Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਲ ਲੇਖਕਾਂ ਦੀ ਕਿਤਾਬ ‘ਨਵੀਆਂ ਕਲਮਾਂ ਨਵੀਂ ਉਡਾਣ’ ਭਾਗ-19 ਸੁੱਖੀ ਬਾਠ ਵੱਲੋਂ ਲੋਕ ਅਰਪਿਤ

ਉਪਰਾਲਾ ਬੱਚਿਆਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ ’ਚ ਵੱਡੇ ਪੱਧਰ ’ਤੇ ਸਹਾਈ ਸਿੱਧ ਹੋਵੇਗਾ - ਬਾਠ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 29 Aug 2024

Last updated on: Aug 29, 2024, 00:00 IST

ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਅਤੇ ਪੰਜਾਬ ਭਵਨ ਜਲੰਧਰ ਦੇ ਉਪਰਾਲੇ ਸਦਕਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਾਲ ਲੇਖਕਾਂ ਦੀ ਨਵੀਂ ਕਿਤਾਬ ‘ਨਵੀਆਂ ਕਲਮਾਂ ਨਵੀਂ ਉਡਾਣ’ ਦੇ ਭਾਗ - 19 ਨੂੰ ਸਥਾਨਕ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕ ਅਰਪਿਤ ਕੀਤਾ ਗਿਆ, ਜਿਸ ਦੀ ਸੰਪਾਦਨਾ ਡਾ. ਅਮਰਜੋਤੀ ਮਾਂਗਟ ਵੱਲੋਂ ਕੀਤੀ ਗਈ। ਇਸ ਪੁਸਤਕ ਦੇ ਲੋਕ ਅਰਪਣ ਸਮਾਰੋਹ ਮੌਕੇ ਨਾਮਵਰ ਸਮਾਜ ਸੇਵੀ ਸ੍ਰੀ ਸੁੱਖੀ ਬਾਠ(ਕਨੇਡਾ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸ੍ਰੀ ਸੁੱਖੀ ਬਾਠ ਨੇ ਉਕਤ ਪ੍ਰੋਜੈਕਟ ਨਾਲ ਜੁੜੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਪਰਾਲਾ ਪੰਜਾਬੀ ਭਾਸ਼ਾ ਦੀ ਸਲਾਮਤੀ ਅਤੇ ਪਾਸਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੇਰਾ ਇਹ ਯਤਨ ਸਾਡੀ ਨਵੀਂ ਪੀੜ੍ਹੀ ਨੂੰ ਪ੍ਰਚਲਿਤ ਅਲਾਮਤਾਂ ਤੋਂ ਬਚਾਅ ਕੇ ਸਹੀ ਮਾਰਗ ‘ਤੇ ਤੋਰਨ ਅਤੇ ਉਨ੍ਹਾਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਵਿਚ ਵੱਡੇ ਪੱਧਰ ’ਤੇ ਸਹਾਈ ਸਿੱਧ ਹੋਵੇਗਾ। 

ਉਨ੍ਹਾਂ ਕਿਹਾ ਕਿ ਇਸ ਪੁਸਤਕ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ 67 ਸਕੂਲਾਂ ਦੇ 99 ਬੱਚਿਆਂ ਵੱਲੋਂ ਆਪਣੀਆਂ ਰਚਨਾਵਾਂ ਲਿਖੀਆਂ ਗਈਆਂ ਹਨ। ਇਸ ਸਮਾਰੋਹ ਦੀ ਪ੍ਰਧਾਨਗੀ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.), ਸੁਨੀਤਾ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.), ਅਮਰੀਕ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਡਾ. ਜਗਦੀਪ ਸਿੰਘ ਸੰਧੂ ਜ਼ਿਲ੍ਹਾ ਭਾਸ਼ਾ ਅਫ਼ਸਰ ਅਤੇ ਐਡਵੋਕੇਟ ਅਜੇ ਬੱਤਾ ਵੱਲੋਂ ਕੀਤੀ ਗਈ। ਉਨ੍ਹਾਂ ਸ੍ਰੀ ਬਾਠ ਤੇ ਉਨ੍ਹਾਂ ਦੀ ਸੰਸਥਾ ਦੇ ਪੰਜਾਬੀ ਭਾਸ਼ਾ ਤੇ ਸਕੂਲੀ ਵਿਦਿਆਰਥੀਆਂ ਲਈ ਕੀਤੇ ਇਸ ਵਿਸ਼ੇਸ਼ ਉਪਰਾਲੇ ਲਈ ਸ਼ਲਾਘਾ ਕੀਤੀ ਅਤੇ ਉਕਤ ਪ੍ਰੋਜੈਕਟ ਨਾਲ ਜੁੜੀ ਸਮੁੱਚੀ ਟੀਮ ਨੂੰ ਵੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਪੁਸਤਕ ਦੇ ਸੰਪਾਦਕ ਅਮਰਜੋਤੀ ਮਾਂਗਟ ਨੇ ਦੱਸਿਆ ਕਿ ਇਸ ਪੁਸਤਕ ਵਿੱਚ ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਰਚਨਾਵਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਸੁੱਖੀ ਬਾਠ ਹੋਰਾਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ। ਇਸਦੇ ਨਾਲ ਹੀ ਉਨ੍ਹਾਂ ਪਹੁੰਚੇ ਹੋਏ ਸਮੂਹ ਮਹਿਮਾਨਾਂ ‘ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਪੁਸਤਕ ‘ਚ ਪ੍ਰਕਾਸ਼ਿਤ ਰਚਨਾਵਾਂ ਨੂੰ ਹਾਜ਼ਰ ਵਿਦਿਆਰਥੀਆਂ ਵੱਲੋਂ ਬੜੇ ਹੀ ਸੁੰਦਰ ਤੇ ਆਕਰਸ਼ਕ ਢੰਗ ਨਾਲ ਸਰੋਤਿਆਂ ਸਾਹਮਣੇ ਪੇਸ਼ ਕੀਤਾ ਗਿਆ। ਇਸ ਮੌਕੇ ਬੱਚਿਆਂ ਨੂੰ ਮੈਡਲ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਅਸ਼ੋਕ ਬਹਿਲ ਸਕੱਤਰ ਜ਼ਿਲ੍ਹਾ ਰੈੱਡ ਕਰਾਸ, ਡਾ. ਸੁਨੀਤਾ ਰੰਗਬੁਲਾ ਮੈਨੇਜਰ ਦੇਵ ਸਮਾਜ ਮਾਡਲ ਸਕੂਲ, ਡਾ. ਸੰਗੀਤਾ ਪ੍ਰਿੰਸੀਪਲ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਡਾ. ਰਾਜਵਿੰਦਰ ਕੌਰ ਪ੍ਰਿੰਸੀਪਲ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ, ਵਿਪੁਲ ਨਾਰੰਗ ਸਮਾਜ ਸੇਵੀ, ਡਾ. ਸਵਰਨ ਕੌਰ ਸਿਓਨਾ ਸਮਾਜ ਸੇਵਿਕਾ, ਪ੍ਰੋ: ਜੇ.ਐਸ. ਮਾਂਗਟ, ਸ. ਉਂਕਾਰ ਸਿੰਘ ਤੇਜੇ ਪ੍ਰੋਜੈਕਟ ਇੰਚਾਰਜ, ਸੁਮਨਦੀਪ ਕੌਰ ਬੀ.ਪੀ.ਈ.ਓ ਫਿਰੋਜ਼ਪੁਰ 1, ਸੁਖਵਿੰਦਰ ਕੌਰ ਬੀ.ਪੀ.ਈ.ਓ ਮੱਖੂ, ਹਰਜੀਤ ਕੌਰ ਬੀ.ਪੀ.ਈ.ਓ ਮੱਲਾਂਵਾਲਾ, ਸੁਰਿੰਦਰ ਸਿੰਘ ਬੀ.ਪੀ.ਈ.ਓ ਗੁਰੂਹਰਸਹਾਏ 2, ਜਸਵਿੰਦਰ ਸਿੰਘ ਬੀ.ਪੀ.ਈ.ਓ ਮਮਦੋਟ, ਹਰਪਿੰਦਰ ਸਿੰਘ ਖਾਲਸਾ ਗੁਰਦੁਆਰਾ ਛੱਪੜੀ ਸਾਹਿਬ ਤੂਤ, ਰਾਜਿੰਦਰ ਸਿੰਘ ਰਾਜਾ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD