Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਬੈਠਕ

ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ : ਐਮ. ਵੈਂਕਟੇਸਨ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 29 Aug 2024

Last updated on: Aug 29, 2024, 00:00 IST

ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਐਮ ਵੈਂਕਟੇਸਨ ਨੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ, ਐਸ.ਪੀ ਸਰਫ਼ਰਾਜ਼ ਆਲਮ ਵੀ ਮੌਜੂਦ ਸਨ।

ਚੇਅਰਮੈਨ ਐਮ ਵੈਂਕਟੇਸਨ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦਾ ਦੌਰਾ ਕਰਕੇ ਸਰਕਾਰੀ ਰਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਵਿਖੇ ਸਫ਼ਾਈ ਸੇਵਕ ਵਜੋਂ ਸੇਵਾ ਨਿਭਾਅ ਰਹੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ। ਉਨ੍ਹਾਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਅਧਿਕਾਰੀਆਂ ਨੂੰ ਇੱਕ ਮਹੀਨੇ ਅੰਦਰ ਮੁਸ਼ਕਲਾਂ ਦੇ ਹੱਲ ਸਬੰਧੀ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ।  

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਨਗਰ ਨਿਗਮ ਸਮੇਤ ਵੱਖ ਵੱਖ ਵਿਭਾਗਾਂ ਦੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਚੇਅਰਮੈਨ ਐਮ ਵੈਂਕਟੇਸਨ ਨੇ ਕਿਹਾ ਕਿ ਦੇਸ਼ ਨੂੰ ਸਵੱਛ ਬਣਾਉਣ ਵਾਲੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਸਫ਼ਾਈ ਕਰਮਚਾਰੀਆਂ ਨੂੰ ਵਰਦੀ, ਸਮੇਂ ਸਿਰ ਤਨਖਾਹ, ਸਿਹਤ ਸਹੂਲਤਾਂ ਅਤੇ ਕੰਮ ਲਈ ਉਪਕਰਨ ਮੁਹੱਈਆ ਕਰਵਾਉਣ ਸਮੇਤ ਜਿਨ੍ਹਾਂ ਕਰਮਚਾਰੀਆਂ ਨੂੰ ਆਪਣੇ ਬੈਂਕ ਖਾਤੇ ਸਬੰਧੀ ਕੇ.ਵਾਈ.ਸੀ ਆਦਿ ਦੀ ਸਮੱਸਿਆ ਹੈ, ਉਸ ਨੂੰ ਵੀ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਪਰੋਬੀਸ਼ਨ ਆਫ਼ ਇੰਪਲਾਈਮੈਂਟ ਆਫ਼ ਮੈਨੂਅਲ ਸਕਵੈਂਜਰ ਐਡ ਦੇਅਰ ਰੀਹੈਬਲੀਟੇਸ਼ਨ ਐਕਟ 2013 ਦੀ ਵੀ ਜ਼ਿਲ੍ਹੇ 'ਚ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

ਚੇਅਰਮੈਨ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਆਪਣੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਸਬੰਧੀ ਕਮਿਸ਼ਨ ਦੇ ਨੰਬਰ 011-24648924 'ਤੇ ਸੰਪਰਕ ਕਰ ਸਕਦੇ ਹਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਚੇਅਰਮੈਨ ਐਮ ਵੈਂਕਟੇਸਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਜ਼ਿਲ੍ਹੇ ਦੇ ਕਰਮਚਾਰੀਆਂ ਨੂੰ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਹੈ ਤਾਂ ਉਸ ਦਾ ਹੱਲ ਵੀ ਮੈਰਿਟ 'ਤੇ ਕੀਤਾ ਜਾਵੇਗਾ।

ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਪਟਿਆਲਾ ਅਰਵਿੰਦ ਕੁਮਾਰ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਡਾ. ਗਰਿਸ਼ੀ ਸਾਹਨੀ, ਡਾ. ਆਰ.ਪੀ.ਐਸ ਸਿਬੀਆ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਅਤੇ ਸਫ਼ਾਈ ਕਰਮਚਾਰੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD