Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਹੁਣੇ ਤੋਂ ਮੁਸਤੈਦ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਤੇ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਬੈਠਕ

Kanchan, Additional Deputy Commissioner, ADC Patiala, Patiala

Web Admin

Web Admin

5 Dariya News

ਪਟਿਆਲਾ , 29 Aug 2024

Last updated on: Aug 29, 2024, 00:00 IST

ਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਪੈਦਾ ਹੋਣ ਵਾਲੀ ਪਰਾਲੀ ਦੇ ਸਹੀ ਨਿਪਟਾਰੇ ਲਈ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਦੇ ਨੁਮਾਇੰਦਿਆਂ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਹਿਕਾਰੀ ਸਭਾਵਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਮੈਡਮ ਕੰਚਨ ਨੇ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਦੇ ਨੁਮਾਇੰਦਿਆਂ ਨੂੰ ਸੀਜ਼ਨ ਦੌਰਾਨ ਇਕੱਠੀ ਕੀਤੀ ਜਾਣ ਵਾਲੀ ਪਰਾਲੀ ਲਈ ਬਣਾਈ ਰਣਨੀਤੀ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇੰਡਸਟਰੀ ਵੱਲੋਂ ਪਰਾਲੀ ਲੈਣ ਲਈ ਜੋ ਪਲਾਨ ਤਿਆਰ ਕੀਤਾ ਗਿਆ ਹੈ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਹੋਰ ਸੁਚਾਰੂ ਢੰਗ ਨਾਲ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਜਿਹੜੀ ਇੰਡਸਟਰੀ ਨੇ ਹਾਲੇ ਤੱਕ ਆਪਣਾ ਪਲਾਨ ਨਹੀਂ ਬਣਾਇਆ ਹੈ ਉਹ ਵੀ ਪਲਾਨ ਤਿਆਰ ਕਰੇ ਤਾਂ ਜੋ ਸਮੇਂ ਰਹਿੰਦੇ ਕੰਮ ਨੂੰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਖੇਤੀਬਾੜੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਅਤੇ ਇਸ ਨਾਲ ਹੁੰਦੇ ਵਾਤਾਵਰਣ, ਕਿਸਾਨ ਅਤੇ ਜ਼ਮੀਨ ਦੇ ਫਾਇਦੇ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਲਈ ਕਿਹਾ। 

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਨਵੀਂ ਮਸ਼ੀਨਰੀ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਮੈਨੇਜਰ ਅੰਗਦ ਸਿੰਘ ਸੋਹੀ, ਡੀ.ਡੀ.ਪੀ.ਓ. ਵਨੀਤ ਜੋਸ਼ੀ, ਰਵਿੰਦਰਪਾਲ ਸਿੰਘ ਚੱਠਾ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਗੁਰਕਰਨ ਸਿੰਘ, ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਮੇਤ ਵੱਖ ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ।

 

Tags: Kanchan , Additional Deputy Commissioner , ADC Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD