜੀਆਂ ਜਿੱਥੇ ਇਹਨਾਂ ਵਸਤਾਂ ਨੂੰ ਗੌਰ ਨਾਲ ਵੇਖ ਕੇ ਇਹਨਾਂ ਸਬੰਧੀ ਜਾਣਕਾਰੀ ਹਾਸਿਲ ਕਰ ਰਹੇ ਹਨ ਉੱਥੇ ਹੀ ਬਜ਼ੁਰਗ ਇਹਨਾਂ ਵਸਤਾਂ ਰਾਹੀਂ ਆਪਣੇ ਅਤੀਤ ਨੂੰ ਆਪਣੇ ਚੇਤਿਆਂ ਵਿੱਚ ਤਾਜ਼ਾ ਕਰਦੇ ਵਿਖਾਈ ਦਿੱਤੇ।

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਇਹਨਾਂ ਪ੍ਰਦਰਸ਼ਨੀਆਂ ਦਾ ਦੌਰਾ ਕਰਦਿਆਂ ਕਿਹਾ ਕਿ ਇਸ ਪ੍ਰਦਰਸ਼ਨੀ ਲਗਾਉਣ ਦਾ ਇਹੀ ਉਦੇਸ਼ ਹੈ ਕਿ ਅਸੀਂ ਆਪਣੀ ਨਵੀਂ ਪੀੜੀ ਨੂੰ ਸਾਡੀ ਗੌਰਵਸ਼ਾਲੀ ਵਿਰਾਸਤ ਤੋਂ ਜਾਣੂ ਕਰਵਾ ਸਕੀਏ। ਜਿਕਰਯੋਗ ਹੈ ਕਿ ਇੱਥੇ ਹਰਮੀਤ ਸਿੰਘ ਦੂਹੇ ਵਾਲੇ ਵੱਲੋਂ ਜਿੱਥੇ ਅਨੇਕਾਂ ਪੁਰਾਤਨ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ ਉੱਥੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੀ ਰਵਾਇਤੀ ਪੋਸ਼ਾਕਾਂ, ਚਰਖਿਆਂ, ਤ੍ਰਿੰਜਣ ਅਤੇ ਪੁਰਾਤਨ ਵਰਤੋਂ ਦੇ ਕੱਪੜੇ ਅਤੇ ਭਾਂਡੇ ਪ੍ਰਦਰਸ਼ਿਤ ਕੀਤੇ ਗਏ ਹਨ। 

ਨਵੀਂ ਪੀੜੀ ਲਈ ਬਹੁਤ ਸਾਰੀਆਂ ਅਜਿਹੀਆਂ ਵਸਤਾਂ ਹਨ ਜਿਹੜੀ ਨਵੇਂ ਬੱਚਿਆਂ ਨੇ ਪਹਿਲੀ ਵਾਰ ਵੇਖੀਆਂ ਹਨ। ਇਸ ਮੌਕੇ ਪਰਦਰਸ਼ਨੀ ਵੇਖਦਿਆਂ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਉਹੀ ਕੌਮਾਂ ਤਰੱਕੀ ਕਰਦੀਆਂ ਹਨ ਜੋ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੀਆਂ ਰਹਿੰਦੀਆਂ ਹਨ।

ਇਸ ਮੌਕੇ ਪਾਈਆਂ ਗਈਆਂ ਪੀਘਾਂ ਵੀ ਮੁਟਿਆਰਾਂ ਲਈ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ ਅਤੇ ਤੀਆਂ ਦੇ ਰੂਪਮਾਨ ਹੋਏ ਦ੍ਰਿਸ਼ ਨਾਲ ਭਲਾਈਆਣਾ ਦੀ ਅਨਾਜ ਮੰਡੀ ਪੂਰੀ ਤਰਾਂ ਸੱਭਿਆਚਾਰਕ ਪਿੰਡ ਦਾ ਦ੍ਰਿਸ਼ ਪੇਸ਼ ਕਰਦੀ ਵਿਖਾਈ ਦਿੰਦੀ ਹੈ। ਪਿੰਡ ਦੇ ਦ੍ਰਿਸ਼ ਅਤੇ ਪੁਰਾਤਨ ਸਮਾਨ ਨਾਲ ਨਵੀਂ ਪੀੜੀ ਦੇ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗ ਵੀ ਸੈਲਫੀਆਂ ਲੈਂਦੇ ਵਿਖਾਈ ਦਿੱਤੇ ਹਨ।

ਮੇਲੇ ਦੇ ਇੰਚਾਰਜ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਇਸ ਮੇਲੇ ਵਿੱਚ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਵੀ ਆਪਣੇ ਸਮਾਨ ਦੀ ਪ੍ਰਦਰਸ਼ਨ ਲਗਾਈ ਗਈ ਹੈ । ਉਹਨਾਂ ਕਿਹਾ ਕਿ ਇਸ ਦਾ ਉਦੇਸ਼ ਹੈ ਕਿ ਇਹ ਸਵੈ ਸਹਾਇਤਾ ਸਮੂਹ ਵੀ ਆਪਣੇ ਸਮਾਨ ਦੀ ਵਿਕਰੀ ਕਰਕੇ ਇੱਕ ਸਮਾਜਿਕ ਅਰਥ ਵਿਵਸਥਾ ਵਿੱਚ ਆਪਣਾ ਯੋਗਦਾਨ ਪਾਉਣ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr.Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD