Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਿਧਾਇਕ ਬੁੱਧ ਰਾਮ ਨੇ ਖੇਤੀਬਾੜੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

ਪੰਜਾਬ ਸਰਕਾਰ ਕਿਸਾਨ ਹਿਤਾਂ ਦੀ ਰਾਖੀ ਲਈ ਵਚਨਬੱਧ-ਵਿਧਾਇਕ ਬੁੱਧ ਰਾਮ

Principal Budh Ram, Mansa,AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 29 Aug 2024

Last updated on: Aug 29, 2024, 00:00 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਸਰਕਾਰ ਖੇਤੀਬਾੜੀ ਕਿੱਤੇ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਇਸ ਕਿੱਤੇ ਨੂੰ ਪ੍ਰਫੁੱਲਤ ਕਰਨ ਲਈ ਹਰ ਕਿਸਮ ਦੀ ਮਦਦ ਕਰਨ ਲਈ ਤਤਪਰ ਹੈ। ਖੇਤੀ ਦੇ ਕਿੱਤੇ ਵਿੱਚ ਕੰਮ ਕਰਦਿਆਂ ਜੇਕਰ ਕੋਈ ਹਾਦਸਾ ਵਾਪਰ ਜਾਂਦਾ ਹੈ ਤਾਂ ਉਸ ਦੀ ਆਰਥਿਕ ਮਦਦ ਸਰਕਾਰ ਵੱਲੋਂ ਕੀਤੀ ਜਾਂਦੀ ਹੈ। 

ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਮਾਰਕੀਟ ਕਮੇਟੀ, ਬੁਢਲਾਡਾ ਵਿਖੇ ਖੇਤੀਬਾੜੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡਣ ਵੇਲੇ ਕੀਤਾ। ਵਿਧਾਇਕ ਨੇ ਕਿਹਾ ਕਿ ਥਰੈਸ਼ਰ ਹਾਦਸੇ ਨਾਲ ਪਿੰਡ ਦੋਦੜਾ ਦੇ ਗੁਰਪ੍ਰੀਤ ਸਿੰਘ, ਬੁਢਲਾਡਾ ਦੇ ਸੀਹਾਂ ਪੱਤੀ ਵਾਸੀ ਜੀਤ ਸਿੰਘ, ਬੀਰੋਕੇ ਕਲਾਂ ਦੇ ਸੁਖਵਿੰਦਰ ਸਿੰਘ, ਪਿੰਡ ਫਫੜੇ ਭਾਈਕੇ ਦੇ ਜਗਜੀਤ ਸਿੰਘ ਦੇ ਹੱਥਾਂ ਦੀ ਇੱਕ-ਇੱਕ ਉਂਗਲ ਕਟ ਗਈ ਸੀ। 

ਅੰਗਾਂ ਦਾ ਸਰੀਰਿਕ ਨੁਕਸਾਨ ਹੋਣ ਕਰਕੇ ਹਰੇਕ ਨੂੰ 10,000 ਰੂਪੈ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਖੇਤੀਬਾੜੀ ਹਾਦਸੇ ਦੌਰਾਨ ਮਾਰਕੀਟ ਕਮੇਟੀ ਵੱਲੋਂ ਪੜਤਾਲ ਕਰਨ ਉਪਰੰਤ ਦਿੱਤੀ ਗਈ ਹੈ। ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਸਿੰਗਲਾ ਨੇ ਦੱਸਿਆ ਕਿ ਜਦੋਂ ਕਿਸੇ ਨਾਲ ਖੇਤੀਬਾੜੀ ਦਾ ਕੰਮ ਕਰਦਿਆਂ ਕੋਈ ਹਾਦਸਾ ਵਾਪਰ ਜਾਂਦਾ ਹੈ ਤਾਂ ਉਸ ਦੀ ਸਹਾਇਤਾ ਛੇ ਮਹੀਨਿਆਂ ਦੇ ਵਿੱਚ ਵਿੱਚ ਦੇ ਦਿੱਤੀ ਜਾਂਦੀ ਹੈ।

ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਅਤੇ ਵਧੀਕ ਜ਼ਿਲ੍ਹਾ ਮੰਡੀ ਅਫਸਰ ਮਾਨਸਾ ਜੈ ਸਿੰਘ ਸਿੱਧੂ, ਗੁਰਦਰਸ਼ਨ ਸਿੰਘ ਪਟਵਾਰੀ, ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਵਪਾਰ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਲਲਿਤ ਸੈਂਟੀ ਹਾਜ਼ਰ ਸਨ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD