Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ ਸਰਕਾਰ ਦੀ 3 ਰੋਜ਼ਾ ਮਲਟੀਮੀਡੀਆ ਪ੍ਰਦਰਸ਼ਨੀ ਦਾ ਸਮਾਪਨ

ਡਿਪਟੀ ਕਮਿਸ਼ਨਰ ਸਣੇ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

 Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 29 Aug 2024

Last updated on: Aug 29, 2024, 00:00 IST

ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਪਟਿਆਲਾ ਦੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਲਾਈ ਮਲਟੀਮੀਡੀਆ ਪ੍ਰਦਰਸ਼ਨੀ ਦਾ ਵੀਰਵਾਰ ਨੂੰ ਸਮਾਪਨ ਹੋ ਗਿਆ। ਇਸ ਪ੍ਰਦਰਸ਼ਨੀ ਦੌਰਾਨ ਰੰਗਾਰੰਗ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਸਣੇ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। 

ਮਲਟੀਮੀਡੀਆ ਪ੍ਰਦਰਸ਼ਨੀ ਦੌਰਾਨ ਮੁੱਖ ਮਹਿਮਾਨ ਵੱਜੋਂ ਪੁੱਜੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਕਿਹਾ ਕਿ ਇਸ ਪ੍ਰਦਰਸ਼ਨੀ ਦੇ ਮਾਧਿਅਮ ਰਾਹੀਂ ਉਹ ਲੋਕ ਜਿਨ੍ਹਾਂ ਕੋਲ ਅਜੇ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਨਹੀਂ ਪਹੁੰਚਿਆ ਹੈ, ਉਨ੍ਹਾਂ ਤੱਕ ਪਹੁੰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਆਲੋਚਨਾ ਲੋਕਤੰਤਰ ਦਾ ਇੱਕ ਅਹਿਮ ਹਿੱਸਾ ਹੈ, ਉਸੇ ਤਰ੍ਹਾਂ ਅਪਣੇ ਹੱਕਾਂ ਬਾਰੇ ਪਤਾ ਹੋਣਾ ਵੀ ਬਹੁਤ ਜ਼ਰੂਰੀ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਵਿੱਚ ਜਿੱਥੇ ਵਖੋਂ ਵੱਖ ਖੇਤਰਾਂ ਵਿੱਚ ਦੇਸ਼ ਵਲੋਂ ਪੁੱਟੀਆਂ ਪੁਲਾਂਘਾਂ ਬਾਰੇ ਜਾਣਕਾਰੀ ਦਿੱਤੀ ਗਈ, ਉੱਥੇ ਹੀ ਲੋਕਾਂ ਨੂੰ ਵੱਖੋ ਵੱਖ ਯੋਜਨਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਮੰਤਰਾਲੇ ਵੱਲੋਂ ਦੇਸ਼ਭਰ ਵਿੱਚ ਕਈ ਥਾਵਾਂ ਉੱਤੇ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਉੱਤੇ ਚਿੱਤਰ ਪ੍ਰਦਰਸ਼ਨੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕਰਨ ਦੀ ਲੜੀ ਵਿੱਚ ਵੱਡਾ ਉਪਰਾਲਾ ਹੈ। 

ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨੀ ਦੇ ਜ਼ਰੀਏ ਲੋਕਾਂ ਨੂੰ ਵੀ.ਆਰ. ਤਕਨਾਲੋਜੀ ਦੇ ਜ਼ਰੀਏ ਵੀ ਕਲਿਆਣਕਾਰੀ ਯੋਜਨਾਵਾਂ ਨੂੰ ਰੋਚਕ ਢੰਗ ਨਾਲ ਲੋਕਾਂ ਸਾਹਮਣੇ ਪੇਸ਼ ਕਰਨ ਦੀ ਇੱਕ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਪ੍ਰਦਰਸ਼ਨੀ ਵਿੱਚ ਏ.ਪੀ.ਆਰ.ਓ. ਹਰਦੀਪ ਸਿੰਘ ਵੀ ਉਚੇਚੇ ਤੌਰ 'ਤੇ ਪਹੁੰਚੇ ਸਨ, ਜਿਨ੍ਹਾਂ ਪ੍ਰਦਰਸ਼ਨੀ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਜ਼ਿਲੇ ਦੇ ਲੋਕ ਪਹਿਲਾਂ ਹੀ ਵੱਖੋ ਵੱਖ ਯੋਜਨਾਵਾਂ ਬਾਰੇ ਜਾਗਰੂਕ ਹਨ, ਪਰ ਇਸ ਪ੍ਰਦਰਸ਼ਨੀ ਦੇ ਜ਼ਰੀਏ ਲੋਕਾਂ ਨੂੰ ਨਵੀਨਤਮ ਜਾਣਕਾਰੀ ਮੁਹਈਆ ਕਰਵਾ ਕੇ ਸ਼ਲਾਗਾਯੋਗ ਕੰਮ ਕੀਤਾ ਗਿਆ ਹੈ। ਉੱਥੇ ਹੀ ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਸਵਿੰਦਰ ਸਿੰਘ ਰੇਖੀ ਨੇ ਇਸਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜੋ ਸੁਨੇਹਾ ਇਸ ਪ੍ਰਦਰਸ਼ਨੀ ਦੇ ਜ਼ਰੀਏ ਦੇਣ ਦਾ ਉਪਰਾਲਾ ਕੀਤਾ ਗਿਆ ਹੈ, ਉਸਨੂੰ ਘਰ ਘਰ ਪਹੁੰਚਾਉਣ ਦੀ ਲੋੜ ਹੈ। 

ਉਹਨਾਂ ਕਿਹਾ ਕਿ ਇਸ ਮੰਤਵ ਲਈ ਹਰ ਇਲਾਕਾਵਾਸੀ ਅਤੇ ਵਿਦਿਆਰਥੀ ਨੂੰ ਅਹਿਦ ਲੈਣਾ ਹੋਵੇਗਾ ਕਿ ਉਹ ਕਲਿਆਣਕਾਰੀ ਯੋਜਨਾਵਾਂ ਬਾਰੇ ਅਪਣੇ ਆਂਢ ਗੁਆਂਡ ਵਿੱਚ ਜਾਣਕਾਰੀ ਸਾਂਝੀ ਕਰਨਗੇ। ਤਿੰਨ ਦਿਨਾਂ ਤੱਕ ਚੱਲੀ ਇਸ ਮਲਟੀਮੀਡੀਆ ਪ੍ਰਦਰਸ਼ਨੀ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ, ਪ੍ਰੋਫੈਸਰ ਰਮਨੀਤ ਕੌਰ, ਡਾਕਟਰ ਮੁਹੰਮਦ ਸੌਹੇਲ, ਡਾਕਟਰ ਪਰਮਵੀਰ ਸਿੰਘ, ਪ੍ਰੋਫੈਸਰ ਰਾਜੀਵ ਸ਼ਰਮਾ ਅਤੇ ਡਾਕਟਰ ਰਾਏ ਬਹਾਦੁਰ ਸਿੰਘ ਸਣੇ ਗਈ ਉੱਘੀਆਂ ਹਸਤੀਆਂ ਨੇ ਮੰਚ ਤੋਂ ਸੰਬੋਧਨ ਕੀਤਾ।

ਇਸਤੋਂ ਇਲਾਵਾ ਮੰਚ ਉੱਤੇ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਲੋਕਾਂ ਦਾ ਮਨ ਮੋਹ ਲਿਆ। ਬਹਿਰਹਾਲ ਲੋਕਾਂ ਵੱਲੋਂ ਮਿਲੇ ਹੁੰਗਾਰੇ ਦੇ ਚਲਦਿਆਂ ਮਲਟੀਮੀਡੀਆ ਪ੍ਰਦਰਸ਼ਨੀ ਆਖਰੀ ਦਿਨ ਮੇਲੇ ਦਾ ਰੂਪ ਧਾਰਦੀ ਵਿਖੀ। 

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD