Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਿਲ੍ਹਾ ਤੇ ਸੈਸਨ ਜੱਜ ਨੇ ਭਰੋਲੀ ਨਜਦੀਕ ਕੀਤਾ ਗੁਰੂ ਨਾਨਕ ਬਗੀਚੀ ਦਾ ਉਦਘਾਟਣ

Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024, Pathankot

Web Admin

Web Admin

5 Dariya News

ਪਠਾਨਕੋਟ , 29 Aug 2024

Last updated on: Aug 29, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਵਾਤਾਵਰਣ ਸੁਰੱਖਿਆ ਨੂੰ ਲੈ ਕੇ ਸਮੇਂ ਸਮੇਂ ਤੇ ਅਪੀਲ ਕੀਤੀ ਜਾਂਦੀ ਹੈ ਕਿ ਜਿਆਦਾ ਤੋਂ ਜਿਆਦਾ ਬੂਟੇ ਲਗਾਏ ਜਾਣ, ਇਸ ਅਧੀਨ ਚਲਦੇ ਸਾਲ ਦੋਰਾਨ ਪੂਰੇ ਪੰਜਾਬ ਅੰਦਰ ਵਣ ਵਿਭਾਗ ਵੱਲੋਂ ਕਰੀਬ 3 ਕਰੋੜ ਬੂੱਟੇ ਲਗਾਉਂਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਜਿਲ੍ਹਾ ਪਠਾਨਕੋਟ ਪੋਦੇ ਲਗਾਉਂਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਧਰਮਵੀਰ ਦੈਰੂ ਡਵੀਜ਼ਨਲ ਜੰਗਲਾਤ ਅਫ਼ਸਰ ਪਠਾਨਕੋਟ ਵੱਲੋਂ ਕੀਤਾ ਗਿਆ।

ਜਿਕਰਯੋਗ ਹੈ ਕਿ ਅੱਜ ਜਿਲ੍ਹਾ ਪਠਾਨਕੋਟ ਦੇ ਪਿੰਡ ਭਰੋਲੀ ਨਜਦੀਕ ਵਣ ਵਿਭਾਗ ਵੱਲੋਂ ਇੱਕ ਪਵਿੱਤਰ ਨਾਨਕ ਬਗੀਚੀ ਦਾ ਉਦਘਾਟਣ ਕਰਵਾਇਆ ਗਿਆ। ਇਸ ਮੋੇਕੇ ਤੇ ਸਰਵਸ੍ਰੀ ਮਾਨਯੋਗ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜਿਲ੍ਹਾ ਤੇ ਸੈਸਨ ਜੱਜ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਰਿਬਿਨ ਕੱਟ ਕੇ ਪਵਿੱਤਰ ਗੁਰੂ ਨਾਨਕ ਬਗੀਚੀ ਦਾ ਸੁਭਅਰੰਭ ਕੀਤਾ। ਉਨ੍ਹਾਂ ਵੱਲੋਂ ਵਣ ਵਿਭਾਗ ਅਧਿਕਾਰੀਆਂ ਤੋਂ ਵੱਖ ਵੱਖ ਪੋਦਿਆਂ ਦੇ ਗੁਣਾਂ ਬਾਰੇ ਵੀ ਜਾਣਕਾਰੀ ਲਈ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਧਰਮਵੀਰ ਦੈਰੂ, ਡਵੀਜ਼ਨਲ ਜੰਗਲਾਤ ਅਫ਼ਸਰ, ਪਠਾਨਕੋਟ ਨੇ ਦੱਸਿਆ ਕਿ ਵਣ ਵਿਭਾਗ ਵੱਲੋਂ ਜਿਲ੍ਹੇ ਅੰਦਰ ਹੁਣ ਤੱਕ 188 ਗੁਰੂ ਨਾਨਕ ਬਗੀਚੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਣ ਵਿਭਾਗ ਵੱਲੋਂ ਇੱਕ ਮੂਹਿੰਮ ਚਲਾਈ ਗਈ ਸੀ ਕਿ ਇਸ ਸਾਲ ਕਰੀਬ 3 ਕਰੋੜ ਬੂਟੇ ਲਗਾਏ ਜਾਣੇ ਹਨ ਅਤੇ ਇਸ ਅਧੀਨ ਅਜਿਹੀਆਂ ਬਗੀਚੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮਦਿਨ ਨੂੰ ਸਮਰਪਿਤ ਗੁਰੂ ਨਾਨਕ ਬਗੀਚੀਆਂ ਜਿਸ ਵਿੱਚ ਕਰੀਬ 550 ਬੂਟੇ ਵੱਖ ਵੱਖ ਕਿਸਮਾਂ ਦੇ ਲਗਾਏ ਜਾਂਦੇ ਹਨ, ਅਤੇ ਹੁਣ ਤੱਕ ਪੂਰੇ ਪੰਜਾਬ ਅੰਦਰ ਹਜਾਰਾਂ ਗੁਰੂ ਨਾਨਕ ਬਗੀਚੀਆਂ ਲਗਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਅਜਿਹੀਆਂ ਬਗੀਚੀਆਂ ਬਣਾਉਂਣ ਦੇ ਲਈ ਕਰੀਬ ਇੱਕ ਮੀਟਰ ਮਿੱਟੀ ਦੀ ਪੂਟਾਈ ਕੀਤੀ ਜਾਂਦੀ ਹੈ ਅਤੇ ਮਿੱਟੀ ਵਿੱਚ ਪੋਸਟਿਕ ਤੱਤ ਮਿਲਾਏ ਜਾਂਦੇ ਹਨ ਤਾਂ ਜੋ ਲਗਾਏ ਗਏ ਬੂਟਿਆਂ ਨੂੰ ਪੋਸਟਿਕ ਖੁਰਾਕ ਮਿਲਦੀ ਰਹੇ। ਉਨ੍ਹਾਂ ਦੱਸਿਆ ਕਿ ਬਿਲਕੁਲ ਅਧੁਨਿਕ ਤਕਨੀਕ ਨਾਲ ਇਨ੍ਹਾਂ ਬਗੀਚੀਆਂ ਨੂੰ ਤਿਆਰ ਕੀਤਾ ਜਾਂਦਾ ਹੈ ਬਲਕਿ ਲਾਵਾਰਿਸ ਪਸੂਆਂ ਤੋਂ ਬੂਟਿਆਂ ਦਾ ਬਚਾਓ ਕਰਨ ਦੇ ਲਈ ਚਾਰੋਂ ਪਾਸੇ ਤਾਰ ਲਗਾਈ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲ ਕੇ ਅਸੀਂ ਵੀ ਪ੍ਰਣ ਲਈਏ ਕਿ ਵਾਤਾਵਰਣ ਦੀ ਸੁਰੱਖਿਆ ਦੇ ਲਈ ਜਿਆਦਾ ਤੋਂ ਜਿਆਦਾ ਬੂਟੇ ਲਗਾਵਾਂਗੇ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024 , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD